Journalism Of Hope
BREAKING NEWS
ਵੱਡੀ ਖ਼ਬਰ: ਬਾਲੀਵੁੱਡ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਨਹੀਂ ਰਹੇ.....ਮੈਡ ਸੰਧੂ ਕਤਲ ਮਾਮਲੇ ’ਚ ਪਹਿਲੀ ਗ੍ਰਿਫ਼ਤਾਰੀ, ਸ਼ੂਟਰ ਅਹਿਮਦਾਬਾਦ ਤੋਂ ਕਾਬੂ.......LPU ਹਿੰਸਾ ਮਾਮਲਾ: ਰਾਜਸਥਾਨ ਤੇ ਹਰਿਆਣਾ ਤੋਂ ਦੋ ਹੋਰ ਵਿਦਿਆਰਥੀ ਗ੍ਰਿਫ਼ਤਾਰ......CM ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ SC ਦੀ ਸੁਣਵਾਈ ਕੱਲ੍ਹ ਤੱਕ ਮੁਲਤਵੀ......ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ......ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ SIT ਦਾ ਗਠਨ.....ਪਟਿਆਲਾ ਸਮੇਤ 3 ਸ਼ਹਿਰੀ ਸੰਸਥਾਵਾਂ ਦੇ 50 ਵਾਰਡਾਂ ਦੀ ਚੋਣ ਰੱਦ, 6 ਹਫ਼ਤਿਆਂ ’ਚ ਮੁੜ ਚੋਣ ਦੇ ਹੁਕਮ.....

Hukumnama Sahib: ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ

ਸੋਰਠਿ ਮਹਲਾ ੫ ॥ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ […]
By : Updated On: 09 Oct 2026 07:12:AM
Hukumnama Sahib: ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ
hukam

ਸੋਰਠਿ ਮਹਲਾ ੫ ॥
ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋੁਪਾਲਾ ॥੪॥੧੦॥

ਇਸ਼ਤਿਹਾਰ

ਸ਼ੁੱਕਰਵਾਰ, ੨੩ ਅੱਸੂ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੬੧੧)

ਪੰਜਾਬੀ ਵਿਆਖਿਆ
ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ । ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ।੧। ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! (ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ । (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ ।ਰਹਾਉ। ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ), ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ । ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ ।੨। ਹੇ ਭਾਈ! ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਪ੍ਰਭੂ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ, ਉਸ (ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ ।੩। ਹੇ ਗੋਪਾਲ! ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ ।੪।੧੦।

Read Latest News and Breaking News at Daily Post TV, Browse for more News

Ad
Ad

Punjab District News