Journalism Of Hope
BREAKING NEWS
ਵੱਡੀ ਖ਼ਬਰ: ਬਾਲੀਵੁੱਡ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਨਹੀਂ ਰਹੇ.....ਮੈਡ ਸੰਧੂ ਕਤਲ ਮਾਮਲੇ ’ਚ ਪਹਿਲੀ ਗ੍ਰਿਫ਼ਤਾਰੀ, ਸ਼ੂਟਰ ਅਹਿਮਦਾਬਾਦ ਤੋਂ ਕਾਬੂ.......LPU ਹਿੰਸਾ ਮਾਮਲਾ: ਰਾਜਸਥਾਨ ਤੇ ਹਰਿਆਣਾ ਤੋਂ ਦੋ ਹੋਰ ਵਿਦਿਆਰਥੀ ਗ੍ਰਿਫ਼ਤਾਰ......CM ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ SC ਦੀ ਸੁਣਵਾਈ ਕੱਲ੍ਹ ਤੱਕ ਮੁਲਤਵੀ......ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ......ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ SIT ਦਾ ਗਠਨ.....ਪਟਿਆਲਾ ਸਮੇਤ 3 ਸ਼ਹਿਰੀ ਸੰਸਥਾਵਾਂ ਦੇ 50 ਵਾਰਡਾਂ ਦੀ ਚੋਣ ਰੱਦ, 6 ਹਫ਼ਤਿਆਂ ’ਚ ਮੁੜ ਚੋਣ ਦੇ ਹੁਕਮ.....

50,000 ਰੁਪਏ ਰਿਸ਼ਵਤ ਲੈਂਦੇ SDO ਨੂੰ ਵਿਜੀਲੈਂਸ ਨੇ ਕੀਤਾ ਰੰਗੇ ਹੱਥੀਂ ਕਾਬੂ

Punjab Vigilance Bureau; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮਾਈਨਿੰਗ ਵਿਭਾਗ ਨਾਭਾ (ਜ਼ਿਲ੍ਹਾ ਪਟਿਆਲਾ) ਵਿਖੇ ਤਾਇਨਾਤ ਸਬ-ਡਿਵੀਜ਼ਨਲ ਅਫ਼ਸਰ (ਐਸਡੀਓ) ਹਰਦੀਪ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ […]
By : Updated On: 08 Oct 2026 18:14:PM
50,000 ਰੁਪਏ ਰਿਸ਼ਵਤ ਲੈਂਦੇ SDO ਨੂੰ ਵਿਜੀਲੈਂਸ ਨੇ ਕੀਤਾ ਰੰਗੇ ਹੱਥੀਂ ਕਾਬੂ

Punjab Vigilance Bureau; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮਾਈਨਿੰਗ ਵਿਭਾਗ ਨਾਭਾ (ਜ਼ਿਲ੍ਹਾ ਪਟਿਆਲਾ) ਵਿਖੇ ਤਾਇਨਾਤ ਸਬ-ਡਿਵੀਜ਼ਨਲ ਅਫ਼ਸਰ (ਐਸਡੀਓ) ਹਰਦੀਪ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ਼ਤਿਹਾਰ

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਪਟਿਆਲਾ ਦੇ ਪਿੰਡ ਅਲੀਪੁਰ ਅਰਾਈਆਂ ਦੇ ਰਹਿਣ ਵਾਲੇ ਇੱਕ ਠੇਕੇਦਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਐਸ.ਡੀ.ਓ. ਹਰਦੀਪ ਸਿੰਘ ਉਸ ਦੇ ਓਵਰਲੋਡ ਟਿੱਪਰ ਵਾਹਨਾਂ ਦੇ ਚਲਾਨ ਕੱਟਣ ਦੀ ਧਮਕੀ ਦੇ ਰਿਹਾ ਸੀ ਅਤੇ ਕੋਈ ਕਾਰਵਾਈ ਨਾ ਕਰਨ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ।

ਕਿਸੇ ਵੀ ਕਿਸਮ ਦੀ ਰਿਸ਼ਵਤ ਦੇਣ ਤੋਂ ਇਨਕਾਰੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਰਾਬਤਾ ਕੀਤਾ। ਉਸ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਐਸ.ਡੀ.ਓ. ਹਰਦੀਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News