Journalism Of Hope
BREAKING NEWS
ਵੱਡੀ ਖ਼ਬਰ: ਬਾਲੀਵੁੱਡ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਨਹੀਂ ਰਹੇ.....ਮੈਡ ਸੰਧੂ ਕਤਲ ਮਾਮਲੇ ’ਚ ਪਹਿਲੀ ਗ੍ਰਿਫ਼ਤਾਰੀ, ਸ਼ੂਟਰ ਅਹਿਮਦਾਬਾਦ ਤੋਂ ਕਾਬੂ.......LPU ਹਿੰਸਾ ਮਾਮਲਾ: ਰਾਜਸਥਾਨ ਤੇ ਹਰਿਆਣਾ ਤੋਂ ਦੋ ਹੋਰ ਵਿਦਿਆਰਥੀ ਗ੍ਰਿਫ਼ਤਾਰ......CM ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ SC ਦੀ ਸੁਣਵਾਈ ਕੱਲ੍ਹ ਤੱਕ ਮੁਲਤਵੀ......ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ......ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ SIT ਦਾ ਗਠਨ.....ਪਟਿਆਲਾ ਸਮੇਤ 3 ਸ਼ਹਿਰੀ ਸੰਸਥਾਵਾਂ ਦੇ 50 ਵਾਰਡਾਂ ਦੀ ਚੋਣ ਰੱਦ, 6 ਹਫ਼ਤਿਆਂ ’ਚ ਮੁੜ ਚੋਣ ਦੇ ਹੁਕਮ.....

ਵਿਜੀਲੈਂਸ ਦਾ ਵੱਡਾ ਐਕਸ਼ਨ, ਰਿਸ਼ਵਤ ਲੈਂਦੇ ਪਟਵਾਰੀ ਤੇ ਸਾਥੀ ਕਾਬੂ

Jalandhar Vigilance Patwari Arrested; ਜਲੰਧਰ ਤਹਿਸੀਲ ਕੰਪਲੈਕਸ ਵਿੱਚ ਵਿਜੀਲੈਂਸ ਬਿਊਰੋ ਦੀ ਟੀਮ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ ਕਰਦਿਆਂ ਇੱਕ ਪਟਵਾਰੀ ਅਤੇ ਉਸਦੇ ਸਾਥੀ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ‘ਤੇ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਸ਼ਿਕਾਇਤਕਰਤਾ ਤੋਂ 3 ਹਜ਼ਾਰ ਰੁਪਏ ਰਿਸ਼ਵਤ ਮੰਗਣ ਦਾ ਦੋਸ਼ ਹੈ। ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਪਟਵਾਰੀ ਦੀ […]
By : Updated On: 08 Oct 2026 17:56:PM
ਵਿਜੀਲੈਂਸ ਦਾ ਵੱਡਾ ਐਕਸ਼ਨ, ਰਿਸ਼ਵਤ ਲੈਂਦੇ ਪਟਵਾਰੀ ਤੇ ਸਾਥੀ ਕਾਬੂ

Jalandhar Vigilance Patwari Arrested; ਜਲੰਧਰ ਤਹਿਸੀਲ ਕੰਪਲੈਕਸ ਵਿੱਚ ਵਿਜੀਲੈਂਸ ਬਿਊਰੋ ਦੀ ਟੀਮ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ ਕਰਦਿਆਂ ਇੱਕ ਪਟਵਾਰੀ ਅਤੇ ਉਸਦੇ ਸਾਥੀ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ‘ਤੇ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਸ਼ਿਕਾਇਤਕਰਤਾ ਤੋਂ 3 ਹਜ਼ਾਰ ਰੁਪਏ ਰਿਸ਼ਵਤ ਮੰਗਣ ਦਾ ਦੋਸ਼ ਹੈ।

ਇਸ਼ਤਿਹਾਰ

ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਪਟਵਾਰੀ ਦੀ ਪਛਾਣ ਵਿਸ਼ਵਜੀਤ ਅਤੇ ਉਸਦੇ ਸਾਥੀ ਦੀ ਪਛਾਣ ਰਾਕੇਸ਼ ਕੁਮਾਰ ਵਜੋਂ ਹੋਈ ਹੈ। ਸ਼ਿਕਾਇਤਕਰਤਾ ਵਿਨੋਦ ਕੁਮਾਰ ਨੇ ਵਿਜੀਲੈਂਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਜ਼ਮੀਨ ਦੇ ਇੰਤਕਾਲ ਦੀ ਪ੍ਰਕਿਰਿਆ ਪੂਰੀ ਕਰਨ ਲਈ ਪਟਵਾਰੀ ਅਤੇ ਉਸਦਾ ਸਾਥੀ ਉਸ ਤੋਂ 3 ਹਜ਼ਾਰ ਰੁਪਏ ਦੀ ਮੰਗ ਕਰ ਰਹੇ ਹਨ।

ਵਿਜੀਲੈਂਸ ਨੇ ਬਿਛਾਇਆ ਜਾਲ

ਸ਼ਿਕਾਇਤ ਮਿਲਣ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਤਹਿਸੀਲ ਕੰਪਲੈਕਸ ਵਿੱਚ ਜਾਲ ਵਿਛਾਇਆ। ਜਿਵੇਂ ਹੀ ਵਿਨੋਦ ਕੁਮਾਰ ਨੇ ਪਟਵਾਰੀ ਅਤੇ ਉਸਦੇ ਸਾਥੀ ਨੂੰ ਰਿਸ਼ਵਤ ਦੀ ਰਕਮ ਦਿੱਤੀ, ਪਹਿਲਾਂ ਤੋਂ ਤਾਇਨਾਤ ਵਿਜੀਲੈਂਸ ਟੀਮ ਨੇ ਦੋ ਸੁਤੰਤਰ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਦੋਵਾਂ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ।

ਹਾਲਾਂਕਿ, ਗ੍ਰਿਫ਼ਤਾਰੀ ਤੋਂ ਬਾਅਦ ਦੋਵਾਂ ਮੁਲਜ਼ਮਾਂ ਨੇ ਆਪਣੇ ‘ਤੇ ਲੱਗੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ।

ਵਿਜੀਲੈਂਸ ਟੀਮ ਦੋਵਾਂ ਨੂੰ ਨਾਲ ਲੈ ਗਈ

ਕਾਰਵਾਈ ਤੋਂ ਬਾਅਦ ਵਿਜੀਲੈਂਸ ਇੰਸਪੈਕਟਰ ਦੋਵਾਂ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਕੇ ਆਪਣੇ ਨਾਲ ਲੈ ਗਏ। ਵਿਜੀਲੈਂਸ ਅਧਿਕਾਰੀਆਂ ਮੁਤਾਬਕ ਦੋਵਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਵਿਜੀਲੈਂਸ ਵੱਲੋਂ ਜਲਦ ਹੀ ਪ੍ਰੈੱਸ ਕਾਨਫਰੰਸ ਕਰਕੇ ਪੂਰੇ ਮਾਮਲੇ ਦੀ ਜਾਣਕਾਰੀ ਸਾਂਝੀ ਕੀਤੀ ਜਾ ਸਕਦੀ ਹੈ।

Read Latest News and Breaking News at Daily Post TV, Browse for more News

Ad
Ad

Punjab District News