Journalism Of Hope
BREAKING NEWS
CJP ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ.....ਦਿੱਲੀ ’ਚ CJP ਦੇ ਪ੍ਰਦਰਸ਼ਨ ਕਾਰਨ ਸਖ਼ਤੀ, 7 ਮੈਟਰੋ ਸਟੇਸ਼ਨਾਂ ਦੇ ਗੇਟ ਬੰਦ; ਯਾਤਰੀ ਪ੍ਰੇਸ਼ਾਨ....ਹੇਮਕੁੰਟ ਸਾਹਿਬ ਦੇ ਕਪਾਟ ਅੱਜ ਹੋਣਗੇ ਬੰਦ......ਹੋਲੋਗ੍ਰਾਮ ਤਕਨੀਕ ਰਾਹੀਂ ਸਟੇਜ ’ਤੇ ਮੁੜ ਪਰਤੇ ਸਿੱਧੂ ਮੂਸੇਵਾਲਾ, ਟੋਰਾਂਟੋ ਤੋਂ ਸ਼ੁਰੂ ਹੋਇਆ ‘Signed To God World Tour’.....CBI ਦੇ ਦੂਜੇ ਸੰਮਨ ’ਤੇ ਵੀ ਪੇਸ਼ ਨਹੀਂ ਹੋਏ ਰਾਜਵੀਰ ਘੁੰਮਣ......ਹਰਚਰਨ ਭੁੱਲਰ ਮਾਮਲੇ ’ਚ ਨਵਾਂ ਮੋੜ, ਹੁਣ ਈਡੀ ਕਰੇਗੀ ਪੁੱਛਗਿੱਛ......ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਫੜੇ ਸ਼ੂਟਰ ਨੂੰ ਪੁਲਿਸ ਨੇ 7 ਦਿਨ ਦੇ ਰਿਮਾਂਡ ‘ਤੇ ਲਿਆ......ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ, 250 ਦੌੜਾਂ ਦਾ ਟੀਚਾ 18.3 ਓਵਰਾਂ ’ਚ ਕੀਤਾ ਹਾਸਲ.....

ਪੰਜਾਬ ਵਿੱਚ 60 ਕੇਵੀ ਟਰਾਂਸਮਿਸ਼ਨ ਨੈੱਟਵਰਕ ਮਜ਼ਬੂਤ ਕਰਨ ਦੀ ਯੋਜਨਾ ਤਿਆਰੀ

Plan being prepared to strengthen 66 kV transmission network: ਚੰਡੀਗੜ੍ਹ: ਪੰਜਾਬ ਵਿੱਚ ਬਿਜਲੀ ਦੀ ਵਧਦੀ ਮੰਗ ਅਤੇ ਖਪਤਕਾਰਾਂ ਦੀਆਂ ਲੋੜਾਂ ਨੂੰ ਦੇਖਦਿਆਂ 60 ਕੇਵੀ ਟਰਾਂਸਮਿਸ਼ਨ ਨੈੱਟਵਰਕ ਨੂੰ ਮਜ਼ਬੂਤ ਕਰਨ ਦੀ ਯੋਜਨਾ ਤਿਆਰ ਕੀਤੀ ਗਈ ਹੈ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਵਿੱਤੀ ਸਾਲ 2026-27 ਲਈ ਇਸ ਯੋਜਨਾ ਤਹਿਤ 46 ਕੰਮ ਸ਼ਾਮਲ ਕੀਤੇ ਹਨ। ਇਨ੍ਹਾਂ […]
By : Updated On: 11 Oct 2026 09:09:AM
ਪੰਜਾਬ ਵਿੱਚ 60 ਕੇਵੀ ਟਰਾਂਸਮਿਸ਼ਨ ਨੈੱਟਵਰਕ ਮਜ਼ਬੂਤ ਕਰਨ ਦੀ ਯੋਜਨਾ ਤਿਆਰੀ
pspcl
  • ਮਾਝਾ, ਦੋਆਬਾ ਅਤੇ ਮਾਲਵਾ ਦੇ ਸ਼ਹਿਰਾਂ, ਪਿੰਡਾਂ ਤੇ ਉਦਯੋਗਿਕ ਖੇਤਰਾਂ ਨੂੰ ਮਿਲੇਗਾ ਲਾਭ

Plan being prepared to strengthen 66 kV transmission network: ਚੰਡੀਗੜ੍ਹ: ਪੰਜਾਬ ਵਿੱਚ ਬਿਜਲੀ ਦੀ ਵਧਦੀ ਮੰਗ ਅਤੇ ਖਪਤਕਾਰਾਂ ਦੀਆਂ ਲੋੜਾਂ ਨੂੰ ਦੇਖਦਿਆਂ 60 ਕੇਵੀ ਟਰਾਂਸਮਿਸ਼ਨ ਨੈੱਟਵਰਕ ਨੂੰ ਮਜ਼ਬੂਤ ਕਰਨ ਦੀ ਯੋਜਨਾ ਤਿਆਰ ਕੀਤੀ ਗਈ ਹੈ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਵਿੱਤੀ ਸਾਲ 2026-27 ਲਈ ਇਸ ਯੋਜਨਾ ਤਹਿਤ 46 ਕੰਮ ਸ਼ਾਮਲ ਕੀਤੇ ਹਨ।

ਇਸ਼ਤਿਹਾਰ

ਇਨ੍ਹਾਂ ਕੰਮਾਂ ਵਿੱਚ ਮਾਝਾ, ਦੋਆਬਾ ਅਤੇ ਮਾਲਵਾ ਖੇਤਰਾਂ ਦੇ ਸ਼ਹਿਰਾਂ, ਪਿੰਡਾਂ ਅਤੇ ਉਦਯੋਗਿਕ ਇਲਾਕਿਆਂ ਵਿੱਚ ਨਵੀਆਂ ਬਿਜਲੀ ਲਾਈਨਾਂ ਵਿਛਾਉਣ, ਮੌਜੂਦਾ ਲਾਈਨਾਂ ਨੂੰ ਤਬਦੀਲ ਕਰਨ ਜਾਂ ਉਨ੍ਹਾਂ ਦੀ ਉਚਾਈ ਵਧਾਉਣ, ਨਵੇਂ ਸਬ-ਸਟੇਸ਼ਨ ਬਣਾਉਣ ਅਤੇ ਸੋਲਰ ਪਲਾਂਟਾਂ ਤੋਂ ਪੈਦਾ ਹੋਣ ਵਾਲੀ ਬਿਜਲੀ ਦੀ ਨਿਕਾਸੀ ਲਈ ਪ੍ਰਬੰਧ ਮਜ਼ਬੂਤ ਕਰਨ ਦੇ ਕੰਮ ਸ਼ਾਮਲ ਹਨ।

ਇਸ ਯੋਜਨਾ ਤਹਿਤ ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਤੋਂ ਲੈ ਕੇ ਜਲੰਧਰ, ਹੁਸ਼ਿਆਰਪੁਰ, ਲੁਧਿਆਣਾ, ਮੋਗਾ, ਬਠਿੰਡਾ, ਸੰਗਰੂਰ, ਮਾਨਸਾ ਅਤੇ ਫਾਜ਼ਿਲਕਾ ਤੱਕ ਟਰਾਂਸਮਿਸ਼ਨ ਨੈੱਟਵਰਕ ਵਿੱਚ ਤਬਦੀਲੀਆਂ ਕੀਤੀਆਂ ਜਾਣਗੀਆਂ।

ਉਦਯੋਗਾਂ ਅਤੇ ਨਵੇਂ ਖਪਤਕਾਰਾਂ ਨੂੰ ਮਿਲੇਗਾ ਲਾਭ
ਇਸ ਯੋਜਨਾ ਦਾ ਮੁੱਖ ਉਦੇਸ਼ ਬਿਜਲੀ ਦੀ ਟਰਾਂਸਮਿਸ਼ਨ ਸਮਰੱਥਾ ਵਧਾਉਣਾ, ਨਵੇਂ ਖਪਤਕਾਰਾਂ ਅਤੇ ਉਦਯੋਗਾਂ ਨੂੰ ਕੁਨੈਕਸ਼ਨ ਦੇਣ ਦੀ ਸਹੂਲਤ ਬਿਹਤਰ ਬਣਾਉਣਾ ਅਤੇ ਸੋਲਰ ਪਲਾਂਟਾਂ ਤੋਂ ਪੈਦਾ ਹੋਣ ਵਾਲੀ ਬਿਜਲੀ ਨੂੰ ਸਬ-ਸਟੇਸ਼ਨਾਂ ਅਤੇ ਗਰਿੱਡ ਤੱਕ ਪਹੁੰਚਾਉਣ ਦੇ ਪ੍ਰਬੰਧ ਮਜ਼ਬੂਤ ਕਰਨਾ ਹੈ। ਇਸ ਤੋਂ ਇਲਾਵਾ, ਹਾਈਵੇਅ ਅਤੇ ਰੇਲਵੇ ਪ੍ਰਾਜੈਕਟਾਂ ਦੇ ਰਾਹ ਵਿੱਚ ਆਉਣ ਵਾਲੀਆਂ ਬਿਜਲੀ ਲਾਈਨਾਂ ਨੂੰ ਤਬਦੀਲ ਕਰਨ ਜਾਂ ਉਨ੍ਹਾਂ ਦੀ ਉਚਾਈ ਵਧਾਉਣ ਦੇ ਕੰਮ ਵੀ ਕੀਤੇ ਜਾਣਗੇ।

ਪ੍ਰਸਤਾਵਿਤ ਬਿਜਲੀ ਲਾਈਨਾਂ ਨਾਲ ਪ੍ਰਭਾਵਿਤ ਵਿਅਕਤੀ ਅਤੇ ਹੋਰ ਸਬੰਧਤ ਧਿਰਾਂ ਨੋਟੀਫਿਕੇਸ਼ਨ ਜਾਰੀ ਹੋਣ ਦੀ ਮਿਤੀ ਤੋਂ ਦੋ ਮਹੀਨਿਆਂ ਦੇ ਅੰਦਰ ਆਪਣੇ ਇਤਰਾਜ਼ ਜਾਂ ਇਤਰਾਜ਼ਨਾਮੇ ਪੇਸ਼ ਕਰ ਸਕਣਗੇ।

ਕਿਸ ਨੂੰ ਕੀ ਲਾਭ ਹੋਵੇਗਾ ?
ਉਦਯੋਗ: ਨਵੇਂ ਬਿਜਲੀ ਕੁਨੈਕਸ਼ਨ ਲੈਣ ਅਤੇ ਲੋਡ ਵਧਾਉਣ ਲਈ ਨੈੱਟਵਰਕ ਮਜ਼ਬੂਤ ਹੋਵੇਗਾ।
ਸੋਲਰ ਪਲਾਂਟ: ਪੈਦਾ ਹੋਣ ਵਾਲੀ ਬਿਜਲੀ ਨੂੰ ਸਬ-ਸਟੇਸ਼ਨਾਂ ਅਤੇ ਗਰਿੱਡ ਤੱਕ ਪਹੁੰਚਾਉਣ ਦੀ ਸਹੂਲਤ ਸੁਧਰੇਗੀ।
ਸ਼ਹਿਰ ਅਤੇ ਪਿੰਡ: ਨਵੇਂ ਸਬ-ਸਟੇਸ਼ਨਾਂ ਅਤੇ ਲਾਈਨਾਂ ਦੀ ਸਮਰੱਥਾ ਵਧਣ ਨਾਲ ਬਿਜਲੀ ਸਪਲਾਈ ਦੀ ਗੁਣਵੱਤਾ ਵਿੱਚ ਸੁਧਾਰ ਦੀ ਉਮੀਦ ਹੈ।
ਹਾਈਵੇਅ ਅਤੇ ਰੇਲਵੇ ਪ੍ਰਾਜੈਕਟ: ਨਿਰਮਾਣ ਕਾਰਜਾਂ ਦੇ ਰਾਹ ਵਿੱਚ ਆਉਣ ਵਾਲੀਆਂ ਬਿਜਲੀ ਲਾਈਨਾਂ ਨੂੰ ਤਬਦੀਲ ਜਾਂ ਉੱਚਾ ਕੀਤਾ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News