Journalism Of Hope
BREAKING NEWS
CJP ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ.....ਦਿੱਲੀ ’ਚ CJP ਦੇ ਪ੍ਰਦਰਸ਼ਨ ਕਾਰਨ ਸਖ਼ਤੀ, 7 ਮੈਟਰੋ ਸਟੇਸ਼ਨਾਂ ਦੇ ਗੇਟ ਬੰਦ; ਯਾਤਰੀ ਪ੍ਰੇਸ਼ਾਨ....ਹੇਮਕੁੰਟ ਸਾਹਿਬ ਦੇ ਕਪਾਟ ਅੱਜ ਹੋਣਗੇ ਬੰਦ......ਹੋਲੋਗ੍ਰਾਮ ਤਕਨੀਕ ਰਾਹੀਂ ਸਟੇਜ ’ਤੇ ਮੁੜ ਪਰਤੇ ਸਿੱਧੂ ਮੂਸੇਵਾਲਾ, ਟੋਰਾਂਟੋ ਤੋਂ ਸ਼ੁਰੂ ਹੋਇਆ ‘Signed To God World Tour’.....CBI ਦੇ ਦੂਜੇ ਸੰਮਨ ’ਤੇ ਵੀ ਪੇਸ਼ ਨਹੀਂ ਹੋਏ ਰਾਜਵੀਰ ਘੁੰਮਣ......ਹਰਚਰਨ ਭੁੱਲਰ ਮਾਮਲੇ ’ਚ ਨਵਾਂ ਮੋੜ, ਹੁਣ ਈਡੀ ਕਰੇਗੀ ਪੁੱਛਗਿੱਛ......ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਫੜੇ ਸ਼ੂਟਰ ਨੂੰ ਪੁਲਿਸ ਨੇ 7 ਦਿਨ ਦੇ ਰਿਮਾਂਡ ‘ਤੇ ਲਿਆ......ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ, 250 ਦੌੜਾਂ ਦਾ ਟੀਚਾ 18.3 ਓਵਰਾਂ ’ਚ ਕੀਤਾ ਹਾਸਲ.....

ਹੋਟਲ ਦੇ ਕਮਰੇ ‘ਚ ਮਿਲੀ ਔਰਤ ਦੀ ਲਾਸ਼, ਪ੍ਰੇਮੀ ‘ਤੇ ਕਤਲ ਦਾ ਦੋਸ਼

Barnala Hotel Woman Murder Case; ਬਰਨਾਲਾ ਜ਼ਿਲ੍ਹੇ ਵਿੱਚ ਪਟਿਆਲਾ-ਬਠਿੰਡਾ ਨੈਸ਼ਨਲ ਹਾਈਵੇਅ ‘ਤੇ ਤਪਾ ਥਾਣੇ ਦੇ ਬਿਲਕੁਲ ਸਾਹਮਣੇ ਸਥਿਤ ਇੱਕ ਹੋਟਲ ਵਿੱਚ 31 ਸਾਲਾ ਔਰਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਔਰਤ ਦੇ ਨਾਲ ਇੱਕ ਨੌਜਵਾਨ ਵੀ ਹੋਟਲ ਵਿੱਚ ਆਇਆ ਸੀ। ਮੁੱਢਲੇ ਸ਼ੱਕ ਮੁਤਾਬਕ, ਉਸੇ ਨੌਜਵਾਨ ਨੇ ਵਾਰਦਾਤ ਨੂੰ ਅੰਜਾਮ […]
By : Updated On: 10 Oct 2026 19:52:PM
ਹੋਟਲ ਦੇ ਕਮਰੇ ‘ਚ ਮਿਲੀ ਔਰਤ ਦੀ ਲਾਸ਼, ਪ੍ਰੇਮੀ ‘ਤੇ ਕਤਲ ਦਾ ਦੋਸ਼

Barnala Hotel Woman Murder Case; ਬਰਨਾਲਾ ਜ਼ਿਲ੍ਹੇ ਵਿੱਚ ਪਟਿਆਲਾ-ਬਠਿੰਡਾ ਨੈਸ਼ਨਲ ਹਾਈਵੇਅ ‘ਤੇ ਤਪਾ ਥਾਣੇ ਦੇ ਬਿਲਕੁਲ ਸਾਹਮਣੇ ਸਥਿਤ ਇੱਕ ਹੋਟਲ ਵਿੱਚ 31 ਸਾਲਾ ਔਰਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਔਰਤ ਦੇ ਨਾਲ ਇੱਕ ਨੌਜਵਾਨ ਵੀ ਹੋਟਲ ਵਿੱਚ ਆਇਆ ਸੀ। ਮੁੱਢਲੇ ਸ਼ੱਕ ਮੁਤਾਬਕ, ਉਸੇ ਨੌਜਵਾਨ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।

ਇਸ਼ਤਿਹਾਰ

ਘਟਨਾ ਦੀ ਸੂਚਨਾ ਮਿਲਦਿਆਂ ਹੀ ਐੱਸਐੱਚਓ ਅਮਰੀਕ ਸਿੰਘ ਗਰੇਵਾਲ ਅਤੇ ਚੌਕੀ ਇੰਚਾਰਜ ਕੁਲਵੰਤ ਸਿੰਘ ਪੁਲਿਸ ਫੋਰਸ ਸਮੇਤ ਮੌਕੇ ‘ਤੇ ਪਹੁੰਚੇ। ਕੁਝ ਸਮੇਂ ਬਾਅਦ ਡੀਐੱਸਪੀ ਜਸਕਰਨ ਸਿੰਘ ਬਰਾੜ ਵੀ ਮੌਕੇ ‘ਤੇ ਪਹੁੰਚ ਗਏ। ਪੁਲਿਸ ਨੇ ਘਟਨਾ ਸਥਾਨ ਦੀ ਜਾਂਚ ਕਰਕੇ ਇਲਾਕੇ ਨੂੰ ਸੀਲ ਕਰ ਦਿੱਤਾ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਜ਼ਿਲ੍ਹਾ ਹਸਪਤਾਲ ਬਰਨਾਲਾ ਦੀ ਮੋਰਚਰੀ ਵਿੱਚ ਭੇਜ ਦਿੱਤਾ।

ਜਾਂਚ ਦੌਰਾਨ ਮ੍ਰਿਤਕਾ ਦੀ ਪਛਾਣ ਬਾਜ਼ੀਗਰ ਬਸਤੀ ਦੀ ਰਹਿਣ ਵਾਲੀ ਜਸਵੀਰ ਕੌਰ ਵਜੋਂ ਹੋਈ ਹੈ। ਉਹ ਦੋ ਬੱਚਿਆਂ—ਇੱਕ ਪੁੱਤਰ ਅਤੇ ਇੱਕ ਧੀ—ਦੀ ਮਾਂ ਸੀ। ਉਸ ਦੇ ਨਾਲ ਆਏ ਵਿਅਕਤੀ ਦੀ ਪਛਾਣ ਪਿੰਡ ਬਦਰਾ ਦੇ ਰਹਿਣ ਵਾਲੇ ਅਮਨਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਦੁਪਹਿਰ ਵੇਲੇ ਹੋਟਲ ‘ਚ ਲਿਆ ਕਮਰਾ, ਇੱਕ ਘੰਟੇ ਬਾਅਦ ਵਾਰਦਾਤ

ਪੁਲਿਸ ਮੁਤਾਬਕ, ਜਸਵੀਰ ਕੌਰ ਆਪਣੇ ਪ੍ਰੇਮੀ ਅਮਨਦੀਪ ਸਿੰਘ ਨਾਲ ਦੁਪਹਿਰ ਵੇਲੇ ਹੋਟਲ ਮਿਲਨ ਵਿੱਚ ਆਈ ਸੀ। ਦੋਵਾਂ ਨੇ ਕਿਰਾਏ ‘ਤੇ ਇੱਕ ਕਮਰਾ ਲਿਆ। ਕਰੀਬ ਇੱਕ ਘੰਟੇ ਬਾਅਦ ਅਮਨਦੀਪ ਇਹ ਕਹਿ ਕੇ ਕਮਰੇ ਵਿੱਚੋਂ ਬਾਹਰ ਨਿਕਲ ਗਿਆ ਕਿ ਉਹ ਥੋੜ੍ਹੀ ਦੇਰ ਵਿੱਚ ਵਾਪਸ ਆ ਜਾਵੇਗਾ।

ਕਾਫ਼ੀ ਸਮਾਂ ਬੀਤਣ ਦੇ ਬਾਵਜੂਦ ਜਦੋਂ ਉਹ ਵਾਪਸ ਨਾ ਆਇਆ ਅਤੇ ਕਮਰੇ ਵਿੱਚੋਂ ਕੋਈ ਹਲਚਲ ਵੀ ਸੁਣਾਈ ਨਾ ਦਿੱਤੀ ਤਾਂ ਹੋਟਲ ਸੰਚਾਲਕ ਨੂੰ ਸ਼ੱਕ ਹੋਇਆ। ਜਦੋਂ ਉਸ ਨੇ ਮਾਸਟਰ-ਕੀ ਨਾਲ ਕਮਰੇ ਦਾ ਦਰਵਾਜ਼ਾ ਖੋਲ੍ਹਿਆ ਤਾਂ ਬਿਸਤਰੇ ‘ਤੇ ਜਸਵੀਰ ਕੌਰ ਦੀ ਖ਼ੂਨ ਨਾਲ ਲੱਥਪੱਥ ਲਾਸ਼ ਪਈ ਸੀ।

ਦੱਸਿਆ ਜਾ ਰਿਹਾ ਹੈ ਕਿ ਔਰਤ ਦੇ ਸਰੀਰ ‘ਤੇ ਤੇਜ਼ਧਾਰ ਹਥਿਆਰ ਨਾਲ ਕਈ ਵਾਰ ਕੀਤੇ ਗਏ ਸਨ ਅਤੇ ਉਸ ਦੇ ਪੇਟ ਵਿੱਚੋਂ ਕਾਫ਼ੀ ਖ਼ੂਨ ਵਹਿ ਚੁੱਕਾ ਸੀ। ਇਹ ਦ੍ਰਿਸ਼ ਦੇਖ ਕੇ ਹੋਟਲ ਸੰਚਾਲਕ ਘਬਰਾ ਗਿਆ। ਉਸ ਨੇ ਤੁਰੰਤ ਹੋਟਲ ਦੇ ਸਟਾਫ਼ ਨੂੰ ਜਾਣਕਾਰੀ ਦਿੱਤੀ ਅਤੇ ਪੁਲਿਸ ਨੂੰ ਸੂਚਿਤ ਕੀਤਾ।

ਪ੍ਰੇਮ ਸਬੰਧਾਂ ‘ਚ ਵਿਵਾਦ ਦਾ ਸ਼ੱਕ, ਪਤੀ ਦੇ ਬਿਆਨਾਂ ‘ਤੇ ਕਤਲ ਦਾ ਮਾਮਲਾ ਦਰਜ

ਡੀਐੱਸਪੀ ਜਸਕਰਨ ਸਿੰਘ ਬਰਾੜ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਮਾਮਲਾ ਕਥਿਤ ਪ੍ਰੇਮ ਸਬੰਧਾਂ ਅਤੇ ਆਪਸੀ ਵਿਵਾਦ ਨਾਲ ਜੁੜਿਆ ਹੋਇਆ ਜਾਪਦਾ ਹੈ। ਮ੍ਰਿਤਕਾ ਦੇ ਪਤੀ ਮੰਗਾ ਸਿੰਘ ਦੀ ਸ਼ਿਕਾਇਤ ਦੇ ਆਧਾਰ ‘ਤੇ ਮੁਲਜ਼ਮ ਅਮਨਦੀਪ ਸਿੰਘ ਖ਼ਿਲਾਫ਼ ਕਤਲ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਸੀਆਈਏ ਸਟਾਫ਼ ਅਤੇ ਸਥਾਨਕ ਪੁਲਿਸ ਦੀਆਂ ਟੀਮਾਂ ਵੱਲੋਂ ਸੰਭਾਵਿਤ ਟਿਕਾਣਿਆਂ ‘ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News