Journalism Of Hope
BREAKING NEWS
ਗੌਰਵ ਯਾਦਵ ਬਣੇ ਪੰਜਾਬ ਦੇ ਰੈਗੂਲਰ ਡੀਜੀਪੀ......Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ, ਪਾਕਿਸਤਾਨ ਦੀ ਥਾਂ ਬੰਗਲਾਦੇਸ਼ ਨੂੰ ਮਿਲੀ ਐਂਟਰੀ....ਬਲਵੰਤ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ’ਚ ਬਦਲਣ ਦਾ ਕੇਂਦਰ ਨੇ ਕੀਤਾ ਵਿਰੋਧ.....ਇਜ਼ਰਾਈਲ ਵੱਲੋਂ ਭਾਰਤੀ ਪਾਇਲਟ ਕੈਪਟਨ ਸਮਿਤ ਮਛਾਰ ਨੂੰ ਬਹਾਦਰੀ ਪੁਰਸਕਾਰ ਦੇਣ ਦਾ ਐਲਾਨ.....ਨਾਨਾ ਪਾਟੇਕਰ ਦੇ ਦੇਹਾਂਤ ਮਾਮਲੇ ’ਚ ਗੋਆ ਪੁਲਿਸ ਨੇ ਕੇਸ ਕੀਤਾ ਦਰਜ, ਜਾਂਚ ਸ਼ੁਰੂ....UPI ਭੁਗਤਾਨ ’ਤੇ ਚਾਰਜ ਲਾਉਣ ਦਾ ਫ਼ੈਸਲਾ ਟਲਣ ਦੀ ਸੰਭਾਵਨਾ !......ਪਰਾਲੀ ਸਾੜਨ ‘ਤੇ ਹੋਵੇਗੀ ਸਖ਼ਤ ਕਾਰਵਾਈ ! ਕੇਂਦਰ ਨੇ ਟੀਮਾਂ ਕੀਤੀਆਂ ਤਾਇਨਾਤ, ਦਿੱਲੀ ਭੇਜੀ ਜਾਏਗੀ ਰਿਪੋਰਟ.....

ਸੀਜੇਪੀ ਦੇ ਪ੍ਰਦਰਸ਼ਨ ਤੋਂ ਪਹਿਲਾਂ ਹੀ ਸੁਰੱਖਿਆ ਸਖ਼ਤ, ਦਿੱਲੀ ਜਾਣ ਵਾਲੇ ਰਸਤਿਆਂ ’ਤੇ ਨਾਕਾਬੰਦੀ

Security tightened ahead of CJP’s protest: ਨਵੀਂ ਦਿੱਲੀ: ਦਿੱਲੀ ਵਿੱਚ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਸੰਭਾਵਿਤ ਪ੍ਰਦਰਸ਼ਨ ਤੋਂ ਪਹਿਲਾਂ ਹਰਿਆਣਾ ਦੇ ਬਹਾਦਰਗੜ੍ਹ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਕਾਨੂੰਨ-ਵਿਵਸਥਾ ਬਣਾਈ ਰੱਖਣ ਦੇ ਮੱਦੇਨਜ਼ਰ ਦਿੱਲੀ ਜਾਣ ਵਾਲੇ ਮੁੱਖ ਰਸਤਿਆਂ ’ਤੇ ਪੁਲਸ ਨੇ ਨਾਕਾਬੰਦੀ ਕੀਤੀ ਹੈ। ਇਨ੍ਹਾਂ ਨਾਕਿਆਂ ’ਤੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ […]
By : Updated On: 09 Oct 2026 14:02:PM
ਸੀਜੇਪੀ ਦੇ ਪ੍ਰਦਰਸ਼ਨ ਤੋਂ ਪਹਿਲਾਂ ਹੀ ਸੁਰੱਖਿਆ ਸਖ਼ਤ, ਦਿੱਲੀ ਜਾਣ ਵਾਲੇ ਰਸਤਿਆਂ ’ਤੇ ਨਾਕਾਬੰਦੀ
  • ਟਿਕਰੀ ਤੇ ਝਾੜੌਦਾ ਬਾਰਡਰ ਸਮੇਤ ਕਈ ਥਾਵਾਂ ’ਤੇ ਪੁਲਿਸ ਤਾਇਨਾਤ
  • ਵਾਹਨਾਂ ਦੀ ਜਾਂਚ ਅਤੇ ਯਾਤਰੀਆਂ ਤੋਂ ਪੁੱਛਗਿੱਛ
  • ਸੀਸੀਟੀਵੀ ਕੈਮਰਿਆਂ ਰਾਹੀਂ ਕੀਤੀ ਜਾ ਰਹੀ ਨਿਗਰਾਨੀ

Security tightened ahead of CJP’s protest: ਨਵੀਂ ਦਿੱਲੀ: ਦਿੱਲੀ ਵਿੱਚ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਸੰਭਾਵਿਤ ਪ੍ਰਦਰਸ਼ਨ ਤੋਂ ਪਹਿਲਾਂ ਹਰਿਆਣਾ ਦੇ ਬਹਾਦਰਗੜ੍ਹ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਕਾਨੂੰਨ-ਵਿਵਸਥਾ ਬਣਾਈ ਰੱਖਣ ਦੇ ਮੱਦੇਨਜ਼ਰ ਦਿੱਲੀ ਜਾਣ ਵਾਲੇ ਮੁੱਖ ਰਸਤਿਆਂ ’ਤੇ ਪੁਲਸ ਨੇ ਨਾਕਾਬੰਦੀ ਕੀਤੀ ਹੈ। ਇਨ੍ਹਾਂ ਨਾਕਿਆਂ ’ਤੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ ਅਤੇ ਦਿੱਲੀ ਜਾਣ ਵਾਲੇ ਲੋਕਾਂ ਤੋਂ ਉਨ੍ਹਾਂ ਦੇ ਸਫ਼ਰ ਦੇ ਕਾਰਨਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਸ਼ਤਿਹਾਰ

ਪੁਲਿਸ ਨੇ ਟਿਕਰੀ ਬਾਰਡਰ, ਝਾੜੌਦਾ ਬਾਰਡਰ, ਯੂਈਆਰ, ਰੋਹਦ ਟੋਲ ਅਤੇ ਕਾਨੌਂਦਾ ਤੋਂ ਦਿੱਲੀ ਜਾਣ ਵਾਲੇ ਰਸਤਿਆਂ ’ਤੇ ਨਾਕੇ ਲਗਾਏ ਹਨ। ਇਨ੍ਹਾਂ ਥਾਵਾਂ ’ਤੇ ਸੀਸੀਟੀਵੀ ਕੈਮਰੇ ਵੀ ਲਗਾਏ ਗਏ ਹਨ, ਜਿਨ੍ਹਾਂ ਰਾਹੀਂ ਆਵਾਜਾਈ ਅਤੇ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ।

ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੁਲਸ ਦੇ ਉੱਚ ਅਧਿਕਾਰੀਆਂ ਨੇ ਵੱਖ-ਵੱਖ ਨਾਕਿਆਂ ਦਾ ਨਿਰੀਖਣ ਕੀਤਾ। ਪੁਲਸ ਵੱਲੋਂ ਦਿੱਲੀ ਵੱਲ ਜਾਣ ਵਾਲੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।

ਸੀਜੇਪੀ ਦੇ ਸੰਭਾਵਿਤ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਨਾਲ ਲੱਗਦੀਆਂ ਹਰਿਆਣਾ ਦੀਆਂ ਸਰਹੱਦਾਂ ’ਤੇ ਪੁਲਸ ਚੌਕਸੀ ਵਧਾ ਦਿੱਤੀ ਗਈ ਹੈ। ਅਧਿਕਾਰੀਆਂ ਵੱਲੋਂ ਹਾਲਾਤ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News