Journalism Of Hope
BREAKING NEWS
ਵੱਡੀ ਖ਼ਬਰ: ਬਾਲੀਵੁੱਡ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਨਹੀਂ ਰਹੇ.....ਮੈਡ ਸੰਧੂ ਕਤਲ ਮਾਮਲੇ ’ਚ ਪਹਿਲੀ ਗ੍ਰਿਫ਼ਤਾਰੀ, ਸ਼ੂਟਰ ਅਹਿਮਦਾਬਾਦ ਤੋਂ ਕਾਬੂ.......LPU ਹਿੰਸਾ ਮਾਮਲਾ: ਰਾਜਸਥਾਨ ਤੇ ਹਰਿਆਣਾ ਤੋਂ ਦੋ ਹੋਰ ਵਿਦਿਆਰਥੀ ਗ੍ਰਿਫ਼ਤਾਰ......CM ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ SC ਦੀ ਸੁਣਵਾਈ ਕੱਲ੍ਹ ਤੱਕ ਮੁਲਤਵੀ......ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ......ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ SIT ਦਾ ਗਠਨ.....ਪਟਿਆਲਾ ਸਮੇਤ 3 ਸ਼ਹਿਰੀ ਸੰਸਥਾਵਾਂ ਦੇ 50 ਵਾਰਡਾਂ ਦੀ ਚੋਣ ਰੱਦ, 6 ਹਫ਼ਤਿਆਂ ’ਚ ਮੁੜ ਚੋਣ ਦੇ ਹੁਕਮ.....

ਦਿਲਜੀਤ ਦੋਸਾਂਝ ਦੇ ਪਿੰਡ ‘ਚ ਲਿਖੇ ਗਏ ‘ਖਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ, ਪੁਲਿਸ ਜਾਂਚ ’ਚ ਜੁਟੀ

‘Khalistan Zindabad’ slogans in Diljit Dosanjh’s village: ਜਲੰਧਰ: ਫਿਲੌਰ ਨੇੜੇ ਪਿੰਡ ਦੋਸਾਂਝ ਕਲਾਂ ਵਿੱਚ ਇੱਕ ਘਰ ਦੀਆਂ ਕੰਧਾਂ ’ਤੇ ‘ਖਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਲਿਖੇ ਮਿਲਣ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਘਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਘਰ ਤੋਂ ਕਰੀਬ 100 ਗਜ਼ ਦੀ ਦੂਰੀ ’ਤੇ ਦੱਸਿਆ ਜਾ ਰਿਹਾ ਹੈ। […]
By : Updated On: 08 Oct 2026 14:06:PM
ਦਿਲਜੀਤ ਦੋਸਾਂਝ ਦੇ ਪਿੰਡ ‘ਚ ਲਿਖੇ ਗਏ ‘ਖਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ, ਪੁਲਿਸ ਜਾਂਚ ’ਚ ਜੁਟੀ

‘Khalistan Zindabad’ slogans in Diljit Dosanjh’s village: ਜਲੰਧਰ: ਫਿਲੌਰ ਨੇੜੇ ਪਿੰਡ ਦੋਸਾਂਝ ਕਲਾਂ ਵਿੱਚ ਇੱਕ ਘਰ ਦੀਆਂ ਕੰਧਾਂ ’ਤੇ ‘ਖਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਲਿਖੇ ਮਿਲਣ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਘਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਘਰ ਤੋਂ ਕਰੀਬ 100 ਗਜ਼ ਦੀ ਦੂਰੀ ’ਤੇ ਦੱਸਿਆ ਜਾ ਰਿਹਾ ਹੈ।

ਇਸ਼ਤਿਹਾਰ

ਘਰ ਦੇ ਮਾਲਕ ਮੁਤਾਬਕ ਰਾਤ ਕਰੀਬ ਡੇਢ ਵਜੇ ਚਾਰ ਨਕਾਬਪੋਸ਼ ਵਿਅਕਤੀਆਂ ਨੇ ਸਪਰੇਅ ਨਾਲ ਉਸ ਦੀ ਕੰਧ ’ਤੇ ਇਹ ਨਾਅਰੇ ਲਿਖੇ। ਉਸ ਨੇ ਸਪੱਸ਼ਟ ਕੀਤਾ ਕਿ ਇਹ ਦਿਲਜੀਤ ਦੋਸਾਂਝ ਦਾ ਘਰ ਨਹੀਂ ਹੈ ਅਤੇ ਉਸ ਦਾ ਕਿਸੇ ਵੀ ਸਿਆਸੀ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ।

ਘਟਨਾ ਦੀ ਸੂਚਨਾ ਮਿਲਣ ’ਤੇ ਡੀਐਸਪੀ ਭਰਤ ਮਸੀਹ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ। ਪੰਚਾਇਤ ਵੱਲੋਂ ਕੰਧਾਂ ਤੋਂ ਨਾਅਰੇ ਮਿਟਾ ਦਿੱਤੇ ਗਏ ਹਨ।

ਡੀਐਸਪੀ ਭਰਤ ਮਸੀਹ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਇਲਾਕੇ ਦੀ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News