Journalism Of Hope
BREAKING NEWS
CJP ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ.....ਦਿੱਲੀ ’ਚ CJP ਦੇ ਪ੍ਰਦਰਸ਼ਨ ਕਾਰਨ ਸਖ਼ਤੀ, 7 ਮੈਟਰੋ ਸਟੇਸ਼ਨਾਂ ਦੇ ਗੇਟ ਬੰਦ; ਯਾਤਰੀ ਪ੍ਰੇਸ਼ਾਨ....ਹੇਮਕੁੰਟ ਸਾਹਿਬ ਦੇ ਕਪਾਟ ਅੱਜ ਹੋਣਗੇ ਬੰਦ......ਹੋਲੋਗ੍ਰਾਮ ਤਕਨੀਕ ਰਾਹੀਂ ਸਟੇਜ ’ਤੇ ਮੁੜ ਪਰਤੇ ਸਿੱਧੂ ਮੂਸੇਵਾਲਾ, ਟੋਰਾਂਟੋ ਤੋਂ ਸ਼ੁਰੂ ਹੋਇਆ ‘Signed To God World Tour’.....CBI ਦੇ ਦੂਜੇ ਸੰਮਨ ’ਤੇ ਵੀ ਪੇਸ਼ ਨਹੀਂ ਹੋਏ ਰਾਜਵੀਰ ਘੁੰਮਣ......ਹਰਚਰਨ ਭੁੱਲਰ ਮਾਮਲੇ ’ਚ ਨਵਾਂ ਮੋੜ, ਹੁਣ ਈਡੀ ਕਰੇਗੀ ਪੁੱਛਗਿੱਛ......ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਫੜੇ ਸ਼ੂਟਰ ਨੂੰ ਪੁਲਿਸ ਨੇ 7 ਦਿਨ ਦੇ ਰਿਮਾਂਡ ‘ਤੇ ਲਿਆ......ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ, 250 ਦੌੜਾਂ ਦਾ ਟੀਚਾ 18.3 ਓਵਰਾਂ ’ਚ ਕੀਤਾ ਹਾਸਲ.....

SIR ਦੇ ਵਿਰੋਧ ‘ਚ AAP ਦਾ ਪ੍ਰਦਰਸ਼ਨ, ਮਨੀਸ਼ ਸਿਸੋਦੀਆ ਸਮੇਤ ਸੈਂਕੜੇ ਆਗੂ ਹਿਰਾਸਤ ‘ਚ

Chandigarh AAP Protest; ਚੰਡੀਗੜ੍ਹ ਵਿੱਚ SIR ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਸੂਬਾ ਚੋਣ ਕਮਿਸ਼ਨ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ। ਪੁਲਿਸ ਨੇ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਮੰਤਰੀ ਹਰਦੀਪ ਸਿੰਘ ਮੁੰਡੀਆਂ ਸਮੇਤ AAP ਦੇ ਸੈਂਕੜੇ […]
By : Updated On: 10 Oct 2026 14:38:PM
SIR ਦੇ ਵਿਰੋਧ ‘ਚ AAP ਦਾ ਪ੍ਰਦਰਸ਼ਨ, ਮਨੀਸ਼ ਸਿਸੋਦੀਆ ਸਮੇਤ ਸੈਂਕੜੇ ਆਗੂ ਹਿਰਾਸਤ ‘ਚ

Chandigarh AAP Protest; ਚੰਡੀਗੜ੍ਹ ਵਿੱਚ SIR ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਸੂਬਾ ਚੋਣ ਕਮਿਸ਼ਨ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ।

ਇਸ਼ਤਿਹਾਰ

ਪੁਲਿਸ ਨੇ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਮੰਤਰੀ ਹਰਦੀਪ ਸਿੰਘ ਮੁੰਡੀਆਂ ਸਮੇਤ AAP ਦੇ ਸੈਂਕੜੇ ਆਗੂਆਂ ਅਤੇ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ। ਸਾਰੇ ਆਗੂਆਂ ਨੂੰ ਬੱਸਾਂ ਵਿੱਚ ਬਿਠਾ ਕੇ ਸੈਕਟਰ-17 ਦੇ ਪੁਲਿਸ ਥਾਣੇ ਲਿਜਾਇਆ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।

ਪ੍ਰਦਰਸ਼ਨਕਾਰੀ ਸਵੇਰੇ ਕਰੀਬ 10 ਵਜੇ ਰੋਸ ਮਾਰਚ ਕੱਢਦੇ ਹੋਏ ਚੋਣ ਕਮਿਸ਼ਨ ਦੇ ਦਫ਼ਤਰ ਦਾ ਘਿਰਾਓ ਕਰਨ ਲਈ ਅੱਗੇ ਵਧ ਰਹੇ ਸਨ। ਪੁਲਿਸ ਨੇ ਪਹਿਲਾਂ ਹੀ ਬੈਰੀਕੇਡਿੰਗ ਕਰਕੇ ਰਸਤਾ ਰੋਕਿਆ ਹੋਇਆ ਸੀ। ਜਦੋਂ ਪ੍ਰਦਰਸ਼ਨਕਾਰੀਆਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਉੱਥੇ ਧੱਕਾ-ਮੁੱਕੀ ਸ਼ੁਰੂ ਹੋ ਗਈ। ਇਸ ਤੋਂ ਬਾਅਦ ਕਰੀਬ 1 ਵਜੇ ਪੁਲਿਸ ਨੇ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ।

Read Latest News and Breaking News at Daily Post TV, Browse for more News

Ad
Ad

Punjab District News