ਮਨਪ੍ਰੀਤ ਸਿੰਘ ਬਾਦਲ ਨੇ ਦਿੱਲੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
Manpreet Badal Met With PM Modi: ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਨੂੰ ਯਾਦਗਾਰੀ ਦੱਸਦਿਆਂ ਉਨ੍ਹਾਂ ਨੇ ਪ੍ਰਧਾਨ ਮੰਤਰੀ ਵੱਲੋਂ ਦਿੱਤੇ ਸਮੇਂ ਅਤੇ ਪਿਆਰ ਲਈ ਧੰਨਵਾਦ ਪ੍ਰਗਟਾਇਆ। ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਰੁਝੇਵਿਆਂ ਭਰੇ ਸਮੇਂ ਵਿੱਚੋਂ ਪ੍ਰਧਾਨ ਮੰਤਰੀ […]
By :
Ranjit Singh
Updated On: 13 Oct 2026 09:11:AM
- ਬੱਚਿਆਂ ਨਾਲ ਪ੍ਰਧਾਨ ਮੰਤਰੀ ਦੇ ਪਿਆਰ ਭਰੇ ਵਿਹਾਰ ਤੋਂ ਪ੍ਰਭਾਵਿਤ ਹੋਏ ਮਨਪ੍ਰੀਤ ਬਾਦਲ
Manpreet Badal Met With PM Modi: ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਨੂੰ ਯਾਦਗਾਰੀ ਦੱਸਦਿਆਂ ਉਨ੍ਹਾਂ ਨੇ ਪ੍ਰਧਾਨ ਮੰਤਰੀ ਵੱਲੋਂ ਦਿੱਤੇ ਸਮੇਂ ਅਤੇ ਪਿਆਰ ਲਈ ਧੰਨਵਾਦ ਪ੍ਰਗਟਾਇਆ।
ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਰੁਝੇਵਿਆਂ ਭਰੇ ਸਮੇਂ ਵਿੱਚੋਂ ਪ੍ਰਧਾਨ ਮੰਤਰੀ ਵੱਲੋਂ ਉਨ੍ਹਾਂ ਨੂੰ ਸਮਾਂ ਦੇਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਖ਼ਾਸ ਤੌਰ ’ਤੇ ਪ੍ਰਧਾਨ ਮੰਤਰੀ ਦੇ ਬੱਚਿਆਂ ਨਾਲ ਨਿੱਘੇ ਅਤੇ ਸਹਿਜ ਵਿਹਾਰ ਦੀ ਸ਼ਲਾਘਾ ਕੀਤੀ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਬਹੁਤ ਹੀ ਪਿਆਰ ਅਤੇ ਸਾਦਗੀ ਨਾਲ ਬੱਚਿਆਂ ਨੂੰ ਸਹਿਜ ਮਹਿਸੂਸ ਕਰਵਾਇਆ। ਮਨਪ੍ਰੀਤ ਬਾਦਲ ਨੇ ਪ੍ਰਧਾਨ ਮੰਤਰੀ ਵੱਲੋਂ ਦਿੱਤੀਆਂ ਅਸੀਸਾਂ ਅਤੇ ਸ਼ੁਭਕਾਮਨਾਵਾਂ ਲਈ ਧੰਨਵਾਦ ਵੀ ਕੀਤਾ।
