Journalism Of Hope
BREAKING NEWS
ਵੱਡੀ ਖ਼ਬਰ: ਬਾਲੀਵੁੱਡ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਨਹੀਂ ਰਹੇ.....ਮੈਡ ਸੰਧੂ ਕਤਲ ਮਾਮਲੇ ’ਚ ਪਹਿਲੀ ਗ੍ਰਿਫ਼ਤਾਰੀ, ਸ਼ੂਟਰ ਅਹਿਮਦਾਬਾਦ ਤੋਂ ਕਾਬੂ.......LPU ਹਿੰਸਾ ਮਾਮਲਾ: ਰਾਜਸਥਾਨ ਤੇ ਹਰਿਆਣਾ ਤੋਂ ਦੋ ਹੋਰ ਵਿਦਿਆਰਥੀ ਗ੍ਰਿਫ਼ਤਾਰ......CM ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ SC ਦੀ ਸੁਣਵਾਈ ਕੱਲ੍ਹ ਤੱਕ ਮੁਲਤਵੀ......ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ......ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ SIT ਦਾ ਗਠਨ.....ਪਟਿਆਲਾ ਸਮੇਤ 3 ਸ਼ਹਿਰੀ ਸੰਸਥਾਵਾਂ ਦੇ 50 ਵਾਰਡਾਂ ਦੀ ਚੋਣ ਰੱਦ, 6 ਹਫ਼ਤਿਆਂ ’ਚ ਮੁੜ ਚੋਣ ਦੇ ਹੁਕਮ.....

ਗੌਰਵ ਯਾਦਵ ਬਣੇ ਪੰਜਾਬ ਦੇ ਰੈਗੂਲਰ ਡੀਜੀਪੀ !

Gaurav Yadav to become Punjab’s regular DGP: ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 1992 ਬੈਚ ਦੇ ਆਈਪੀਐੱਸ ਅਧਿਕਾਰੀ ਗੌਰਵ ਯਾਦਵ ਨੂੰ ਸੂਬੇ ਦਾ ਰੈਗੂਲਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਨਿਯੁਕਤ ਕਰਨ ਲਈ ਸਿਧਾਂਤਕ ਮਨਜ਼ੂਰੀ ਦੇ ਦਿੱਤੀ ਹੈ। ਇਸ ਫ਼ੈਸਲੇ ਨਾਲ ਪੰਜਾਬ ਪੁਲਿਸ ਨੂੰ ਸਥਾਈ ਮੁਖੀ ਮਿਲਣ ਦਾ ਰਾਹ ਪੱਧਰਾ ਹੋ ਸਕਦਾ ਹੈ। ਗੌਰਵ […]
By : Updated On: 09 Oct 2026 10:46:AM
ਗੌਰਵ ਯਾਦਵ ਬਣੇ ਪੰਜਾਬ ਦੇ ਰੈਗੂਲਰ ਡੀਜੀਪੀ !

Gaurav Yadav to become Punjab’s regular DGP: ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 1992 ਬੈਚ ਦੇ ਆਈਪੀਐੱਸ ਅਧਿਕਾਰੀ ਗੌਰਵ ਯਾਦਵ ਨੂੰ ਸੂਬੇ ਦਾ ਰੈਗੂਲਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਨਿਯੁਕਤ ਕਰਨ ਲਈ ਸਿਧਾਂਤਕ ਮਨਜ਼ੂਰੀ ਦੇ ਦਿੱਤੀ ਹੈ। ਇਸ ਫ਼ੈਸਲੇ ਨਾਲ ਪੰਜਾਬ ਪੁਲਿਸ ਨੂੰ ਸਥਾਈ ਮੁਖੀ ਮਿਲਣ ਦਾ ਰਾਹ ਪੱਧਰਾ ਹੋ ਸਕਦਾ ਹੈ। ਗੌਰਵ ਯਾਦਵ ਜੁਲਾਈ 2022 ਤੋਂ ਪੰਜਾਬ ਦੇ ਕਾਰਜਕਾਰੀ ਡੀਜੀਪੀ ਵਜੋਂ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਦੀ ਰੈਗੂਲਰ ਨਿਯੁਕਤੀ ਹੋਣ ਨਾਲ ਪਿਛਲੇ ਚਾਰ ਸਾਲਾਂ ਤੋਂ ਵੱਧ ਸਮੇਂ ਤੋਂ ਚੱਲ ਰਹੇ ਕਾਰਜਕਾਰੀ ਪੁਲਿਸ ਮੁਖੀ ਦੇ ਪ੍ਰਬੰਧ ਦੇ ਖ਼ਤਮ ਹੋਣ ਦੀ ਉਮੀਦ ਹੈ।

ਇਸ਼ਤਿਹਾਰ

UPSC ਨੇ ਭੇਜਿਆ ਸੀ ਤਿੰਨ ਅਧਿਕਾਰੀਆਂ ਦਾ ਪੈਨਲ
ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਵੱਲੋਂ ਪੰਜਾਬ ਦੇ ਡੀਜੀਪੀ ਅਹੁਦੇ ਲਈ ਭੇਜੇ ਗਏ ਤਿੰਨ ਅਧਿਕਾਰੀਆਂ ਦੇ ਪੈਨਲ ਵਿੱਚ ਗੌਰਵ ਯਾਦਵ ਤੋਂ ਇਲਾਵਾ ਸ਼ਰਦ ਸਤਿਆ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਦੇ ਨਾਂ ਵੀ ਸ਼ਾਮਲ ਸਨ।

ਹਾਈ ਕੋਰਟ ਨੇ 13 ਅਕਤੂਬਰ ਤੱਕ ਮੰਗੀ ਸੀ ਰਿਪੋਰਟ
ਪੰਜਾਬ ਵਿੱਚ ਰੈਗੂਲਰ ਡੀਜੀਪੀ ਦੀ ਨਿਯੁਕਤੀ ਸਬੰਧੀ ਦਾਇਰ ਜਨਹਿੱਤ ਪਟੀਸ਼ਨ (PIL) ਦੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਸਰਕਾਰ ਨੂੰ ਪੱਕੇ ਪੁਲਿਸ ਮੁਖੀ ਦੀ ਨਿਯੁਕਤੀ ਕਰਨ ਦੇ ਨਿਰਦੇਸ਼ ਦਿੱਤੇ ਸਨ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ 13 ਅਕਤੂਬਰ ਤੱਕ ਪਾਲਣਾ ਰਿਪੋਰਟ (ਕੰਪਲਾਇੰਸ ਰਿਪੋਰਟ) ਦਾਖ਼ਲ ਕਰਨ ਲਈ ਕਿਹਾ ਸੀ। ਮੁੱਖ ਮੰਤਰੀ ਵੱਲੋਂ ਦਿੱਤੀ ਗਈ ਸਿਧਾਂਤਕ ਮਨਜ਼ੂਰੀ ਨੂੰ ਇਸ ਦਿਸ਼ਾ ਵਿੱਚ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਹਾਲਾਂਕਿ, ਰੈਗੂਲਰ ਨਿਯੁਕਤੀ ਦੀ ਅੰਤਿਮ ਪ੍ਰਕਿਰਿਆ ਅਤੇ ਅਧਿਕਾਰਤ ਹੁਕਮਾਂ ਦੀ ਪੁਸ਼ਟੀ ਹੋਣੀ ਬਾਕੀ ਹੈ।

Read Latest News and Breaking News at Daily Post TV, Browse for more News

Ad
Ad

Punjab District News