Journalism Of Hope
BREAKING NEWS
ਵੱਡੀ ਖ਼ਬਰ: ਬਾਲੀਵੁੱਡ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਨਹੀਂ ਰਹੇ.....ਮੈਡ ਸੰਧੂ ਕਤਲ ਮਾਮਲੇ ’ਚ ਪਹਿਲੀ ਗ੍ਰਿਫ਼ਤਾਰੀ, ਸ਼ੂਟਰ ਅਹਿਮਦਾਬਾਦ ਤੋਂ ਕਾਬੂ.......LPU ਹਿੰਸਾ ਮਾਮਲਾ: ਰਾਜਸਥਾਨ ਤੇ ਹਰਿਆਣਾ ਤੋਂ ਦੋ ਹੋਰ ਵਿਦਿਆਰਥੀ ਗ੍ਰਿਫ਼ਤਾਰ......CM ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ SC ਦੀ ਸੁਣਵਾਈ ਕੱਲ੍ਹ ਤੱਕ ਮੁਲਤਵੀ......ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ......ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ SIT ਦਾ ਗਠਨ.....ਪਟਿਆਲਾ ਸਮੇਤ 3 ਸ਼ਹਿਰੀ ਸੰਸਥਾਵਾਂ ਦੇ 50 ਵਾਰਡਾਂ ਦੀ ਚੋਣ ਰੱਦ, 6 ਹਫ਼ਤਿਆਂ ’ਚ ਮੁੜ ਚੋਣ ਦੇ ਹੁਕਮ.....

ਦਿਨੇਸ਼ ਬੱਸੀ ਦੇ ਘਰ ਪਹੁੰਚੇ ਪ੍ਰਗਟ ਸਿੰਘ, ਪਰਿਵਾਰ ਨਾਲ ਕੀਤੀ ਮੁਲਾਕਾਤ, AAP ਸਰਕਾਰ ‘ਤੇ ਤਿੱਖਾ ਹਮਲਾ

Pargat Singh visits Dinesh Bassi’s home; ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਪ੍ਰਗਟ ਸਿੰਘ ਨੇ ਅੰਮ੍ਰਿਤਸਰ ਸਥਿਤ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਦੇ ਨਿਵਾਸ ਸਥਾਨ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਬੱਸੀ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਇਸ ਔਖੀ ਘੜੀ ਵਿੱਚ ਉਨ੍ਹਾਂ ਨਾਲ ਖੜ੍ਹ ਕੇ ਹੌਸਲਾ ਵਧਾਇਆ। ਪੱਤਰਕਾਰਾਂ […]
By : Updated On: 08 Oct 2026 19:20:PM
ਦਿਨੇਸ਼ ਬੱਸੀ ਦੇ ਘਰ ਪਹੁੰਚੇ ਪ੍ਰਗਟ ਸਿੰਘ, ਪਰਿਵਾਰ ਨਾਲ ਕੀਤੀ ਮੁਲਾਕਾਤ, AAP ਸਰਕਾਰ ‘ਤੇ ਤਿੱਖਾ ਹਮਲਾ

Pargat Singh visits Dinesh Bassi’s home; ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਪ੍ਰਗਟ ਸਿੰਘ ਨੇ ਅੰਮ੍ਰਿਤਸਰ ਸਥਿਤ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਦੇ ਨਿਵਾਸ ਸਥਾਨ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਬੱਸੀ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਇਸ ਔਖੀ ਘੜੀ ਵਿੱਚ ਉਨ੍ਹਾਂ ਨਾਲ ਖੜ੍ਹ ਕੇ ਹੌਸਲਾ ਵਧਾਇਆ।

ਇਸ਼ਤਿਹਾਰ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਸਿੰਘ ਨੇ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ (AAP) ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ‘ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ ਅਤੇ ਪੁਲਿਸ ਨਿਰਪੱਖ ਤਰੀਕੇ ਨਾਲ ਕੰਮ ਕਰਨ ਦੀ ਬਜਾਏ ਸੱਤਾਧਾਰੀ ਪਾਰਟੀ ਦੀ ‘ਕਠਪੁਤਲੀ’ ਬਣ ਕੇ ਰਹਿ ਗਈ ਹੈ।

‘ਪੁਲਿਸ ਰਾਜ’ ਅਤੇ ਬਦਲਾਖੋਰੀ ਦੀ ਰਾਜਨੀਤੀ ਦਾ ਦੋਸ਼

ਪ੍ਰਗਟ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਪੁਲਿਸ ਦੀ ਦੁਰਵਰਤੋਂ ਕਰਕੇ ਵਿਰੋਧੀ ਧਿਰ ਦੇ ਆਗੂਆਂ ਅਤੇ ਕਾਂਗਰਸੀ ਵਰਕਰਾਂ ਖ਼ਿਲਾਫ਼ ਗਲਤ ਮਾਮਲੇ ਅਤੇ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਇਸਨੂੰ ਸਿਆਸੀ ਰੰਜਿਸ਼ ਅਤੇ ਦਬਾਅ ਬਣਾਉਣ ਦੀ ਕਾਰਵਾਈ ਕਰਾਰ ਦਿੱਤਾ।

ਪ੍ਰਗਟ ਸਿੰਘ ਨੇ ਕਿਹਾ, “ਦਿੱਲੀ ਤੋਂ ਆਏ ਲੋਕ ਪੰਜਾਬ ਨੂੰ ਲੁੱਟ ਕੇ ਚਲੇ ਜਾਣਗੇ, ਪਰ ਜੋ ਅਧਿਕਾਰੀ ਅੱਜ ਕਾਨੂੰਨ ਵਿਵਸਥਾ ਨੂੰ ਛਿੱਕੇ ‘ਤੇ ਟੰਗ ਕੇ ਕੰਮ ਕਰ ਰਹੇ ਹਨ, ਉਨ੍ਹਾਂ ਨੂੰ ਭਵਿੱਖ ਵਿੱਚ ਇਸ ਦਾ ਜਵਾਬ ਦੇਣਾ ਪਵੇਗਾ।”

ਅਧਿਕਾਰੀਆਂ ਨੂੰ ਚੇਤਾਵਨੀ, ਨਿਰਪੱਖ ਜਾਂਚ ਦੀ ਮੰਗ

ਕਾਂਗਰਸੀ ਆਗੂ ਨੇ ਪੁਲਿਸ ਅਧਿਕਾਰੀਆਂ ਅਤੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਸਿਰਫ਼ ਸੱਤਾ ਦੇ ਦਬਾਅ ਹੇਠ ਆ ਕੇ ਬੇਕਸੂਰ ਲੋਕਾਂ ਖ਼ਿਲਾਫ਼ ਝੂਠੇ ਮਾਮਲੇ ਦਰਜ ਨਾ ਕਰਨ।

ਉਨ੍ਹਾਂ ਕਿਹਾ ਕਿ ਉਹ ਖੁਦ ਕਾਨੂੰਨ ਵਿੱਚ ਵਿਸ਼ਵਾਸ ਰੱਖਦੇ ਹਨ ਅਤੇ ਗਲਤ ਲੋਕਾਂ ਦਾ ਕਦੇ ਸਮਰਥਨ ਨਹੀਂ ਕਰਦੇ। ਪਰ ਜੇਕਰ ਕਿਸੇ ਸੱਚੇ ਵਰਕਰ ਜਾਂ ਆਗੂ ਨਾਲ ਧੱਕੇਸ਼ਾਹੀ ਹੁੰਦੀ ਹੈ ਤਾਂ ਕਾਂਗਰਸ ਪਾਰਟੀ ਪੂਰੀ ਤਾਕਤ ਨਾਲ ਇਸ ਦਾ ਵਿਰੋਧ ਕਰੇਗੀ। ਉਨ੍ਹਾਂ ਡੀਜੀਪੀ ਅਤੇ ਸੀਨੀਅਰ ਅਧਿਕਾਰੀਆਂ ਤੋਂ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਕਰਨ ਦੀ ਮੰਗ ਕੀਤੀ।

ਪਰਿਵਾਰ ਨਾਲ ਚਟਾਨ ਵਾਂਗ ਖੜ੍ਹੀ ਕਾਂਗਰਸ

ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਤੋਂ ਬਾਅਦ ਪ੍ਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਦਿਨੇਸ਼ ਬੱਸੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਚਟਾਨ ਵਾਂਗ ਖੜ੍ਹੀ ਹੈ।

ਉਨ੍ਹਾਂ ਭਰੋਸਾ ਜਤਾਇਆ ਕਿ ਸੱਚ ਦੀ ਜਿੱਤ ਹੋਵੇਗੀ ਅਤੇ ਕਥਿਤ ਸਿਆਸੀ ਬਦਲਾਖੋਰੀ ਵਾਲੀ ਕਾਰਵਾਈ ਖ਼ਿਲਾਫ਼ ਪਾਰਟੀ ਕਾਨੂੰਨੀ ਅਤੇ ਸਿਆਸੀ ਪੱਧਰ ‘ਤੇ ਆਪਣੀ ਲੜਾਈ ਜਾਰੀ ਰੱਖੇਗੀ।

Read Latest News and Breaking News at Daily Post TV, Browse for more News

Ad
Ad

Punjab District News