Journalism Of Hope
BREAKING NEWS
CJP ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ.....ਦਿੱਲੀ ’ਚ CJP ਦੇ ਪ੍ਰਦਰਸ਼ਨ ਕਾਰਨ ਸਖ਼ਤੀ, 7 ਮੈਟਰੋ ਸਟੇਸ਼ਨਾਂ ਦੇ ਗੇਟ ਬੰਦ; ਯਾਤਰੀ ਪ੍ਰੇਸ਼ਾਨ....ਹੇਮਕੁੰਟ ਸਾਹਿਬ ਦੇ ਕਪਾਟ ਅੱਜ ਹੋਣਗੇ ਬੰਦ......ਹੋਲੋਗ੍ਰਾਮ ਤਕਨੀਕ ਰਾਹੀਂ ਸਟੇਜ ’ਤੇ ਮੁੜ ਪਰਤੇ ਸਿੱਧੂ ਮੂਸੇਵਾਲਾ, ਟੋਰਾਂਟੋ ਤੋਂ ਸ਼ੁਰੂ ਹੋਇਆ ‘Signed To God World Tour’.....CBI ਦੇ ਦੂਜੇ ਸੰਮਨ ’ਤੇ ਵੀ ਪੇਸ਼ ਨਹੀਂ ਹੋਏ ਰਾਜਵੀਰ ਘੁੰਮਣ......ਹਰਚਰਨ ਭੁੱਲਰ ਮਾਮਲੇ ’ਚ ਨਵਾਂ ਮੋੜ, ਹੁਣ ਈਡੀ ਕਰੇਗੀ ਪੁੱਛਗਿੱਛ......ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਫੜੇ ਸ਼ੂਟਰ ਨੂੰ ਪੁਲਿਸ ਨੇ 7 ਦਿਨ ਦੇ ਰਿਮਾਂਡ ‘ਤੇ ਲਿਆ......ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ, 250 ਦੌੜਾਂ ਦਾ ਟੀਚਾ 18.3 ਓਵਰਾਂ ’ਚ ਕੀਤਾ ਹਾਸਲ.....

ਦੁਨੀਆ ਦੇ ਚੋਟੀ ਦੇ 2% ਵਿਗਿਆਨੀਆਂ ਦੀ ਸੂਚੀ ’ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ 15 ਪ੍ਰੋਫੈਸਰ ਸ਼ਾਮਲ

15 professors from Punjabi University included in world’s scientists: ਪਟਿਆਲਾ: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ 15 ਪ੍ਰੋਫੈਸਰਾਂ ਨੇ ਦੁਨੀਆ ਦੇ ਚੋਟੀ ਦੇ 2 ਫ਼ੀਸਦੀ ਵਿਗਿਆਨੀਆਂ ਦੀ ਸੂਚੀ ਵਿੱਚ ਜਗ੍ਹਾ ਬਣਾਈ ਹੈ। ਅਮਰੀਕਾ ਦੀ ਸਟੈਨਫੋਰਡ ਯੂਨੀਵਰਸਿਟੀ ਵੱਲੋਂ ਜਾਰੀ 2026 ਦੀ ਸੂਚੀ ਵਿੱਚ ਯੂਨੀਵਰਸਿਟੀ ਦੇ 13 ਪ੍ਰੋਫੈਸਰਾਂ ਨੂੰ ‘ਸਿੰਗਲ ਈਅਰ’ ਸ਼੍ਰੇਣੀ ਅਤੇ 9 ਨੂੰ ‘ਕਰੀਅਰ-ਲੌਂਗ’ ਸ਼੍ਰੇਣੀ ਵਿੱਚ ਸ਼ਾਮਲ […]
By : Updated On: 11 Oct 2026 08:59:AM
ਦੁਨੀਆ ਦੇ ਚੋਟੀ ਦੇ 2% ਵਿਗਿਆਨੀਆਂ ਦੀ ਸੂਚੀ ’ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ 15 ਪ੍ਰੋਫੈਸਰ ਸ਼ਾਮਲ
  • ਸਟੈਨਫੋਰਡ ਯੂਨੀਵਰਸਿਟੀ ਦੀ 2026 ਦੀ ਸੂਚੀ ’ਚ ਮਿਲੀ ਜਗ੍ਹਾ, ਵੀਸੀ ਨੇ ਦਿੱਤੀ ਵਧਾਈ

15 professors from Punjabi University included in world’s scientists: ਪਟਿਆਲਾ: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ 15 ਪ੍ਰੋਫੈਸਰਾਂ ਨੇ ਦੁਨੀਆ ਦੇ ਚੋਟੀ ਦੇ 2 ਫ਼ੀਸਦੀ ਵਿਗਿਆਨੀਆਂ ਦੀ ਸੂਚੀ ਵਿੱਚ ਜਗ੍ਹਾ ਬਣਾਈ ਹੈ। ਅਮਰੀਕਾ ਦੀ ਸਟੈਨਫੋਰਡ ਯੂਨੀਵਰਸਿਟੀ ਵੱਲੋਂ ਜਾਰੀ 2026 ਦੀ ਸੂਚੀ ਵਿੱਚ ਯੂਨੀਵਰਸਿਟੀ ਦੇ 13 ਪ੍ਰੋਫੈਸਰਾਂ ਨੂੰ ‘ਸਿੰਗਲ ਈਅਰ’ ਸ਼੍ਰੇਣੀ ਅਤੇ 9 ਨੂੰ ‘ਕਰੀਅਰ-ਲੌਂਗ’ ਸ਼੍ਰੇਣੀ ਵਿੱਚ ਸ਼ਾਮਲ ਕੀਤਾ ਗਿਆ ਹੈ। ਦੋਵਾਂ ਸ਼੍ਰੇਣੀਆਂ ਵਿੱਚ ਸ਼ਾਮਲ ਪ੍ਰੋਫੈਸਰਾਂ ਦੀ ਕੁੱਲ ਗਿਣਤੀ 15 ਹੈ।

ਇਸ਼ਤਿਹਾਰ

ਇੱਕ ਸਾਲ ਦੇ ਖੋਜ ਕਾਰਜਾਂ ’ਤੇ ਆਧਾਰਿਤ ਸੂਚੀ 2025 ਵਿੱਚ ਕੀਤੀ ਗਈ ਖੋਜ ਦੇ ਆਧਾਰ ’ਤੇ ਤਿਆਰ ਕੀਤੀ ਗਈ ਹੈ। ਇਸ ਵਿੱਚ ਦੁਨੀਆ ਭਰ ਦੇ ਵਿਗਿਆਨੀਆਂ ਦੇ ਸੀ-ਸਕੋਰ ਨੂੰ ਆਧਾਰ ਬਣਾਇਆ ਗਿਆ ਹੈ, ਜਿਸ ਵਿੱਚ ਸਵੈ-ਹਵਾਲਿਆਂ ਨੂੰ ਸ਼ਾਮਲ ਨਹੀਂ ਕੀਤਾ ਗਿਆ।

ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਇਸ ਪ੍ਰਾਪਤੀ ਲਈ ਸਾਰੇ ਪ੍ਰੋਫੈਸਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪੰਜਾਬੀ ਯੂਨੀਵਰਸਿਟੀ ਲਈ ਮਾਣ ਵਾਲੀ ਗੱਲ ਹੈ ਕਿ ਇੱਥੋਂ ਦੇ ਅਧਿਆਪਕ ਆਪਣੀ ਖੋਜ ਨੂੰ ਵਿਸ਼ਵ ਪੱਧਰ ’ਤੇ ਪਛਾਣ ਦਿਵਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਯੂਨੀਵਰਸਿਟੀ ਵਿੱਚ ਖੋਜ ਸੱਭਿਆਚਾਰ ਅਤੇ ਅਕਾਦਮਿਕ ਮਾਹੌਲ ਦੇ ਵਿਕਾਸ ਦਾ ਸਬੂਤ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਅਧਿਆਪਕ ਵੀ ਇਸ ਵੱਕਾਰੀ ਸੂਚੀ ਵਿੱਚ ਆਪਣਾ ਨਾਂ ਦਰਜ ਕਰਵਾ ਕੇ ਸੰਸਥਾ ਦਾ ਮਾਣ ਵਧਾਉਣਗੇ।

ਪਿਛਲੇ ਸਾਲਾਂ ਦੇ ਅੰਕੜੇ
2025 ਵਿੱਚ ਯੂਨੀਵਰਸਿਟੀ ਦੇ 15 ਪ੍ਰੋਫੈਸਰ ‘ਸਿੰਗਲ ਈਅਰ’ ਅਤੇ 11 ‘ਕਰੀਅਰ-ਲੌਂਗ’ ਸ਼੍ਰੇਣੀ ਵਿੱਚ ਸ਼ਾਮਲ ਸਨ। ਇਸੇ ਤਰ੍ਹਾਂ 2024 ਵਿੱਚ ਇਹ ਗਿਣਤੀ ਕ੍ਰਮਵਾਰ 14 ਅਤੇ 11 ਸੀ।

Read Latest News and Breaking News at Daily Post TV, Browse for more News

Ad
Ad

Punjab District News