Journalism Of Hope
BREAKING NEWS
CJP ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ.....ਦਿੱਲੀ ’ਚ CJP ਦੇ ਪ੍ਰਦਰਸ਼ਨ ਕਾਰਨ ਸਖ਼ਤੀ, 7 ਮੈਟਰੋ ਸਟੇਸ਼ਨਾਂ ਦੇ ਗੇਟ ਬੰਦ; ਯਾਤਰੀ ਪ੍ਰੇਸ਼ਾਨ....ਹੇਮਕੁੰਟ ਸਾਹਿਬ ਦੇ ਕਪਾਟ ਅੱਜ ਹੋਣਗੇ ਬੰਦ......ਹੋਲੋਗ੍ਰਾਮ ਤਕਨੀਕ ਰਾਹੀਂ ਸਟੇਜ ’ਤੇ ਮੁੜ ਪਰਤੇ ਸਿੱਧੂ ਮੂਸੇਵਾਲਾ, ਟੋਰਾਂਟੋ ਤੋਂ ਸ਼ੁਰੂ ਹੋਇਆ ‘Signed To God World Tour’.....CBI ਦੇ ਦੂਜੇ ਸੰਮਨ ’ਤੇ ਵੀ ਪੇਸ਼ ਨਹੀਂ ਹੋਏ ਰਾਜਵੀਰ ਘੁੰਮਣ......ਹਰਚਰਨ ਭੁੱਲਰ ਮਾਮਲੇ ’ਚ ਨਵਾਂ ਮੋੜ, ਹੁਣ ਈਡੀ ਕਰੇਗੀ ਪੁੱਛਗਿੱਛ......ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਫੜੇ ਸ਼ੂਟਰ ਨੂੰ ਪੁਲਿਸ ਨੇ 7 ਦਿਨ ਦੇ ਰਿਮਾਂਡ ‘ਤੇ ਲਿਆ......ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ, 250 ਦੌੜਾਂ ਦਾ ਟੀਚਾ 18.3 ਓਵਰਾਂ ’ਚ ਕੀਤਾ ਹਾਸਲ.....

ਪੰਜਾਬ ‘ਚ ਪਰਾਲੀ ਸਾੜਨ ਦੇ ਵਧਣ ਲੱਗੇ ਮਾਮਲੇ: ਅਸਰ ਹਵਾ ਦੀ ਗੁਣਵੱਤਾ ’ਤੇ ਦਿਖਣ ਲੱਗਾ

Punjab air quality: ਚੰਡੀਗੜ੍ਹ: ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਵਧਣ ਨਾਲ ਹਵਾ ਦੀ ਗੁਣਵੱਤਾ ’ਤੇ ਵੀ ਅਸਰ ਦਿਖਾਈ ਦੇਣ ਲੱਗਾ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਰਿਪੋਰਟ ਅਨੁਸਾਰ ਸ਼ੁੱਕਰਵਾਰ ਨੂੰ ਬਠਿੰਡਾ ਦਾ ਹਵਾ ਗੁਣਵੱਤਾ ਸੂਚਕ ਅੰਕ (AQI) 161 ਦਰਜ ਕੀਤਾ ਗਿਆ, ਜੋ ਸੂਬੇ ਵਿੱਚ ਸਭ ਤੋਂ ਵੱਧ ਸੀ। ਇਸੇ ਤਰ੍ਹਾਂ ਲੁਧਿਆਣਾ ਦਾ AQI 114 […]
By : Updated On: 10 Oct 2026 13:11:PM
ਪੰਜਾਬ ‘ਚ ਪਰਾਲੀ ਸਾੜਨ ਦੇ ਵਧਣ ਲੱਗੇ ਮਾਮਲੇ: ਅਸਰ ਹਵਾ ਦੀ ਗੁਣਵੱਤਾ ’ਤੇ ਦਿਖਣ ਲੱਗਾ

Punjab air quality: ਚੰਡੀਗੜ੍ਹ: ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਵਧਣ ਨਾਲ ਹਵਾ ਦੀ ਗੁਣਵੱਤਾ ’ਤੇ ਵੀ ਅਸਰ ਦਿਖਾਈ ਦੇਣ ਲੱਗਾ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਰਿਪੋਰਟ ਅਨੁਸਾਰ ਸ਼ੁੱਕਰਵਾਰ ਨੂੰ ਬਠਿੰਡਾ ਦਾ ਹਵਾ ਗੁਣਵੱਤਾ ਸੂਚਕ ਅੰਕ (AQI) 161 ਦਰਜ ਕੀਤਾ ਗਿਆ, ਜੋ ਸੂਬੇ ਵਿੱਚ ਸਭ ਤੋਂ ਵੱਧ ਸੀ।

ਇਸ਼ਤਿਹਾਰ

ਇਸੇ ਤਰ੍ਹਾਂ ਲੁਧਿਆਣਾ ਦਾ AQI 114 ਅਤੇ ਜਲੰਧਰ ਦਾ 107 ਰਿਹਾ। ਇਨ੍ਹਾਂ ਸ਼ਹਿਰਾਂ ਵਿੱਚ ਹਵਾ ਦੀ ਗੁਣਵੱਤਾ ਮੱਧਮ ਸ਼੍ਰੇਣੀ ਵਿੱਚ ਦਰਜ ਕੀਤੀ ਗਈ। ਅਜਿਹੀ ਹਵਾ ਦਿਲ ਅਤੇ ਫੇਫੜਿਆਂ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਲਈ ਸਾਹ ਲੈਣ ਵਿੱਚ ਮੁਸ਼ਕਲ ਵਧਾ ਸਕਦੀ ਹੈ।

ਦੂਜੇ ਪਾਸੇ ਖੰਨਾ ਦਾ AQI 81, ਪਟਿਆਲਾ ਦਾ 86 ਅਤੇ ਰੂਪਨਗਰ ਦਾ 57 ਦਰਜ ਕੀਤਾ ਗਿਆ। ਫਿਲਹਾਲ ਸਰਹੱਦੀ ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਦੇ ਵੱਧ ਮਾਮਲੇ ਸਾਹਮਣੇ ਆ ਰਹੇ ਹਨ। ਝੋਨੇ ਦੀ ਕਟਾਈ ਤੇਜ਼ ਹੋਣ ਨਾਲ ਆਉਣ ਵਾਲੇ ਦਿਨਾਂ ਵਿੱਚ ਹੋਰ ਜ਼ਿਲ੍ਹਿਆਂ ਵਿੱਚ ਵੀ ਪਰਾਲੀ ਸਾੜਨ ਦੀਆਂ ਘਟਨਾਵਾਂ ਵਧਣ ਦਾ ਖ਼ਦਸ਼ਾ ਹੈ, ਜਿਸ ਦਾ ਅਸਰ ਹਵਾ ਦੀ ਗੁਣਵੱਤਾ ’ਤੇ ਪੈ ਸਕਦਾ ਹੈ।

ਪਰਾਲੀ ਨਾ ਸਾੜਨ ਵਾਲੇ 30 ਕਿਸਾਨਾਂ ਦਾ ਸਨਮਾਨ
ਪਟਿਆਲਾ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਦੌਰਾਨ ਪਰਾਲੀ ਨਾ ਸਾੜਨ ਵਾਲੇ 30 ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ।

ਸਾਬਕਾ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਅਤੇ ਖੇਤੀ ਨਾਲ ਜੁੜੇ ਸਹਾਇਕ ਕਾਰੋਬਾਰ ਸ਼ੁਰੂ ਕਰਨ ਦੀ ਸਲਾਹ ਦਿੱਤੀ। ਕੈਂਪ ਵਿੱਚ ਕਰੀਬ ਇੱਕ ਹਜ਼ਾਰ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਇਹ ਕੈਂਪ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਨਿਰਦੇਸ਼ਾਂ ਅਤੇ ਵਿਭਾਗ ਦੇ ਡਾਇਰੈਕਟਰ ਗੁਰਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਲਗਾਇਆ ਗਿਆ।

ਪ੍ਰਦੂਸ਼ਣ ਦੇ ਸਰੋਤਾਂ ਦੀ ਪਛਾਣ ਲਈ ਮਾਹਿਰ ਕਮੇਟੀ
ਪ੍ਰਦੂਸ਼ਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਪ੍ਰਬੰਧਨ ਕਮਿਸ਼ਨ ਵੱਲੋਂ ਮਾਹਿਰਾਂ ਦੀ ਕਮੇਟੀ ਬਣਾਈ ਗਈ ਹੈ। ਕਮਿਸ਼ਨ ਦੇ ਤਕਨੀਕੀ ਮੈਂਬਰ ਡਾ. ਐੱਸ.ਡੀ. ਅੱਤਰੀ ਨੂੰ ਕਮੇਟੀ ਦਾ ਮੁਖੀ ਬਣਾਇਆ ਗਿਆ ਹੈ। ਇਹ ਕਮੇਟੀ ਪੰਜਾਬ ਵਿੱਚ ਪ੍ਰਦੂਸ਼ਣ ਦੇ ਮੁੱਖ ਸਰੋਤਾਂ ਦੀ ਪਛਾਣ ਕਰੇਗੀ, ਤਾਂ ਜੋ ਇਸ ਦੇ ਆਧਾਰ ’ਤੇ ਪ੍ਰਦੂਸ਼ਣ ਨੂੰ ਰੋਕਣ ਲਈ ਢੁੱਕਵੇਂ ਕਦਮ ਚੁੱਕੇ ਜਾ ਸਕਣ।

Read Latest News and Breaking News at Daily Post TV, Browse for more News

Ad
Ad

Punjab District News