Journalism Of Hope
BREAKING NEWS
ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਬਦਲੀ ਤਰੀਕ, ਪੜ੍ਹੋ ਹੁਣ ਕਦੋਂ ਹੋਏਗਾ ਸ਼ੋਅ.....LPU ਹਿੰਸਾ ਮਾਮਲਾ: ਵਿਦਿਆਰਥੀਆਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਸ਼ੁਰੂ......ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ ’ਚ ਫ਼ਿਰੋਜ਼ਪੁਰ ਤੋਂ ਫੌਜੀ ਦੀ ਪਤਨੀ ਗ੍ਰਿਫ਼ਤਾਰ.....ਜਗਤਾਰ ਹਵਾਰਾ ਨੇ ਪੈਰੋਲ ਲਈ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ.....ਵੱਡੀ ਖ਼ਬਰ: CJP ਦੇ ਤਿੰਨੇ ਆਗੂ 23 ਘੰਟਿਆਂ ਬਾਅਦ ਰਿਹਾਅ......ਜੈਸਮੀਨ ਸੈਂਡਲਾਸ ਨੇ ਰੇਨਬੋ ਦੁਪੱਟਾ ਪਹਿਨ ਕੇ LGBTQ+ ਭਾਈਚਾਰੇ ਦੇ ਹੱਕ ’ਚ ਦਿੱਤਾ ਸੁਨੇਹਾ....ਦੁਨੀਆ ਦੇ ਚੋਟੀ ਦੇ 2% ਵਿਗਿਆਨੀਆਂ ਦੀ ਸੂਚੀ ’ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ 15 ਪ੍ਰੋਫੈਸਰ ਸ਼ਾਮਲ.....ਰੇਲਵੇ ਸਟੇਸ਼ਨ ’ਤੇ ਟਰੇਨ ਮੈਨੇਜਰ ਨਾਲ ਕੁੱਟਮਾਰ ਦਾ ਮਾਮਲਾ, ਸਟੇਸ਼ਨ ਸੁਪਰਡੈਂਟ ਸਸਪੈਂਡ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈ-ਮੇਲ ਨੇ ਪੁਲਿਸ ਨੂੰ ਪਾਈਆਂ ਭਾਜੜਾਂ

Amritsar Police Commissioner Office Bomb Threat ; ਅੰਮ੍ਰਿਤਸਰ ਵਿੱਚ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ। ਇਹ ਧਮਕੀ ਈ-ਮੇਲ ਰਾਹੀਂ ਦਿੱਤੀ ਗਈ ਹੈ। ਮਾਮਲੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀ ਚੌਕਸ ਹੋ ਗਏ ਅਤੇ ਦਫ਼ਤਰ ਦੇ ਪੂਰੇ ਕੰਪਲੈਕਸ ਦੀ ਜਾਂਚ ਕੀਤੀ ਗਈ। ਮੁੱਢਲੀ […]
By : Updated On: 12 Oct 2026 14:06:PM
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈ-ਮੇਲ ਨੇ ਪੁਲਿਸ ਨੂੰ ਪਾਈਆਂ ਭਾਜੜਾਂ

Amritsar Police Commissioner Office Bomb Threat ; ਅੰਮ੍ਰਿਤਸਰ ਵਿੱਚ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ। ਇਹ ਧਮਕੀ ਈ-ਮੇਲ ਰਾਹੀਂ ਦਿੱਤੀ ਗਈ ਹੈ। ਮਾਮਲੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀ ਚੌਕਸ ਹੋ ਗਏ ਅਤੇ ਦਫ਼ਤਰ ਦੇ ਪੂਰੇ ਕੰਪਲੈਕਸ ਦੀ ਜਾਂਚ ਕੀਤੀ ਗਈ।

ਇਸ਼ਤਿਹਾਰ

ਮੁੱਢਲੀ ਜਾਣਕਾਰੀ ਮੁਤਾਬਕ, ਧਮਕੀ ਭਰੀ ਈ-ਮੇਲ ਵਿੱਚ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਗੱਲ ਕਹੀ ਗਈ ਸੀ। ਇਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਦਫ਼ਤਰ ਦੇ ਅਹਾਤੇ ਵਿੱਚ ਚੈਕਿੰਗ ਕੀਤੀ।

ਧਮਕੀ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਤ ਅਧਿਕਾਰੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਹੈ ਅਤੇ ਧਮਕੀ ਭਰੀ ਈ-ਮੇਲ ਭੇਜਣ ਵਾਲੇ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲਈ ਈ-ਮੇਲ ਨਾਲ ਜੁੜੇ ਤਕਨੀਕੀ ਪਹਿਲੂਆਂ ਦੀ ਵੀ ਜਾਂਚ ਕੀਤੀ ਜਾ ਸਕਦੀ ਹੈ।

ਫਿਲਹਾਲ, ਧਮਕੀ ਦੀ ਅਸਲੀਅਤ ਅਤੇ ਇਸ ਪਿੱਛੇ ਮਕਸਦ ਦਾ ਪਤਾ ਲਗਾਉਣ ਲਈ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News