ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ SIT ਦਾ ਗਠਨ
Constitutes SIT to investigate Amarjit Chawla case: ਚੰਡੀਗੜ੍ਹ: ਅਮਰਜੀਤ ਚਾਵਲਾ ਨਾਲ ਜੁੜੇ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਨੇ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਹੈ। ਫਰੀਦਕੋਟ ਦੇ SSP ਗੁਰਬੰਸ ਬੈਂਸ ਨੂੰ SIT ਦਾ ਮੁਖੀ ਬਣਾਇਆ ਗਿਆ ਹੈ। SIT ਵਿੱਚ ਵਿਜੀਲੈਂਸ ਦੇ SSP ਸਿਮਰਨਜੀਤ ਲੰਗ ਅਤੇ DSP ਕਰਨ ਸੰਧੂ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ […]
By :
Ranjit Singh
Updated On: 08 Oct 2026 09:48:AM
Constitutes SIT to investigate Amarjit Chawla case: ਚੰਡੀਗੜ੍ਹ: ਅਮਰਜੀਤ ਚਾਵਲਾ ਨਾਲ ਜੁੜੇ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਨੇ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਹੈ। ਫਰੀਦਕੋਟ ਦੇ SSP ਗੁਰਬੰਸ ਬੈਂਸ ਨੂੰ SIT ਦਾ ਮੁਖੀ ਬਣਾਇਆ ਗਿਆ ਹੈ।
SIT ਵਿੱਚ ਵਿਜੀਲੈਂਸ ਦੇ SSP ਸਿਮਰਨਜੀਤ ਲੰਗ ਅਤੇ DSP ਕਰਨ ਸੰਧੂ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਟੀਮ ਨੂੰ ਮਾਮਲੇ ਦੀ ਜਾਂਚ ਬਿਨਾਂ ਕਿਸੇ ਦੇਰੀ ਦੇ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਦੱਸਿਆ ਜਾ ਰਿਹਾ ਹੈ ਕਿ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਦੀ ਮੰਗ ਨੂੰ ਲੈ ਕੇ ਕਈ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ SIT ਦੇ ਗਠਨ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਜਾਂਚ ਲਈ SIT ਬਣਾਈ ਗਈ ਹੈ।
