Journalism Of Hope
BREAKING NEWS
CJP ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ.....ਦਿੱਲੀ ’ਚ CJP ਦੇ ਪ੍ਰਦਰਸ਼ਨ ਕਾਰਨ ਸਖ਼ਤੀ, 7 ਮੈਟਰੋ ਸਟੇਸ਼ਨਾਂ ਦੇ ਗੇਟ ਬੰਦ; ਯਾਤਰੀ ਪ੍ਰੇਸ਼ਾਨ....ਹੇਮਕੁੰਟ ਸਾਹਿਬ ਦੇ ਕਪਾਟ ਅੱਜ ਹੋਣਗੇ ਬੰਦ......ਹੋਲੋਗ੍ਰਾਮ ਤਕਨੀਕ ਰਾਹੀਂ ਸਟੇਜ ’ਤੇ ਮੁੜ ਪਰਤੇ ਸਿੱਧੂ ਮੂਸੇਵਾਲਾ, ਟੋਰਾਂਟੋ ਤੋਂ ਸ਼ੁਰੂ ਹੋਇਆ ‘Signed To God World Tour’.....CBI ਦੇ ਦੂਜੇ ਸੰਮਨ ’ਤੇ ਵੀ ਪੇਸ਼ ਨਹੀਂ ਹੋਏ ਰਾਜਵੀਰ ਘੁੰਮਣ......ਹਰਚਰਨ ਭੁੱਲਰ ਮਾਮਲੇ ’ਚ ਨਵਾਂ ਮੋੜ, ਹੁਣ ਈਡੀ ਕਰੇਗੀ ਪੁੱਛਗਿੱਛ......ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਫੜੇ ਸ਼ੂਟਰ ਨੂੰ ਪੁਲਿਸ ਨੇ 7 ਦਿਨ ਦੇ ਰਿਮਾਂਡ ‘ਤੇ ਲਿਆ......ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ, 250 ਦੌੜਾਂ ਦਾ ਟੀਚਾ 18.3 ਓਵਰਾਂ ’ਚ ਕੀਤਾ ਹਾਸਲ.....

ਮਾਮੂਲੀ ਤਕਰਾਰ ਮਗਰੋਂ ਦੋ ਧਿਰਾਂ ਵਿਚਾਲੇ ਅੰਨ੍ਹੇਵਾਹ ਫਾਇਰਿੰਗ, ਜਾਨ ਬਚਾਉਂਦੇ ਭੱਜੇ ਲੋਕ

Tarn Taran Firing; ਤਰਨਤਾਰਨ ਜ਼ਿਲ੍ਹੇ ਦੇ ਪੱਟੀ ਇਲਾਕੇ ਵਿੱਚ ਗੱਡੀਆਂ ਅਤੇ ਟਰੱਕਾਂ ਦਾ ਵਜ਼ਨ ਕਰਵਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਈ ਮਾਮੂਲੀ ਤਕਰਾਰ ਨੇ ਦੇਖਦੇ ਹੀ ਦੇਖਦੇ ਹਿੰਸਕ ਰੂਪ ਧਾਰ ਲਿਆ। ਵਿਵਾਦ ਇੰਨਾ ਵਧ ਗਿਆ ਕਿ ਦੋਵੇਂ ਪਾਸਿਆਂ ਤੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ। ਚਸ਼ਮਦੀਦਾਂ ਮੁਤਾਬਕ, ਮੌਕੇ ‘ਤੇ ਕਰੀਬ 15 ਤੋਂ 16 ਰੌਂਦ ਫਾਇਰ ਕੀਤੇ […]
By : Updated On: 10 Oct 2026 19:08:PM
ਮਾਮੂਲੀ ਤਕਰਾਰ ਮਗਰੋਂ ਦੋ ਧਿਰਾਂ ਵਿਚਾਲੇ ਅੰਨ੍ਹੇਵਾਹ ਫਾਇਰਿੰਗ, ਜਾਨ ਬਚਾਉਂਦੇ ਭੱਜੇ ਲੋਕ

Tarn Taran Firing; ਤਰਨਤਾਰਨ ਜ਼ਿਲ੍ਹੇ ਦੇ ਪੱਟੀ ਇਲਾਕੇ ਵਿੱਚ ਗੱਡੀਆਂ ਅਤੇ ਟਰੱਕਾਂ ਦਾ ਵਜ਼ਨ ਕਰਵਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਈ ਮਾਮੂਲੀ ਤਕਰਾਰ ਨੇ ਦੇਖਦੇ ਹੀ ਦੇਖਦੇ ਹਿੰਸਕ ਰੂਪ ਧਾਰ ਲਿਆ। ਵਿਵਾਦ ਇੰਨਾ ਵਧ ਗਿਆ ਕਿ ਦੋਵੇਂ ਪਾਸਿਆਂ ਤੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ। ਚਸ਼ਮਦੀਦਾਂ ਮੁਤਾਬਕ, ਮੌਕੇ ‘ਤੇ ਕਰੀਬ 15 ਤੋਂ 16 ਰੌਂਦ ਫਾਇਰ ਕੀਤੇ ਗਏ, ਜਿਸ ਕਾਰਨ ਇਲਾਕੇ ਵਿੱਚ ਹਫ਼ੜਾ-ਦਫ਼ੜੀ ਮਚ ਗਈ ਅਤੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਇਸ਼ਤਿਹਾਰ

ਮੁੱਢਲੀ ਜਾਣਕਾਰੀ ਮੁਤਾਬਕ, ਪੱਟੀ ਵਿੱਚ ਗੱਡੀਆਂ ਅਤੇ ਟਰੱਕਾਂ ਦਾ ਵਜ਼ਨ ਕਰਵਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਬਹਿਸ ਸ਼ੁਰੂ ਹੋਈ ਸੀ। ਇਹ ਬਹਿਸ ਇੰਨੀ ਵਧ ਗਈ ਕਿ ਦੋਵੇਂ ਪਾਸਿਆਂ ਤੋਂ ਹਥਿਆਰ ਕੱਢ ਲਏ ਗਏ ਅਤੇ ਸ਼ਰੇਆਮ ਫਾਇਰਿੰਗ ਸ਼ੁਰੂ ਹੋ ਗਈ। ਗੋਲੀਆਂ ਦੀ ਤਾੜ-ਤਾੜ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਦੁਕਾਨਦਾਰ ਅਤੇ ਰਾਹਗੀਰ ਆਪਣੀ ਜਾਨ ਬਚਾਉਣ ਲਈ ਇੱਧਰ-ਉੱਧਰ ਭੱਜਣ ਲੱਗੇ।

ਕਿਸੇ ਦੇ ਜ਼ਖ਼ਮੀ ਹੋਣ ਦੀ ਪੁਸ਼ਟੀ ਨਹੀਂ, ਪੁਲਿਸ ਜਾਂਚ ‘ਚ ਜੁਟੀ

ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਦੀ ਟੀਮ ਫੋਰਸ ਸਮੇਤ ਮੌਕੇ ‘ਤੇ ਪਹੁੰਚ ਗਈ। ਫਿਲਹਾਲ, ਗੋਲੀਬਾਰੀ ਦੌਰਾਨ ਕਿਸੇ ਵਿਅਕਤੀ ਦੇ ਜ਼ਖ਼ਮੀ ਹੋਣ ਬਾਰੇ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ। ਪੁਲਿਸ ਵੱਲੋਂ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਤਾਂ ਜੋ ਵਿਵਾਦ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੇ ਸਾਰੇ ਪਹਿਲੂਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News