Journalism Of Hope
BREAKING NEWS
ਵੱਡੀ ਖ਼ਬਰ: ਬਾਲੀਵੁੱਡ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਨਹੀਂ ਰਹੇ.....ਮੈਡ ਸੰਧੂ ਕਤਲ ਮਾਮਲੇ ’ਚ ਪਹਿਲੀ ਗ੍ਰਿਫ਼ਤਾਰੀ, ਸ਼ੂਟਰ ਅਹਿਮਦਾਬਾਦ ਤੋਂ ਕਾਬੂ.......LPU ਹਿੰਸਾ ਮਾਮਲਾ: ਰਾਜਸਥਾਨ ਤੇ ਹਰਿਆਣਾ ਤੋਂ ਦੋ ਹੋਰ ਵਿਦਿਆਰਥੀ ਗ੍ਰਿਫ਼ਤਾਰ......CM ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ SC ਦੀ ਸੁਣਵਾਈ ਕੱਲ੍ਹ ਤੱਕ ਮੁਲਤਵੀ......ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ......ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ SIT ਦਾ ਗਠਨ.....ਪਟਿਆਲਾ ਸਮੇਤ 3 ਸ਼ਹਿਰੀ ਸੰਸਥਾਵਾਂ ਦੇ 50 ਵਾਰਡਾਂ ਦੀ ਚੋਣ ਰੱਦ, 6 ਹਫ਼ਤਿਆਂ ’ਚ ਮੁੜ ਚੋਣ ਦੇ ਹੁਕਮ.....

ਮੈਡ ਸੰਧੂ ਕਤਲ ਮਾਮਲਾ: ਸ਼ੂਟਰ ਨੂੰ ਅਹਿਮਦਾਬਾਦ ਤੋਂ ਅੱਜ ਲਿਆਂਦਾ ਜਾਵੇਗਾ ਅੰਮ੍ਰਿਤਸਰ

Mad Sandhu murder case: Shooter to be brought to Amritsar: ਅੰਮ੍ਰਿਤਸਰ: ਪੰਜਾਬੀ ਇਨਫਲੂਐਂਸਰ ਮੈਡ ਸੰਧੂ ਦੇ ਕਤਲ ਮਾਮਲੇ ਵਿੱਚ ਅਹਿਮਦਾਬਾਦ ਕ੍ਰਾਈਮ ਬ੍ਰਾਂਚ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਪਰਮਿੰਦਰ ਕਾਕਾ ਉਰਫ਼ ਪਰਮਿੰਦਰ ਪ੍ਰਸਾਦ ਵਜੋਂ ਹੋਈ ਹੈ। ਪੁਲਿਸ ਅਨੁਸਾਰ, ਮੈਡ ਸੰਧੂ ’ਤੇ ਗੋਲੀ ਚਲਾਉਣ ਦਾ ਦੋਸ਼ ਪਰਮਿੰਦਰ ਕਾਕਾ ’ਤੇ ਹੈ। ਉਸ ਨੂੰ […]
By : Updated On: 09 Oct 2026 10:27:AM
ਮੈਡ ਸੰਧੂ ਕਤਲ ਮਾਮਲਾ: ਸ਼ੂਟਰ ਨੂੰ ਅਹਿਮਦਾਬਾਦ ਤੋਂ ਅੱਜ ਲਿਆਂਦਾ ਜਾਵੇਗਾ ਅੰਮ੍ਰਿਤਸਰ

Mad Sandhu murder case: Shooter to be brought to Amritsar: ਅੰਮ੍ਰਿਤਸਰ: ਪੰਜਾਬੀ ਇਨਫਲੂਐਂਸਰ ਮੈਡ ਸੰਧੂ ਦੇ ਕਤਲ ਮਾਮਲੇ ਵਿੱਚ ਅਹਿਮਦਾਬਾਦ ਕ੍ਰਾਈਮ ਬ੍ਰਾਂਚ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਪਰਮਿੰਦਰ ਕਾਕਾ ਉਰਫ਼ ਪਰਮਿੰਦਰ ਪ੍ਰਸਾਦ ਵਜੋਂ ਹੋਈ ਹੈ। ਪੁਲਿਸ ਅਨੁਸਾਰ, ਮੈਡ ਸੰਧੂ ’ਤੇ ਗੋਲੀ ਚਲਾਉਣ ਦਾ ਦੋਸ਼ ਪਰਮਿੰਦਰ ਕਾਕਾ ’ਤੇ ਹੈ। ਉਸ ਨੂੰ ਅੱਜ ਹਵਾਈ ਜਹਾਜ਼ ਰਾਹੀਂ ਅੰਮ੍ਰਿਤਸਰ ਲਿਆਂਦਾ ਜਾਵੇਗਾ। ਫਿਲਹਾਲ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਸ਼ਤਿਹਾਰ

ਜਾਣਕਾਰੀ ਮੁਤਾਬਕ, ਮੈਡ ਸੰਧੂ ਦੇ ਕਤਲ ਤੋਂ ਬਾਅਦ ਮੁਲਜ਼ਮ ਪਰਮਿੰਦਰ ਕਾਕਾ ਗੁਜਰਾਤ ਪਹੁੰਚ ਗਿਆ ਸੀ ਅਤੇ ਵੱਖ-ਵੱਖ ਹੋਟਲਾਂ ਵਿੱਚ ਲੁਕ ਕੇ ਰਹਿ ਰਿਹਾ ਸੀ। ਉਸ ਦੀ ਲੋਕੇਸ਼ਨ ਦਾ ਪਤਾ ਲੱਗਣ ਤੋਂ ਬਾਅਦ ਅਹਿਮਦਾਬਾਦ ਕ੍ਰਾਈਮ ਬ੍ਰਾਂਚ ਨੇ ਵਿਸ਼ੇਸ਼ ਮੁਹਿੰਮ ਚਲਾ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਇਹ ਕਾਰਵਾਈ ਗੁਜਰਾਤ ਪੁਲਿਸ ਅਤੇ ਅਹਿਮਦਾਬਾਦ ਕ੍ਰਾਈਮ ਬ੍ਰਾਂਚ ਦੇ ਤਾਲਮੇਲ ਨਾਲ ਕੀਤੀ ਗਈ।

ਗੋਲਡੀ ਢਿੱਲੋਂ ਗੈਂਗ ਨਾਲ ਕਥਿਤ ਸਬੰਧਾਂ ਦੀ ਜਾਂਚ
ਜਾਂਚ ਏਜੰਸੀਆਂ ਹੁਣ ਮੁਲਜ਼ਮ ਦੇ ਕਥਿਤ ਅੰਤਰਰਾਸ਼ਟਰੀ ਗੋਲਡੀ ਢਿੱਲੋਂ ਗੈਂਗ ਨਾਲ ਸਬੰਧਾਂ, ਕਤਲ ਦੀ ਸਾਜ਼ਿਸ਼ ਅਤੇ ਫੰਡਿੰਗ ਨੈੱਟਵਰਕ ਬਾਰੇ ਜਾਣਕਾਰੀ ਇਕੱਠੀ ਕਰ ਰਹੀਆਂ ਹਨ। ਮੁਲਜ਼ਮ ਦੀ ਗ੍ਰਿਫ਼ਤਾਰੀ ਨੂੰ ਇਸ ਮਾਮਲੇ ਦੀ ਜਾਂਚ ਵਿੱਚ ਅਹਿਮ ਕਾਮਯਾਬੀ ਮੰਨਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਮੈਡ ਸੰਧੂ ਦਾ 3 ਅਕਤੂਬਰ ਨੂੰ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਹੁਣ ਮੁਲਜ਼ਮ ਤੋਂ ਪੁੱਛਗਿੱਛ ਰਾਹੀਂ ਕਤਲ ਨਾਲ ਜੁੜੀਆਂ ਹੋਰ ਕੜੀਆਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News