Journalism Of Hope
BREAKING NEWS
CJP ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ.....ਦਿੱਲੀ ’ਚ CJP ਦੇ ਪ੍ਰਦਰਸ਼ਨ ਕਾਰਨ ਸਖ਼ਤੀ, 7 ਮੈਟਰੋ ਸਟੇਸ਼ਨਾਂ ਦੇ ਗੇਟ ਬੰਦ; ਯਾਤਰੀ ਪ੍ਰੇਸ਼ਾਨ....ਹੇਮਕੁੰਟ ਸਾਹਿਬ ਦੇ ਕਪਾਟ ਅੱਜ ਹੋਣਗੇ ਬੰਦ......ਹੋਲੋਗ੍ਰਾਮ ਤਕਨੀਕ ਰਾਹੀਂ ਸਟੇਜ ’ਤੇ ਮੁੜ ਪਰਤੇ ਸਿੱਧੂ ਮੂਸੇਵਾਲਾ, ਟੋਰਾਂਟੋ ਤੋਂ ਸ਼ੁਰੂ ਹੋਇਆ ‘Signed To God World Tour’.....CBI ਦੇ ਦੂਜੇ ਸੰਮਨ ’ਤੇ ਵੀ ਪੇਸ਼ ਨਹੀਂ ਹੋਏ ਰਾਜਵੀਰ ਘੁੰਮਣ......ਹਰਚਰਨ ਭੁੱਲਰ ਮਾਮਲੇ ’ਚ ਨਵਾਂ ਮੋੜ, ਹੁਣ ਈਡੀ ਕਰੇਗੀ ਪੁੱਛਗਿੱਛ......ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਫੜੇ ਸ਼ੂਟਰ ਨੂੰ ਪੁਲਿਸ ਨੇ 7 ਦਿਨ ਦੇ ਰਿਮਾਂਡ ‘ਤੇ ਲਿਆ......ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ, 250 ਦੌੜਾਂ ਦਾ ਟੀਚਾ 18.3 ਓਵਰਾਂ ’ਚ ਕੀਤਾ ਹਾਸਲ.....

ਜਗਤਾਰ ਹਵਾਰਾ ਨੇ ਪੈਰੋਲ ਲਈ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ

Jagtar Hawara approaches High Court for parole: ਚੰਡੀਗੜ੍ਹ: ਸਾਬਕਾ ਪੰਜਾਬ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਨੇ ਪੈਰੋਲ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ। ਉਨ੍ਹਾਂ ਨੇ ਅਦਾਲਤ ਵਿੱਚ ਨਵੀਂ ਪਟੀਸ਼ਨ ਦਾਇਰ ਕਰਦਿਆਂ 4 ਹਫ਼ਤਿਆਂ ਦੀ ਰੈਗੂਲਰ ਪੈਰੋਲ ਦੇਣ ਦੀ ਮੰਗ ਕੀਤੀ […]
By : Updated On: 11 Oct 2026 11:06:AM
ਜਗਤਾਰ ਹਵਾਰਾ ਨੇ ਪੈਰੋਲ ਲਈ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ
  • 4 ਹਫ਼ਤਿਆਂ ਦੀ ਰੈਗੂਲਰ ਪੈਰੋਲ ਦੀ ਮੰਗ
  • ਚੰਡੀਗੜ੍ਹ ਪ੍ਰਸ਼ਾਸਨ ਤੇ ਜੇਲ੍ਹ ਅਧਿਕਾਰੀਆਂ ’ਤੇ ਅਦਾਲਤੀ ਹੁਕਮਾਂ ਦੀ ਪਾਲਣਾ ਨਾ ਕਰਨ ਦੇ ਦੋਸ਼

Jagtar Hawara approaches High Court for parole: ਚੰਡੀਗੜ੍ਹ: ਸਾਬਕਾ ਪੰਜਾਬ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਨੇ ਪੈਰੋਲ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ। ਉਨ੍ਹਾਂ ਨੇ ਅਦਾਲਤ ਵਿੱਚ ਨਵੀਂ ਪਟੀਸ਼ਨ ਦਾਇਰ ਕਰਦਿਆਂ 4 ਹਫ਼ਤਿਆਂ ਦੀ ਰੈਗੂਲਰ ਪੈਰੋਲ ਦੇਣ ਦੀ ਮੰਗ ਕੀਤੀ ਹੈ। ਹਵਾਰਾ ਨੇ ਦੋਸ਼ ਲਾਇਆ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਅਤੇ ਜੇਲ੍ਹ ਅਧਿਕਾਰੀਆਂ ਨੇ ਪੈਰੋਲ ਅਰਜ਼ੀ ’ਤੇ ਫ਼ੈਸਲਾ ਕਰਨ ਸਬੰਧੀ ਹਾਈਕੋਰਟ ਦੇ ਹੁਕਮਾਂ ਦੀ ਜਾਣਬੁੱਝ ਕੇ ਪਾਲਣਾ ਨਹੀਂ ਕੀਤੀ।

ਇਸ਼ਤਿਹਾਰ

ਪੈਰੋਲ ਅਰਜ਼ੀ ’ਤੇ ਫ਼ੈਸਲੇ ਲਈ ਤੈਅ ਕੀਤੀ ਸੀ ਸਮਾਂ-ਸੀਮਾ
ਪਟੀਸ਼ਨ ਮੁਤਾਬਕ, ਹਾਈਕੋਰਟ ਨੇ 6 ਜੁਲਾਈ 2026 ਨੂੰ ਪੈਰੋਲ ਅਰਜ਼ੀ ’ਤੇ ਫ਼ੈਸਲਾ ਕਰਨ ਲਈ ਸਮਾਂ-ਸੀਮਾ ਤੈਅ ਕੀਤੀ ਸੀ। ਹੁਕਮਾਂ ਅਨੁਸਾਰ, ਮੰਡੋਲੀ ਜੇਲ੍ਹ ਦੇ ਸੁਪਰਡੈਂਟ ਨੇ ਇੱਕ ਹਫ਼ਤੇ ਦੇ ਅੰਦਰ ਅਰਜ਼ੀ ਚੰਡੀਗੜ੍ਹ ਦੇ ਗ੍ਰਹਿ ਸਕੱਤਰ ਕੋਲ ਭੇਜਣੀ ਸੀ। ਇਸ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਨੇ ਚਾਰ ਹਫ਼ਤਿਆਂ ਦੇ ਅੰਦਰ ਆਪਣੀਆਂ ਸਿਫ਼ਾਰਸ਼ਾਂ ਦੇਣੀਆਂ ਸਨ ਅਤੇ ਫਿਰ ਜੇਲ੍ਹ ਸੁਪਰਡੈਂਟ ਨੇ ਦੋ ਹਫ਼ਤਿਆਂ ਵਿੱਚ ਫ਼ੈਸਲਾ ਕਰਨਾ ਸੀ। ਹਵਾਰਾ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਸਰਕਾਰ ਪਹਿਲਾਂ ਹੀ ਉਨ੍ਹਾਂ ਨੂੰ ਪੈਰੋਲ ਦੇਣ ਦੀ ਸਿਫ਼ਾਰਸ਼ ਕਰ ਚੁੱਕੀ ਹੈ। ਉਨ੍ਹਾਂ ਮੁਤਾਬਕ, ਉਹ 29 ਸਾਲ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਬੰਦ ਹਨ।

ਜੂਨ 2025 ਵਿੱਚ ਦਿੱਤੀ ਸੀ ਪਹਿਲੀ ਅਰਜ਼ੀ
ਪਟੀਸ਼ਨ ਅਨੁਸਾਰ, ਹਵਾਰਾ ਨੇ 11 ਜੂਨ 2025 ਨੂੰ ਪਹਿਲੀ ਵਾਰ ਮੰਡੋਲੀ ਜੇਲ੍ਹ ਦੇ ਸੁਪਰਡੈਂਟ ਕੋਲ ਪੈਰੋਲ ਲਈ ਅਰਜ਼ੀ ਦਿੱਤੀ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਅਧਿਕਾਰੀਆਂ ਵੱਲੋਂ ਸਮੇਂ ਸਿਰ ਫ਼ੈਸਲਾ ਨਾ ਲਏ ਜਾਣ ਕਾਰਨ ਉਨ੍ਹਾਂ ਨੂੰ ਮੁੜ ਹਾਈਕੋਰਟ ਦਾ ਰੁਖ ਕਰਨਾ ਪਿਆ। ਹਵਾਰਾ ਨੇ ਅਦਾਲਤੀ ਹੁਕਮਾਂ ਦੀ ਕਥਿਤ ਉਲੰਘਣਾ ਲਈ ਸਬੰਧਤ ਅਧਿਕਾਰੀਆਂ ਖ਼ਿਲਾਫ਼ ਵੱਖਰੀ ਮਾਣਹਾਨੀ (ਕੰਟੈਂਪਟ) ਪਟੀਸ਼ਨ ਦਾਇਰ ਕਰਨ ਦੀ ਗੱਲ ਵੀ ਕਹੀ ਹੈ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਟੀਸ਼ਨ ’ਤੇ ਨੋਟਿਸ ਜਾਰੀ ਕਰ ਦਿੱਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 28 ਅਕਤੂਬਰ 2026 ਨੂੰ ਹੋਵੇਗੀ।

Read Latest News and Breaking News at Daily Post TV, Browse for more News

Ad
Ad

Punjab District News