Journalism Of Hope
BREAKING NEWS
ਗੌਰਵ ਯਾਦਵ ਨੇ ਸੰਭਾਲਿਆ ਪੰਜਾਬ ਦੇ ਡੀਜੀਪੀ ਵੱਜੋਂ ਅਹੁਦਾ......ਪੰਜਾਬ ਸਰਕਾਰ ਦੀ SLP ’ਤੇ ਸੁਪਰੀਮ ਕੋਰਟ ’ਚ ਸੁਣਵਾਈ, ਜਸਟਿਸ ਸ਼ੀਲ ਨਾਗੂ ਸੁਣਵਾਈ ਤੋਂ ਹੋਏ ਵੱਖ.....CM ਦੇ OSD ਰਾਜਬੀਰ ਘੁੰਮਣ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ......ਡੀਏ ਬਕਾਏ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਨੇ ਮੰਗੀ ਮੁਆਫ਼ੀ: ਅਦਾਲਤ ਨੇ ਅਪਰਾਧਿਕ ਮਾਣਹਾਨੀ ਦਾ ਮਾਮਲਾ ਸਬੰਧਤ ਬੈਂਚ ਨੂੰ ਭੇਜਿਆ....ਬਲਵੰਤ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ’ਚ ਬਦਲਣ ਦਾ ਕੇਂਦਰ ਨੇ ਕੀਤਾ ਵਿਰੋਧ.....ਇਜ਼ਰਾਈਲ ਵੱਲੋਂ ਭਾਰਤੀ ਪਾਇਲਟ ਕੈਪਟਨ ਸਮਿਤ ਮਛਾਰ ਨੂੰ ਬਹਾਦਰੀ ਪੁਰਸਕਾਰ ਦੇਣ ਦਾ ਐਲਾਨ.....ਨਾਨਾ ਪਾਟੇਕਰ ਦੇ ਦੇਹਾਂਤ ਮਾਮਲੇ ’ਚ ਗੋਆ ਪੁਲਿਸ ਨੇ ਕੇਸ ਕੀਤਾ ਦਰਜ, ਜਾਂਚ ਸ਼ੁਰੂ....UPI ਭੁਗਤਾਨ ’ਤੇ ਚਾਰਜ ਲਾਉਣ ਦਾ ਫ਼ੈਸਲਾ ਟਲਣ ਦੀ ਸੰਭਾਵਨਾ !........ਸੁਪਰੀਮ ਕੋਰਟ ਵੱਲੋਂ ਪ੍ਰਦਰਸ਼ਨਕਾਰੀਆਂ ਨਾਲ ਨਜਿੱਠਣ ਲਈ ਦਿੱਲੀ ਪੁਲਿਸ ਨੂੰ ਖੁੱਲ੍ਹੀ ਛੋਟ ਦੇਣ ਦੀ ਮੰਗ ਖਾਰਜ

ਜਗਤਾਰ ਸਿੰਘ ਹਵਾਰਾ ਇੱਕ ਦਿਨ ਦੀ ਪੈਰੋਲ ਲੈਣ ਲਈ ਹੋਏ ਤਿਆਰ

Jagtar Singh Hawara prepares for parole: ਚੰਡੀਗੜ੍ਹ: ਕੌਮੀ ਇਨਸਾਫ਼ ਮੋਰਚੇ ਦੇ ਸਰਪ੍ਰਸਤ ਅਤੇ ਮੁੱਖ ਬੁਲਾਰੇ ਬਾਪੂ ਗੁਰਚਰਨ ਸਿੰਘ ਤੇ ਗੁਰਦੀਪ ਸਿੰਘ ਬਠਿੰਡਾ ਨੇ ਲਿਖਤੀ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਮੋਰਚੇ ਵੱਲੋਂ ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ ਅਪੀਲ ਕੀਤੀ ਗਈ ਸੀ ਕਿ ਜੇਕਰ ਪ੍ਰਸ਼ਾਸਨ ਉਨ੍ਹਾਂ ਨੂੰ ਆਪਣੀ ਮਾਤਾ ਨਾਲ ਮੁਲਾਕਾਤ ਲਈ ਇੱਕ ਦਿਨ ਦੀ ਪੈਰੋਲ ਵੀ […]
By : Updated On: 09 Oct 2026 19:15:PM
ਜਗਤਾਰ ਸਿੰਘ ਹਵਾਰਾ ਇੱਕ ਦਿਨ ਦੀ ਪੈਰੋਲ ਲੈਣ ਲਈ ਹੋਏ ਤਿਆਰ

Jagtar Singh Hawara prepares for parole: ਚੰਡੀਗੜ੍ਹ: ਕੌਮੀ ਇਨਸਾਫ਼ ਮੋਰਚੇ ਦੇ ਸਰਪ੍ਰਸਤ ਅਤੇ ਮੁੱਖ ਬੁਲਾਰੇ ਬਾਪੂ ਗੁਰਚਰਨ ਸਿੰਘ ਤੇ ਗੁਰਦੀਪ ਸਿੰਘ ਬਠਿੰਡਾ ਨੇ ਲਿਖਤੀ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਮੋਰਚੇ ਵੱਲੋਂ ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ ਅਪੀਲ ਕੀਤੀ ਗਈ ਸੀ ਕਿ ਜੇਕਰ ਪ੍ਰਸ਼ਾਸਨ ਉਨ੍ਹਾਂ ਨੂੰ ਆਪਣੀ ਮਾਤਾ ਨਾਲ ਮੁਲਾਕਾਤ ਲਈ ਇੱਕ ਦਿਨ ਦੀ ਪੈਰੋਲ ਵੀ ਦਿੰਦਾ ਹੈ ਤਾਂ ਉਹ ਇਸ ਨੂੰ ਸਵੀਕਾਰ ਕਰ ਲੈਣ।

ਇਸ਼ਤਿਹਾਰ

ਬਿਆਨ ਮੁਤਾਬਕ, ਜੇਲ੍ਹ ਤਬਦੀਲੀ ਅਤੇ ਪੈਰੋਲ ਸਬੰਧੀ ਅਦਾਲਤ ਵਿੱਚ ਚੱਲ ਰਹੇ ਮਾਮਲੇ ਦੌਰਾਨ ਪ੍ਰਸ਼ਾਸਨ ਵੱਲੋਂ ਇਹ ਲਿਖਤੀ ਪੱਖ ਰੱਖਿਆ ਜਾਂਦਾ ਹੈ ਕਿ ਜਥੇਦਾਰ ਜਗਤਾਰ ਸਿੰਘ ਹਵਾਰਾ ਆਪਣੀ ਮਾਤਾ ਨੂੰ ਮਿਲਣ ਲਈ ਨਹੀਂ ਆਉਣਾ ਚਾਹੁੰਦੇ। ਮੋਰਚੇ ਦਾ ਕਹਿਣਾ ਹੈ ਕਿ ਇਸ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੇ ਜਥੇਦਾਰ ਹਵਾਰਾ ਨੂੰ ਇੱਕ ਦਿਨ ਦੀ ਪੈਰੋਲ ਲੈਣ ਦੀ ਅਪੀਲ ਕੀਤੀ ਸੀ।

ਆਗੂਆਂ ਅਨੁਸਾਰ, ਜਥੇਦਾਰ ਹਵਾਰਾ ਨੇ ਮੋਰਚੇ ਦੀ ਇਸ ਅਪੀਲ ਨੂੰ ਸਵੀਕਾਰ ਕਰ ਲਿਆ ਹੈ। ਉਨ੍ਹਾਂ ਨੇ ਸੰਭਾਵਨਾ ਜਤਾਈ ਕਿ ਜੇਲ੍ਹ ਪ੍ਰਸ਼ਾਸਨ ਆਉਣ ਵਾਲੇ ਕੁਝ ਦਿਨਾਂ ਵਿੱਚ ਉਨ੍ਹਾਂ ਨੂੰ ਆਪਣੀ ਮਾਤਾ ਨਾਲ ਮੁਲਾਕਾਤ ਲਈ ਇੱਕ ਦਿਨ ਦੀ ਪੈਰੋਲ ’ਤੇ ਲਿਆ ਸਕਦਾ ਹੈ। ਹਾਲਾਂਕਿ, ਪੈਰੋਲ ਮਿਲਣ ਸਬੰਧੀ ਅਜੇ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।

Read Latest News and Breaking News at Daily Post TV, Browse for more News

Ad
Ad

Punjab District News