Journalism Of Hope
BREAKING NEWS
ਗੌਰਵ ਯਾਦਵ ਬਣੇ ਪੰਜਾਬ ਦੇ ਰੈਗੂਲਰ ਡੀਜੀਪੀ......Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ, ਪਾਕਿਸਤਾਨ ਦੀ ਥਾਂ ਬੰਗਲਾਦੇਸ਼ ਨੂੰ ਮਿਲੀ ਐਂਟਰੀ....ਬਲਵੰਤ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ’ਚ ਬਦਲਣ ਦਾ ਕੇਂਦਰ ਨੇ ਕੀਤਾ ਵਿਰੋਧ.....ਇਜ਼ਰਾਈਲ ਵੱਲੋਂ ਭਾਰਤੀ ਪਾਇਲਟ ਕੈਪਟਨ ਸਮਿਤ ਮਛਾਰ ਨੂੰ ਬਹਾਦਰੀ ਪੁਰਸਕਾਰ ਦੇਣ ਦਾ ਐਲਾਨ.....ਨਾਨਾ ਪਾਟੇਕਰ ਦੇ ਦੇਹਾਂਤ ਮਾਮਲੇ ’ਚ ਗੋਆ ਪੁਲਿਸ ਨੇ ਕੇਸ ਕੀਤਾ ਦਰਜ, ਜਾਂਚ ਸ਼ੁਰੂ....UPI ਭੁਗਤਾਨ ’ਤੇ ਚਾਰਜ ਲਾਉਣ ਦਾ ਫ਼ੈਸਲਾ ਟਲਣ ਦੀ ਸੰਭਾਵਨਾ !......ਪਰਾਲੀ ਸਾੜਨ ‘ਤੇ ਹੋਵੇਗੀ ਸਖ਼ਤ ਕਾਰਵਾਈ ! ਕੇਂਦਰ ਨੇ ਟੀਮਾਂ ਕੀਤੀਆਂ ਤਾਇਨਾਤ, ਦਿੱਲੀ ਭੇਜੀ ਜਾਏਗੀ ਰਿਪੋਰਟ.....

ਪੰਜਾਬ ਸਰਕਾਰ ਦੀ SLP ’ਤੇ ਸੁਪਰੀਮ ਕੋਰਟ ’ਚ ਸੁਣਵਾਈ, ਜਸਟਿਸ ਸ਼ੀਲ ਨਾਗੂ ਸੁਣਵਾਈ ਤੋਂ ਹੋਏ ਵੱਖ

Justice Sheel Nagu recuses himself from hearing: ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਦਾਇਰ ਵਿਸ਼ੇਸ਼ ਲੀਵ ਪਟੀਸ਼ਨ (SLP) ’ਤੇ ਸੁਣਵਾਈ ਹੋਈ। ਇਸ ਪਟੀਸ਼ਨ ਰਾਹੀਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਗਈ ਹੈ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਲਈ CBI […]
By : Updated On: 09 Oct 2026 12:34:PM
ਪੰਜਾਬ ਸਰਕਾਰ ਦੀ SLP ’ਤੇ ਸੁਪਰੀਮ ਕੋਰਟ ’ਚ ਸੁਣਵਾਈ, ਜਸਟਿਸ ਸ਼ੀਲ ਨਾਗੂ ਸੁਣਵਾਈ ਤੋਂ ਹੋਏ ਵੱਖ

Justice Sheel Nagu recuses himself from hearing: ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਦਾਇਰ ਵਿਸ਼ੇਸ਼ ਲੀਵ ਪਟੀਸ਼ਨ (SLP) ’ਤੇ ਸੁਣਵਾਈ ਹੋਈ। ਇਸ ਪਟੀਸ਼ਨ ਰਾਹੀਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਗਈ ਹੈ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਲਈ CBI ਨੂੰ ਅਪਰਾਧਿਕ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਮਾਮਲੇ ਦੀ ਸੁਣਵਾਈ ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਸ਼ੀਲ ਨਾਗੂ ਦੀ ਬੈਂਚ ਸਾਹਮਣੇ ਹੋਈ। ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਕਿ ਜਸਟਿਸ ਸ਼ੀਲ ਨਾਗੂ ਇਸ ਮਾਮਲੇ ਦੀ ਸੁਣਵਾਈ ਨਹੀਂ ਕਰ ਸਕਦੇ ਅਤੇ ਆਪਣੇ ਆਪ ਨੂੰ ਇਸ ਕੇਸ ਨਾਲੋਂ ਵੱਖ ਕਰ ਲਿਆ। ਦੱਸ ਦਈਏ ਕਿ ਸੁਪਰੀਮ ਕੋਰਟ ਵਿੱਚ ਤਰੱਕੀ ਮਿਲਣ ਤੋਂ ਪਹਿਲਾਂ ਜਸਟਿਸ ਨਾਗੂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮੁੱਖ ਜੱਜ ਸਨ।

ਇਸ਼ਤਿਹਾਰ

ਪੰਜਾਬ ਸਰਕਾਰ ਨੇ ਹਾਈਕੋਰਟ ਦੇ ਉਸ ਹੁਕਮ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ, ਜਿਸ ਵਿੱਚ ਸੀਬੀਆਈ ਨੂੰ ਕੇਸ ਦਰਜ ਕਰਕੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਹਾਈਕੋਰਟ ਨੇ ਸੀਬੀਆਈ ਨੂੰ ਦੋ ਮਹੀਨਿਆਂ ਦੇ ਅੰਦਰ ਜਾਂਚ ਦੀ ਸਥਿਤੀ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ ਸੀ।

ਸਰਕਾਰ ਨੇ ਸੁਪਰੀਮ ਕੋਰਟ ਤੋਂ ਹਾਈਕੋਰਟ ਦੇ ਹੁਕਮ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਵੀਰਵਾਰ ਨੂੰ ਸੁਣਵਾਈ ਵਾਲੀ ਫਾਈਲ ਦੇਰ ਨਾਲ ਪਹੁੰਚਣ ਕਾਰਨ ਮਾਮਲੇ ਦੀ ਸੁਣਵਾਈ ਟਲ ਗਈ ਸੀ, ਜਿਸ ਤੋਂ ਬਾਅਦ ਹੁਣ ਅੱਜ ਇਸ ’ਤੇ ਸੁਣਵਾਈ ਹੋਵੇਗੀ।

Read Latest News and Breaking News at Daily Post TV, Browse for more News

Ad
Ad

Punjab District News