ਰਿਸ਼ਵਤ ਮਾਮਲੇ ‘ਚ DIG ਭੁੱਲਰ ਦੀਆਂ ਮੁਸ਼ਕਲਾਂ ਵਧੀਆਂ, ED ਨੇ ਲਏ ਪ੍ਰੋਡਕਸ਼ਨ ਵਾਰੰਟ, ਭਲਕੇ ਹੋਵੇਗੀ ਗ੍ਰਿਫ਼ਤਾਰੀ!
CBI Bribery Case; 8 ਲੱਖ ਰੁਪਏ ਰਿਸ਼ਵਤ ਮਾਮਲੇ ਵਿੱਚ ਫਸੇ ਪੰਜਾਬ ਦੇ ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਲਾਂ ਹੁਣ ਹੋਰ ਵਧਣ ਵਾਲੀਆਂ ਹਨ। ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਵੀ ਉਨ੍ਹਾਂ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਹੈ।
ED ਨੇ CBI ਕੋਰਟ ਵਿੱਚ ਅਰਜ਼ੀ ਦਾਇਰ ਕਰਕੇ DIG ਭੁੱਲਰ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਅਦਾਲਤ ਵਿੱਚ ਪੇਸ਼ ਕਰਨ ਦੀ ਮੰਗ ਕੀਤੀ ਸੀ। ਕੋਰਟ ਨੇ ED ਦੀ ਅਰਜ਼ੀ ‘ਤੇ ਭੁੱਲਰ ਦੇ ਪ੍ਰੋਡਕਸ਼ਨ ਵਾਰੰਟ ਜਾਰੀ ਕਰ ਦਿੱਤੇ ਹਨ। ਹੁਣ ਉਨ੍ਹਾਂ ਨੂੰ 9 ਅਕਤੂਬਰ ਨੂੰ ਸਵੇਰੇ 10 ਵਜੇ CBI ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ।
ਪੇਸ਼ੀ ਦੌਰਾਨ ED ਵੱਲੋਂ ਉਨ੍ਹਾਂ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ED ਨੇ ਰਿਸ਼ਵਤ ਮਾਮਲੇ ਵਿੱਚ ਉਨ੍ਹਾਂ ਦੇ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਨੂੰ ਗ੍ਰਿਫ਼ਤਾਰ ਕੀਤਾ ਸੀ।
CBI ਨੇ ਕਰੀਬ ਇੱਕ ਸਾਲ ਪਹਿਲਾਂ ਮੁਅੱਤਲ DIG ਹਰਚਰਨ ਸਿੰਘ ਭੁੱਲਰ ਖ਼ਿਲਾਫ਼ 8 ਲੱਖ ਰੁਪਏ ਦੀ ਰਿਸ਼ਵਤ ਨਾਲ ਜੁੜੇ ਮਾਮਲੇ ਵਿੱਚ FIR ਦਰਜ ਕੀਤੀ ਸੀ।
ਜਾਂਚ ਦੌਰਾਨ ਸਾਹਮਣੇ ਆਏ ਵਿੱਤੀ ਲੈਣ-ਦੇਣ ਅਤੇ ਰਿਸ਼ਵਤ ਦੀ ਰਕਮ ਨਾਲ ਜੁੜੇ ਪਹਿਲੂਆਂ ਨੂੰ ਹੁਣ ED ਆਪਣੀ ਜਾਂਚ ਵਿੱਚ ਸ਼ਾਮਲ ਕਰ ਰਹੀ ਹੈ। ED ਇਹ ਪਤਾ ਲਗਾਉਣ ਵਿੱਚ ਜੁਟੀ ਹੈ ਕਿ ਰਿਸ਼ਵਤ ਰਾਹੀਂ ਹਾਸਲ ਕੀਤੀ ਗਈ ਰਕਮ ਦੀ ਕਿੱਥੇ-ਕਿੱਥੇ ਵਰਤੋਂ ਕੀਤੀ ਗਈ
