Journalism Of Hope
BREAKING NEWS
ਜਗਤਾਰ ਸਿੰਘ ਹਵਾਰਾ ਇੱਕ ਦਿਨ ਦੀ ਪੈਰੋਲ ਲੈਣ ਲਈ ਹੋਏ ਤਿਆਰ.....ਪੰਜਾਬ ਸਰਕਾਰ ਨੇ ਬੁਲਾਇਆ ਵਿਧਾਨ ਸਭਾ ਸੈਸ਼ਨ.....CM ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼.....ਗੌਰਵ ਯਾਦਵ ਨੇ ਸੰਭਾਲਿਆ ਪੰਜਾਬ ਦੇ ਡੀਜੀਪੀ ਵੱਜੋਂ ਅਹੁਦਾ......ਪੰਜਾਬ ਸਰਕਾਰ ਦੀ SLP ’ਤੇ ਸੁਪਰੀਮ ਕੋਰਟ ’ਚ ਸੁਣਵਾਈ, ਜਸਟਿਸ ਸ਼ੀਲ ਨਾਗੂ ਸੁਣਵਾਈ ਤੋਂ ਹੋਏ ਵੱਖ.....CM ਦੇ OSD ਰਾਜਬੀਰ ਘੁੰਮਣ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ......ਡੀਏ ਬਕਾਏ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਨੇ ਮੰਗੀ ਮੁਆਫ਼ੀ: ਅਦਾਲਤ ਨੇ ਅਪਰਾਧਿਕ ਮਾਣਹਾਨੀ ਦਾ ਮਾਮਲਾ ਸਬੰਧਤ ਬੈਂਚ ਨੂੰ ਭੇਜਿਆ....

CJP ਦੇ ਸਮਰਥਨ ‘ਚ ਨੌਜਵਾਨ ਜਥੇਬੰਦੀਆਂ ਦਾ ਅੱਜ ਚੰਡੀਗੜ੍ਹ ਈਸੀ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ, ‘ਆਪ’ ਨੇ ਦਿੱਤਾ ਸਮਰਥਨ

AAP supports protest by youth organizations: ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ‘ਵੋਟ-ਚੋਰੀ’ ਅਤੇ ਵਿਸ਼ੇਸ਼ ਸੰਘਣੀ ਸੋਧ (ਐਸ ਮਆਈਆਰ) ਪ੍ਰਕਿਰਿਆ ਵਿੱਚ ਕਥਿਤ ਅਨਿਯਮਿਤਤਾਵਾਂ ਵਿਰੁੱਧ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੀ ਮੁਹਿੰਮ ਦੇ ਸਮਰਥਨ ਵਿੱਚ ਸ਼ਨੀਵਾਰ ਨੂੰ ਚੰਡੀਗੜ੍ਹ ਸਥਿਤ ਚੋਣ ਕਮਿਸ਼ਨ ਦੇ ਦਫ਼ਤਰ ਬਾਹਰ ਪ੍ਰਦਰਸ਼ਨ ਕਰ ਰਹੀਆਂ ਨੌਜਵਾਨ ਜਥੇਬੰਦੀਆਂ ਨੂੰ ਆਪਣਾ ਸਮਰਥਨ ਦੇਵੇਗੀ। ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਪੰਜਾਬ […]
By : Updated On: 10 Oct 2026 08:05:AM
CJP ਦੇ ਸਮਰਥਨ ‘ਚ ਨੌਜਵਾਨ ਜਥੇਬੰਦੀਆਂ ਦਾ ਅੱਜ ਚੰਡੀਗੜ੍ਹ ਈਸੀ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ, ‘ਆਪ’ ਨੇ ਦਿੱਤਾ ਸਮਰਥਨ
  • ਸੀਈਸੀ ਗਿਆਨੇਸ਼ ਕੁਮਾਰ ਖ਼ਿਲਾਫ਼ ਚੰਡੀਗੜ੍ਹ ਵਿਖੇ ਸੀਜੇਪੀ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋ ਸਕਦੇ ਹਨ ਕਈ ‘ਆਪ’ ਆਗੂ
  • ਸਾਡੀ ਵੋਟ ਸਾਡਾ ਅਧਿਕਾਰ ਹੈ, ਕਿਸੇ ਦੀ ਨਿੱਜੀ ਜਾਇਦਾਦ ਨਹੀਂ ਜਿਸ ਨੂੰ ਕੋਈ ਵੀ ਚੋਰੀ ਕਰ ਲਵੇ: ਮਨੀਸ਼ ਸਿਸੋਦੀਆ
  • ਦੇਸ਼ ਅਤੇ ਲੋਕਤੰਤਰ ਨੂੰ ਬਚਾਉਣ ਲਈ ਸੀਜੇਪੀ ਦਾ ਪ੍ਰਦਰਸ਼ਨ ਜ਼ਰੂਰੀ: ਅਮਨ ਅਰੋੜਾ
  • ਵੋਟ ਦੇ ਅਧਿਕਾਰ ਦੀ ਰਾਖੀ ਕਰਨਾ ਹਰ ਭਾਰਤੀ ਦੀ ਜ਼ਿੰਮੇਵਾਰੀ: ਹਰਪਾਲ ਸਿੰਘ ਚੀਮਾ
  • ਲੋਕਤੰਤਰ ਵਿੱਚ ਚੋਣਾਂ ਵਿੱਚ ਹੇਰਾਫੇਰੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ: ਡਾ. ਬਲਜੀਤ ਕੌਰ
  • ‘ਵੋਟ-ਚੋਰੀ’ ਖ਼ਿਲਾਫ਼ ਸਭ ਨੂੰ ਸੜਕਾਂ ‘ਤੇ ਆਉਣਾ ਪਵੇਗਾ: ਬਲਤੇਜ ਪੰਨੂ

AAP supports protest by youth organizations: ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ‘ਵੋਟ-ਚੋਰੀ’ ਅਤੇ ਵਿਸ਼ੇਸ਼ ਸੰਘਣੀ ਸੋਧ (ਐਸ ਮਆਈਆਰ) ਪ੍ਰਕਿਰਿਆ ਵਿੱਚ ਕਥਿਤ ਅਨਿਯਮਿਤਤਾਵਾਂ ਵਿਰੁੱਧ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੀ ਮੁਹਿੰਮ ਦੇ ਸਮਰਥਨ ਵਿੱਚ ਸ਼ਨੀਵਾਰ ਨੂੰ ਚੰਡੀਗੜ੍ਹ ਸਥਿਤ ਚੋਣ ਕਮਿਸ਼ਨ ਦੇ ਦਫ਼ਤਰ ਬਾਹਰ ਪ੍ਰਦਰਸ਼ਨ ਕਰ ਰਹੀਆਂ ਨੌਜਵਾਨ ਜਥੇਬੰਦੀਆਂ ਨੂੰ ਆਪਣਾ ਸਮਰਥਨ ਦੇਵੇਗੀ। ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਮੀਡੀਆ ਇੰਚਾਰਜ ਬਲਤੇਜ ਪੰਨੂ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸਮੇਤ ਕਈ ‘ਆਪ’ ਆਗੂ, ਹੋਰ ਮੰਤਰੀਆਂ, ਵਿਧਾਇਕਾਂ ਅਤੇ ਪਾਰਟੀ ਵਰਕਰਾਂ ਨਾਲ ਮਿਲ ਕੇ ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਨੌਜਵਾਨ ਜਥੇਬੰਦੀਆਂ ਦੇ ਪ੍ਰਦਰਸ਼ਨ ਵਿੱਚ ਸ਼ਾਮਲ ਹੋ ਸਕਦੇ ਹਨ।

ਇਸ਼ਤਿਹਾਰ

‘ਆਪ’ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ, “ਸਾਡੀ ਵੋਟ ਸਾਡੀ ਹੈ। ਇਹ ਕਿਸੇ ਦੀ ਨਿੱਜੀ ਜਾਇਦਾਦ ਨਹੀਂ ਹੈ ਕਿ ਜਦੋਂ ਚਾਹੇ ਖੋਹ ਲਈ ਜਾਵੇ ਜਾਂ ਆਪਣੀ ਮਰਜ਼ੀ ਨਾਲ ਚੋਰੀ ਕਰ ਲਈ ਜਾਵੇ।” ਨੌਜਵਾਨਾਂ ਦੇ ਪ੍ਰਦਰਸ਼ਨ ਵਿੱਚ ਆਪਣੀ ਸ਼ਮੂਲੀਅਤ ਦਾ ਐਲਾਨ ਕਰਦਿਆਂ ਉਨ੍ਹਾਂ ਅੱਗੇ ਕਿਹਾ, “ਮੈਂ ਵੀ ਸੀਜੇਪੀ ਦੇ ਸਮਰਥਨ ਵਿੱਚ ਭਲਕੇ ਚੰਡੀਗੜ੍ਹ ਸਥਿਤ ਚੋਣ ਕਮਿਸ਼ਨ ਦੇ ਦਫ਼ਤਰ ਬਾਹਰ ਨੌਜਵਾਨਾਂ ਦੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਵਾਂਗਾ। ਵੋਟਾਂ ਚੋਰੀ ਕਰਨ ਵਾਲਿਆਂ ਖ਼ਿਲਾਫ਼ ਸਭ ਨੂੰ ਸੜਕਾਂ ‘ਤੇ ਆਉਣਾ ਪਵੇਗਾ। ਅਸੀਂ ਉਸ ਵੋਟ ਦੀ ਚੋਰੀ ਬਰਦਾਸ਼ਤ ਨਹੀਂ ਕਰਾਂਗੇ ਜੋ ਸਰਕਾਰਾਂ ਬਣਾਉਂਦੀ ਅਤੇ ਬਦਲਦੀ ਹੈ।”

‘ਆਪ’ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ, “ਸਾਡੀ ਵੋਟ ਸਾਡੀ ਹੈ। ਇਹ ਕਿਸੇ ਦੀ ਨਿੱਜੀ ਜਾਇਦਾਦ ਨਹੀਂ ਹੈ ਕਿ ਜਦੋਂ ਚਾਹੇ ਲੈ ਲਈ ਜਾਵੇ ਜਾਂ ਜਦੋਂ ਚਾਹੇ ਚੋਰੀ ਕਰ ਲਈ ਜਾਵੇ।”

ਪ੍ਰਦਰਸ਼ਨ ਦੀ ਅਹਿਮੀਅਤ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਅੱਗੇ ਕਿਹਾ, “ਦੇਸ਼ ਅਤੇ ਲੋਕਤੰਤਰ ਦੀ ਰਾਖੀ ਲਈ ਸੀਜੇਪੀ ਵੱਲੋਂ ਭਲਕੇ ਚੰਡੀਗੜ੍ਹ ਸਥਿਤ ਚੋਣ ਕਮਿਸ਼ਨ ਦੇ ਦਫ਼ਤਰ ਬਾਹਰ ਨੌਜਵਾਨਾਂ ਵੱਲੋਂ ਕੀਤਾ ਜਾ ਰਿਹਾ ਪ੍ਰਦਰਸ਼ਨ ਬਹੁਤ ਮਹੱਤਵਪੂਰਨ ਹੈ। ‘ਵੋਟ-ਚੋਰੀ’ ਕਰਨ ਵਾਲਿਆਂ ਖ਼ਿਲਾਫ਼ ਸਾਰਿਆਂ ਨੂੰ ਸੜਕਾਂ ‘ਤੇ ਉਤਰਨਾ ਪਵੇਗਾ। ਅਸੀਂ ਉਸ ਵੋਟ ਦੀ ਚੋਰੀ ਬਰਦਾਸ਼ਤ ਨਹੀਂ ਕਰਾਂਗੇ ਜੋ ਸਰਕਾਰਾਂ ਬਣਾਉਂਦੀ ਅਤੇ ਬਦਲਦੀ ਹੈ।”

ਸਨੀਅਰ ‘ਆਪ’ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ, “ਸਾਡੀ ਵੋਟ ਸਾਡਾ ਅਧਿਕਾਰ ਹੈ, ਅਤੇ ਇਸ ਅਧਿਕਾਰ ਦੀ ਰਾਖੀ ਕਰਨਾ ਹਰ ਭਾਰਤੀ ਦੀ ਜ਼ਿੰਮੇਵਾਰੀ ਹੈ।” ਪ੍ਰਦਰਸ਼ਨ ਨੂੰ ਆਪਣਾ ਸਮਰਥਨ ਦਿੰਦਿਆਂ ਉਨ੍ਹਾਂ ਕਿਹਾ, “ਭਾਜਪਾ ਅਤੇ ਭਾਰਤੀ ਚੋਣ ਕਮਿਸ਼ਨ ਵੱਲੋਂ ਸਾਡੇ ਵੋਟ ਦੇ ਅਧਿਕਾਰਾਂ ‘ਤੇ ਕੀਤੇ ਜਾ ਰਹੇ ਹਮਲਿਆਂ ਵਿਰੁੱਧ CJP ਵੱਲੋਂ ਦਿੱਲੀ ਵਿੱਚ ਕੀਤੇ ਜਾ ਰਹੇ ਪ੍ਰਦਰਸ਼ਨ ਦੇ ਸਮਰਥਨ ਵਿੱਚ, ਅਸੀਂ ਚੰਡੀਗੜ੍ਹ ਸਥਿਤ ਚੋਣ ਕਮਿਸ਼ਨ ਦੇ ਦਫ਼ਤਰ ਬਾਹਰ ਧਰਨਾ ਦੇਵਾਂਗੇ।”

ਪੰਜਾਬ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, “ਵੋਟ ਸਾਡੇ ਲੋਕਤੰਤਰ ਦੀ ਨੀਂਹ ਹੈ, ਅਤੇ ਚੋਣਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਹੇਰਾਫੇਰੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਮੈਂ ਵੀ ਵੋਟ ਦੇ ਅਧਿਕਾਰ ਦੀ ਰਾਖੀ ਲਈ ਸੀਜੇਪੀ ਦੇ ਸਮਰਥਨ ‘ਚ ਭਲਕੇ ਚੰਡੀਗੜ੍ਹ ‘ਚ ਆਵਾਜ਼ ਬੁਲੰਦ ਕਰਾਂਗੀ।”

‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, “ਹਰ ਕਿਸੇ ਨੂੰ ਆਪਣੀ ਜ਼ਿੰਮੇਵਾਰੀ ਪਛਾਣਨੀ ਚਾਹੀਦੀ ਹੈ ਅਤੇ ‘ਵੋਟ-ਚੋਰੀ’ ਕਰਨ ਵਾਲੇ ਚੋਣ ਕਮਿਸ਼ਨ ਨੂੰ ਹਟਾਉਣ ਲਈ ਸੜਕਾਂ ‘ਤੇ ਆਉਣਾ ਚਾਹੀਦਾ ਹੈ। ਮੈਂ ਵੀ ਭਲਕੇ ‘ਕਾਕਰੋਚ ਜਨਤਾ ਪਾਰਟੀ’ ਦੇ ਸਮਰਥਨ ਵਿੱਚ ਸ਼ਾਮਲ ਹੋਵਾਂਗਾ ਤਾਂ ਜੋ ਲੋਕਤੰਤਰ ਦੀ ਰਾਖੀ ਕੀਤੀ ਜਾ ਸਕੇ।”

Read Latest News and Breaking News at Daily Post TV, Browse for more News

Ad
Ad

Punjab District News