Journalism Of Hope
BREAKING NEWS
ਗੌਰਵ ਯਾਦਵ ਨੇ ਸੰਭਾਲਿਆ ਪੰਜਾਬ ਦੇ ਡੀਜੀਪੀ ਵੱਜੋਂ ਅਹੁਦਾ......ਪੰਜਾਬ ਸਰਕਾਰ ਦੀ SLP ’ਤੇ ਸੁਪਰੀਮ ਕੋਰਟ ’ਚ ਸੁਣਵਾਈ, ਜਸਟਿਸ ਸ਼ੀਲ ਨਾਗੂ ਸੁਣਵਾਈ ਤੋਂ ਹੋਏ ਵੱਖ.....CM ਦੇ OSD ਰਾਜਬੀਰ ਘੁੰਮਣ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ......ਡੀਏ ਬਕਾਏ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਨੇ ਮੰਗੀ ਮੁਆਫ਼ੀ: ਅਦਾਲਤ ਨੇ ਅਪਰਾਧਿਕ ਮਾਣਹਾਨੀ ਦਾ ਮਾਮਲਾ ਸਬੰਧਤ ਬੈਂਚ ਨੂੰ ਭੇਜਿਆ....ਬਲਵੰਤ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ’ਚ ਬਦਲਣ ਦਾ ਕੇਂਦਰ ਨੇ ਕੀਤਾ ਵਿਰੋਧ.....ਇਜ਼ਰਾਈਲ ਵੱਲੋਂ ਭਾਰਤੀ ਪਾਇਲਟ ਕੈਪਟਨ ਸਮਿਤ ਮਛਾਰ ਨੂੰ ਬਹਾਦਰੀ ਪੁਰਸਕਾਰ ਦੇਣ ਦਾ ਐਲਾਨ.....ਨਾਨਾ ਪਾਟੇਕਰ ਦੇ ਦੇਹਾਂਤ ਮਾਮਲੇ ’ਚ ਗੋਆ ਪੁਲਿਸ ਨੇ ਕੇਸ ਕੀਤਾ ਦਰਜ, ਜਾਂਚ ਸ਼ੁਰੂ....UPI ਭੁਗਤਾਨ ’ਤੇ ਚਾਰਜ ਲਾਉਣ ਦਾ ਫ਼ੈਸਲਾ ਟਲਣ ਦੀ ਸੰਭਾਵਨਾ !........ਸੁਪਰੀਮ ਕੋਰਟ ਵੱਲੋਂ ਪ੍ਰਦਰਸ਼ਨਕਾਰੀਆਂ ਨਾਲ ਨਜਿੱਠਣ ਲਈ ਦਿੱਲੀ ਪੁਲਿਸ ਨੂੰ ਖੁੱਲ੍ਹੀ ਛੋਟ ਦੇਣ ਦੀ ਮੰਗ ਖਾਰਜ

ਫਿਰੌਤੀ ਲਈ ਨੰਬਰਦਾਰ ਦੇ ਘਰ ’ਤੇ ਫਾਇਰਿੰਗ, 5 ਤੋਂ 6 ਰਾਊਂਡ ਫਾਇਰਿੰਗ

Firing at Nambardar’s house for ransom: ਪੱਟੀ: ਜ਼ਿਲ੍ਹਾ ਤਰਨਤਾਰਨ ਦੇ ਪੱਟੀ ਹਲਕੇ ਅਧੀਨ ਪੈਂਦੇ ਪਿੰਡ ਭੰਗਾਲਾ ਵਿੱਚ ਵੀਰਵਾਰ ਦੇਰ ਸ਼ਾਮ ਨੰਬਰਦਾਰ ਬੋਹੜ ਸਿੰਘ ਦੇ ਘਰ ਦੇ ਗੇਟ ’ਤੇ ਫਾਇਰਿੰਗ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਕਥਿਤ ਤੌਰ ’ਤੇ 5 ਤੋਂ 6 ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਫਰਾਰ […]
By : Updated On: 09 Oct 2026 17:33:PM
ਫਿਰੌਤੀ ਲਈ ਨੰਬਰਦਾਰ ਦੇ ਘਰ ’ਤੇ ਫਾਇਰਿੰਗ, 5 ਤੋਂ 6 ਰਾਊਂਡ ਫਾਇਰਿੰਗ

Firing at Nambardar’s house for ransom: ਪੱਟੀ: ਜ਼ਿਲ੍ਹਾ ਤਰਨਤਾਰਨ ਦੇ ਪੱਟੀ ਹਲਕੇ ਅਧੀਨ ਪੈਂਦੇ ਪਿੰਡ ਭੰਗਾਲਾ ਵਿੱਚ ਵੀਰਵਾਰ ਦੇਰ ਸ਼ਾਮ ਨੰਬਰਦਾਰ ਬੋਹੜ ਸਿੰਘ ਦੇ ਘਰ ਦੇ ਗੇਟ ’ਤੇ ਫਾਇਰਿੰਗ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਕਥਿਤ ਤੌਰ ’ਤੇ 5 ਤੋਂ 6 ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਫਰਾਰ ਹੋ ਗਏ। ਮੁੱਢਲੀ ਜਾਣਕਾਰੀ ਮੁਤਾਬਕ, ਇਹ ਮਾਮਲਾ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਸਦਰ ਪੱਟੀ ਦੇ ਮੁਖੀ ਨਰਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਉੱਥੋਂ ਖੋਲ ਬਰਾਮਦ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਇਸ਼ਤਿਹਾਰ

ਸੀਸੀਟੀਵੀ ਫੁਟੇਜ ਦੀ ਜਾਂਚ ਜਾਰੀ
ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਮੋਟਰਸਾਈਕਲ ’ਤੇ ਸਵਾਰ ਦੋ ਵਿਅਕਤੀ ਦਿਖਾਈ ਦੇ ਰਹੇ ਹਨ। ਪੁਲਿਸ ਫੁਟੇਜ ਦੀ ਜਾਂਚ ਕਰਕੇ ਹਮਲਾਵਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੇ ਆਉਣ-ਜਾਣ ਦੇ ਰਸਤੇ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਸਰਪੰਚ ਦੇ ਕਤਲ ਤੋਂ ਬਾਅਦ ਮੁੜ ਵਾਰਦਾਤ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਨੇੜਲੇ ਪਿੰਡ ਤੂਤ ਵਿੱਚ ਆਮ ਆਦਮੀ ਪਾਰਟੀ ਦੇ ਸਰਪੰਚ ਅਸ਼ਵਨੀ ਦੇਵਗਨ ਦੇ ਕਤਲ ਦੀ ਘਟਨਾ ਵਾਪਰੀ ਸੀ। ਹੁਣ ਭੰਗਾਲਾ ਵਿੱਚ ਨੰਬਰਦਾਰ ਦੇ ਘਰ ਦੇ ਗੇਟ ’ਤੇ ਫਾਇਰਿੰਗ ਦੀ ਘਟਨਾ ਤੋਂ ਬਾਅਦ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਹੈ। ਇਲਾਕਾ ਨਿਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਹਮਲਾਵਰਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਅਤੇ ਵਾਰਦਾਤ ਪਿੱਛੇ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਮੰਗ ਕੀਤੀ ਹੈ। ਫਿਲਹਾਲ ਪੁਲਿਸ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News