Journalism Of Hope
BREAKING NEWS
ਵੱਡੀ ਖ਼ਬਰ: ਬਾਲੀਵੁੱਡ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਨਹੀਂ ਰਹੇ.....ਮੈਡ ਸੰਧੂ ਕਤਲ ਮਾਮਲੇ ’ਚ ਪਹਿਲੀ ਗ੍ਰਿਫ਼ਤਾਰੀ, ਸ਼ੂਟਰ ਅਹਿਮਦਾਬਾਦ ਤੋਂ ਕਾਬੂ.......LPU ਹਿੰਸਾ ਮਾਮਲਾ: ਰਾਜਸਥਾਨ ਤੇ ਹਰਿਆਣਾ ਤੋਂ ਦੋ ਹੋਰ ਵਿਦਿਆਰਥੀ ਗ੍ਰਿਫ਼ਤਾਰ......CM ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ SC ਦੀ ਸੁਣਵਾਈ ਕੱਲ੍ਹ ਤੱਕ ਮੁਲਤਵੀ......ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ......ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ SIT ਦਾ ਗਠਨ.....ਪਟਿਆਲਾ ਸਮੇਤ 3 ਸ਼ਹਿਰੀ ਸੰਸਥਾਵਾਂ ਦੇ 50 ਵਾਰਡਾਂ ਦੀ ਚੋਣ ਰੱਦ, 6 ਹਫ਼ਤਿਆਂ ’ਚ ਮੁੜ ਚੋਣ ਦੇ ਹੁਕਮ.....

ਬਟਾਲਾ ‘ਚ ਵੱਡੀ ਵਾਰਦਾਤ! ਪਾਦਰੀ ਦਾ ਦਿਨ-ਦਿਹਾੜੇ ਕਤਲ, ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

Batala Pastor Murder; ਬਟਾਲਾ ਦੇ ਗਾਂਧੀ ਕੈਂਪ ਵਿੱਚ ਵੀਰਵਾਰ ਸਵੇਰੇ ਕਰੀਬ 9:30 ਵਜੇ ਦਿਨ-ਦਿਹਾੜੇ ਪਾਦਰੀ ਬਲਵਿੰਦਰ ਪਾਲ ਉਰਫ਼ ਲਾਡੀ ਦਾ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਦੋ ਹਮਲਾਵਰ ਘਰ ਵਿੱਚ ਦਾਖ਼ਲ ਹੋਏ ਅਤੇ ਤੇਜ਼ਧਾਰ ਹਥਿਆਰ ਨਾਲ ਬਲਵਿੰਦਰ ਪਾਲ ਦੇ ਗਲੇ ਅਤੇ ਸਿਰ ‘ਤੇ ਹਮਲਾ ਕਰ ਦਿੱਤਾ। ਬਲਵਿੰਦਰ ਪਾਲ ਆਪਣੇ ਘਰ ਵਿੱਚ ਹੀ ਚਰਚ ਚਲਾਉਂਦੇ ਸਨ। […]
By : Updated On: 08 Oct 2026 16:58:PM
ਬਟਾਲਾ ‘ਚ ਵੱਡੀ ਵਾਰਦਾਤ! ਪਾਦਰੀ ਦਾ ਦਿਨ-ਦਿਹਾੜੇ ਕਤਲ, ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

Batala Pastor Murder; ਬਟਾਲਾ ਦੇ ਗਾਂਧੀ ਕੈਂਪ ਵਿੱਚ ਵੀਰਵਾਰ ਸਵੇਰੇ ਕਰੀਬ 9:30 ਵਜੇ ਦਿਨ-ਦਿਹਾੜੇ ਪਾਦਰੀ ਬਲਵਿੰਦਰ ਪਾਲ ਉਰਫ਼ ਲਾਡੀ ਦਾ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਦੋ ਹਮਲਾਵਰ ਘਰ ਵਿੱਚ ਦਾਖ਼ਲ ਹੋਏ ਅਤੇ ਤੇਜ਼ਧਾਰ ਹਥਿਆਰ ਨਾਲ ਬਲਵਿੰਦਰ ਪਾਲ ਦੇ ਗਲੇ ਅਤੇ ਸਿਰ ‘ਤੇ ਹਮਲਾ ਕਰ ਦਿੱਤਾ।

ਇਸ਼ਤਿਹਾਰ

ਬਲਵਿੰਦਰ ਪਾਲ ਆਪਣੇ ਘਰ ਵਿੱਚ ਹੀ ਚਰਚ ਚਲਾਉਂਦੇ ਸਨ। ਪਰਿਵਾਰ ਮੁਤਾਬਕ ਉਹ ਘਰ ਵਿੱਚ ਇਕੱਲੇ ਰਹਿੰਦੇ ਸਨ। ਅੱਜ ਸਵੇਰੇ ਕੁਝ ਲੋਕ ਉਨ੍ਹਾਂ ਦੇ ਘਰ ਵਿੱਚ ਦਾਖ਼ਲ ਹੋਏ ਅਤੇ ਉਨ੍ਹਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਪਰਿਵਾਰਕ ਮੈਂਬਰ ਉਨ੍ਹਾਂ ਨੂੰ ਤੁਰੰਤ ਹਸਪਤਾਲ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਮ੍ਰਿਤਕ ਦੇ ਭਤੀਜੇ ਸੈਨੀ ਨੇ ਦੱਸਿਆ ਕਿ ਬਲਵਿੰਦਰ ਪਾਲ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਘਟਨਾ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਮੁਹੱਲੇ ਵਿੱਚ ਹੋਏ ਵਿਵਾਦ ਨਾਲ ਸਬੰਧਤ ਇੱਕ CCTV ਵੀਡੀਓ ਵੀ ਸਾਹਮਣੇ ਆਇਆ ਹੈ।

ਨਰੇਸ਼ ਖ਼ਿਲਾਫ਼ ਕੇਸ ਦਰਜ

ਥਾਣਾ ਸਿਵਲ ਲਾਈਨ ਦੇ ਇੰਚਾਰਜ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਟੀਮ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ। ਉੱਥੇ ਪਹੁੰਚਣ ‘ਤੇ ਪਤਾ ਲੱਗਾ ਕਿ ਬਲਵਿੰਦਰ ਪਾਲ ਦੀ ਮੌਤ ਹੋ ਚੁੱਕੀ ਸੀ।

ਪੁਲਿਸ ਵੱਲੋਂ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਗਾਂਧੀ ਕੈਂਪ ਵਾਸੀ ਨਰੇਸ਼ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਵਿੱਚ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News