Journalism Of Hope
BREAKING NEWS
CJP ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ.....ਦਿੱਲੀ ’ਚ CJP ਦੇ ਪ੍ਰਦਰਸ਼ਨ ਕਾਰਨ ਸਖ਼ਤੀ, 7 ਮੈਟਰੋ ਸਟੇਸ਼ਨਾਂ ਦੇ ਗੇਟ ਬੰਦ; ਯਾਤਰੀ ਪ੍ਰੇਸ਼ਾਨ....ਹੇਮਕੁੰਟ ਸਾਹਿਬ ਦੇ ਕਪਾਟ ਅੱਜ ਹੋਣਗੇ ਬੰਦ......ਹੋਲੋਗ੍ਰਾਮ ਤਕਨੀਕ ਰਾਹੀਂ ਸਟੇਜ ’ਤੇ ਮੁੜ ਪਰਤੇ ਸਿੱਧੂ ਮੂਸੇਵਾਲਾ, ਟੋਰਾਂਟੋ ਤੋਂ ਸ਼ੁਰੂ ਹੋਇਆ ‘Signed To God World Tour’.....CBI ਦੇ ਦੂਜੇ ਸੰਮਨ ’ਤੇ ਵੀ ਪੇਸ਼ ਨਹੀਂ ਹੋਏ ਰਾਜਵੀਰ ਘੁੰਮਣ......ਹਰਚਰਨ ਭੁੱਲਰ ਮਾਮਲੇ ’ਚ ਨਵਾਂ ਮੋੜ, ਹੁਣ ਈਡੀ ਕਰੇਗੀ ਪੁੱਛਗਿੱਛ......ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਫੜੇ ਸ਼ੂਟਰ ਨੂੰ ਪੁਲਿਸ ਨੇ 7 ਦਿਨ ਦੇ ਰਿਮਾਂਡ ‘ਤੇ ਲਿਆ......ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ, 250 ਦੌੜਾਂ ਦਾ ਟੀਚਾ 18.3 ਓਵਰਾਂ ’ਚ ਕੀਤਾ ਹਾਸਲ.....

ਪ੍ਰਗਟ ਸਿੰਘ ਅੱਜ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵੱਜੋਂ ਅਹੁਦਾ

Pargat Singh to assume office as Punjab Congress President: ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪ੍ਰਗਟ ਸਿੰਘ ਅੱਜ ਆਪਣਾ ਅਹੁਦਾ ਸੰਭਾਲਣਗੇ। ਇਸ ਸਬੰਧੀ ਸਵੇਰੇ 10 ਵਜੇ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿਖੇ ਸਮਾਗਮ ਕਰਵਾਇਆ ਜਾਵੇਗਾ। ਅੱਜ ਐਤਵਾਰ ਨੂੰ ਚੰਡੀਗੜ੍ਹ ਦੇ ਸੈਕਟਰ-15 ਸਥਿਤ ਪੰਜਾਬ ਕਾਂਗਰਸ ਭਵਨ ’ਚ ਹੋਣ ਵਾਲੇ ਸਮਾਗਮ ’ਚ ਵੱਡੀ ਗਿਣਤੀ ‘ਚ ਸਮਰਥਕਾਂ ਦੇ ਪੁੱਜਣ […]
By : Updated On: 11 Oct 2026 07:46:AM
ਪ੍ਰਗਟ ਸਿੰਘ ਅੱਜ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵੱਜੋਂ ਅਹੁਦਾ
  • ਵੇਣੂਗੋਪਾਲ ਤੇ ਸਚਿਨ ਪਾਇਲਟ ਵੀ ਚੰਡੀਗੜ੍ਹ ਪਹੁੰਚੇ

Pargat Singh to assume office as Punjab Congress President: ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪ੍ਰਗਟ ਸਿੰਘ ਅੱਜ ਆਪਣਾ ਅਹੁਦਾ ਸੰਭਾਲਣਗੇ। ਇਸ ਸਬੰਧੀ ਸਵੇਰੇ 10 ਵਜੇ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿਖੇ ਸਮਾਗਮ ਕਰਵਾਇਆ ਜਾਵੇਗਾ। ਅੱਜ ਐਤਵਾਰ ਨੂੰ ਚੰਡੀਗੜ੍ਹ ਦੇ ਸੈਕਟਰ-15 ਸਥਿਤ ਪੰਜਾਬ ਕਾਂਗਰਸ ਭਵਨ ’ਚ ਹੋਣ ਵਾਲੇ ਸਮਾਗਮ ’ਚ ਵੱਡੀ ਗਿਣਤੀ ‘ਚ ਸਮਰਥਕਾਂ ਦੇ ਪੁੱਜਣ ਦੀ ਉਮੀਦ ਹੈ।

ਇਸ਼ਤਿਹਾਰ

ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਤੋਂ ਇਲਾਵਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੀ ਚੰਡੀਗੜ੍ਹ ਪਹੁੰਚ ਗਏ ਹਨ। ਇਸ ਦੌਰਾਨ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਦੇ ਮੌਜੂਦ ਰਹਿਣ ਦੀ ਉਮੀਦ ਹੈ।

ਦੱਸ ਦਈਏ ਕਿ ਕਾਂਗਰਸ ਹਾਈਕਮਾਂਡ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਥਾਂ ‘ਤੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਰਗਟ ਸਿੰਘ ਨੇ ਵੀਰਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਕੇ ਆਪਣੀ ਨਵੀਂ ਸਿਆਸੀ ਪਾਰੀ ਦੀ ਸ਼ੁਰੂਆਤ ਕੀਤੀ ਸੀ। ਹੁਣ ਉਨ੍ਹਾਂ ਦੇ ਅਹੁਦਾ ਸੰਭਾਲਣ ਮਗਰੋਂ ਪਾਰਟੀ ਦਾ ਧਿਆਨ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ’ਤੇ ਰਹੇਗਾ।

Read Latest News and Breaking News at Daily Post TV, Browse for more News

Ad
Ad

Punjab District News