ਤੇਜ਼ ਰਫ਼ਤਾਰ ਕਾਰ ਦਰੱਖਤ ਨਾਲ ਟਕਰਾਈ, 21 ਸਾਲਾ ਨੌਜਵਾਨ ਦੀ ਮੌਤ
Speeding car hits tree, youth dies: ਤਰਨਤਾਰਨ: ਤਰਨ ਤਾਰਨ ਤੋਂ ਗੋਇੰਦਵਾਲ ਸਾਹਿਬ ਜਾਣ ਵਾਲੀ ਸੜਕ ’ਤੇ ਪਿੰਡ ਵੇਈਂ ਪੂਈਂ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਕਾਰ ਚਾਲਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 21 ਸਾਲਾ ਵਿਸ਼ੂ ਕੁਮਾਰ ਵਾਸੀ ਛੇਹਰਟਾ, ਅੰਮ੍ਰਿਤਸਰ ਵਜੋਂ ਹੋਈ ਹੈ। ਹਾਦਸੇ ਦੀ […]
By :
Ranjit Singh
Updated On: 10 Oct 2026 07:27:AM
Speeding car hits tree, youth dies: ਤਰਨਤਾਰਨ: ਤਰਨ ਤਾਰਨ ਤੋਂ ਗੋਇੰਦਵਾਲ ਸਾਹਿਬ ਜਾਣ ਵਾਲੀ ਸੜਕ ’ਤੇ ਪਿੰਡ ਵੇਈਂ ਪੂਈਂ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਕਾਰ ਚਾਲਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 21 ਸਾਲਾ ਵਿਸ਼ੂ ਕੁਮਾਰ ਵਾਸੀ ਛੇਹਰਟਾ, ਅੰਮ੍ਰਿਤਸਰ ਵਜੋਂ ਹੋਈ ਹੈ।
ਹਾਦਸੇ ਦੀ ਸੂਚਨਾ ਮਿਲਣ ’ਤੇ ਗੋਇੰਦਵਾਲ ਸਾਹਿਬ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਹਾਦਸਾਗ੍ਰਸਤ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ। ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕਰਦਿਆਂ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
