Journalism Of Hope
BREAKING NEWS
ਪੰਜਾਬ ਕਾਂਗਰਸ ਪ੍ਰਧਾਨ ਬਣਦਿਆਂ ਹੀ ਪਰਗਟ ਸਿੰਘ ਦੇ ਤਿੱਖੇ ਬੋਲ, ‘ਆਪ’ ਵਿਧਾਇਕਾਂ ਨੂੰ ਕਿਹਾ- ‘ਖੱਸੀ’...... ਬੇਅੰਤ ਸਿੰਘ ਦੇ ਬੁੱਤ ਵਿਵਾਦ ‘ਤੇ ਪਰਗਟ ਸਿੰਘ ਨੂੰ ਬਿੱਟੂ ਦੀ ਨਸੀਹਤ- ‘ਬੁੱਤ ‘ਤੇ ਇਤਰਾਜ਼ ਤਾਂ ਸਾਨੂੰ ਦੱਸੋ’...... CM ਮਾਨ ਦੇ OSD ਮਾਮਲੇ ‘ਚ ਸੁਪਰੀਮ ਕੋਰਟ ਦਾ ਵੱਡਾ ਹੁਕਮ, CBI ਦੀ ਕਾਰਵਾਈ ‘ਤੇ ਰੋਕ...... ਪੰਜਾਬ ਵਿੱਚ ‘ਵਿਸ਼ੇਸ਼ ਸਘਨ ਸੁਧਾਈ 2026’ (Special Intensive Revision 2026) ਸਫਲਤਾਪੂਰਵਕ ਮੁਕੰਮਲ: ਅਨਿੰਦਿਤਾ ਮਿਤਰਾ...... ਬਕਾਇਆ DA ਮਾਮਲੇ ‘ਚ ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਨੋਟਿਸ, 30 ਅਕਤੂਬਰ ਤੱਕ ਜਵਾਬ ਦੇਵੇ ਸਰਕਾਰ......

ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਮਿੰਦਰ ਸਿੰਘ ਝੋਟੇ ਦਾ ਗੋਲੀਆਂ ਮਾਰ ਕੇ ਕਤਲ

Parminder Singh Jhota shot dead: ਮਾਨਸਾ: ਪੰਜਾਬ ਦੇ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਮਿੰਦਰ ਸਿੰਘ ਝੋਟੇ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮੁੱਢਲੀ ਜਾਣਕਾਰੀ ਅਨੁਸਾਰ, ਮੰਗਲਵਾਰ ਸਵੇਰੇ ਇੱਕ ਮੈਡੀਕਲ ਸਟੋਰ ਦੇ ਮਾਲਕ ’ਤੇ ਉਨ੍ਹਾਂ ਨੂੰ ਗੋਲੀਆਂ ਮਾਰਨ ਦੇ ਦੋਸ਼ ਲੱਗੇ ਹਨ। ਜਾਣਕਾਰੀ ਮੁਤਾਬਕ, ਮੁਲਜ਼ਮ ਵੱਲੋਂ ਪਰਮਿੰਦਰ ਸਿੰਘ ਝੋਟੇ ’ਤੇ ਲਗਾਤਾਰ ਤਿੰਨ […]
By : Updated On: 13 Oct 2026 10:50:AM
ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਮਿੰਦਰ ਸਿੰਘ ਝੋਟੇ ਦਾ ਗੋਲੀਆਂ ਮਾਰ ਕੇ ਕਤਲ

Parminder Singh Jhota shot dead: ਮਾਨਸਾ: ਪੰਜਾਬ ਦੇ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਮਿੰਦਰ ਸਿੰਘ ਝੋਟੇ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮੁੱਢਲੀ ਜਾਣਕਾਰੀ ਅਨੁਸਾਰ, ਮੰਗਲਵਾਰ ਸਵੇਰੇ ਇੱਕ ਮੈਡੀਕਲ ਸਟੋਰ ਦੇ ਮਾਲਕ ’ਤੇ ਉਨ੍ਹਾਂ ਨੂੰ ਗੋਲੀਆਂ ਮਾਰਨ ਦੇ ਦੋਸ਼ ਲੱਗੇ ਹਨ।

ਇਸ਼ਤਿਹਾਰ

ਜਾਣਕਾਰੀ ਮੁਤਾਬਕ, ਮੁਲਜ਼ਮ ਵੱਲੋਂ ਪਰਮਿੰਦਰ ਸਿੰਘ ਝੋਟੇ ’ਤੇ ਲਗਾਤਾਰ ਤਿੰਨ ਫਾਇਰ ਕੀਤੇ ਗਏ। ਗੋਲੀਆਂ ਲੱਗਣ ਤੋਂ ਬਾਅਦ ਦੋ ਵਿਅਕਤੀਆਂ ਨੂੰ ਮਾਨਸਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਜਿੱਥੇ ਕਿ ਪਰਮਿੰਦਰ ਝੋਟੇ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਲੰਬੇ ਸਮੇਂ ਤੋਂ ਨਸ਼ਿਆਂ ਵਿਰੁੱਧ ਕਰ ਰਹੇ ਸਨ ਮੁਹਿੰਮ
ਪਰਮਿੰਦਰ ਸਿੰਘ ਝੋਟਾ ਮਾਨਸਾ ਵਿੱਚ ਲੰਬੇ ਸਮੇਂ ਤੋਂ ਨਸ਼ਿਆਂ ਦੀ ਵਿਕਰੀ ਵਿਰੁੱਧ ਆਵਾਜ਼ ਉਠਾ ਰਹੇ ਸਨ। ਜਾਣਕਾਰੀ ਅਨੁਸਾਰ, ਉਹ ਨਸ਼ਾ ਵੇਚਣ ਵਾਲਿਆਂ ਨੂੰ ਰੋਕਣ ਦੇ ਨਾਲ-ਨਾਲ ਉਨ੍ਹਾਂ ਨੂੰ ਫੜਨ ਦੀਆਂ ਕੋਸ਼ਿਸ਼ਾਂ ਵੀ ਕਰਦੇ ਸਨ। ਇਸ ਮੁੱਦੇ ਨੂੰ ਲੈ ਕੇ ਪਹਿਲਾਂ ਵੀ ਉਨ੍ਹਾਂ ਦੇ ਕਈ ਵਾਰ ਝਗੜੇ ਹੋਣ ਦੀ ਗੱਲ ਸਾਹਮਣੇ ਆਈ ਹੈ। ਉਨ੍ਹਾਂ ਦੀ ਪਹਿਲਕਦਮੀ ’ਤੇ ਕਈ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਨਸ਼ਿਆਂ ਖ਼ਿਲਾਫ਼ ਮਤੇ ਪਾਸ ਕੀਤੇ ਜਾਣ ਦਾ ਵੀ ਦਾਅਵਾ ਕੀਤਾ ਗਿਆ ਹੈ।

ਫਿਲਹਾਲ ਘਟਨਾ ਦੇ ਪੂਰੇ ਵੇਰਵਿਆਂ, ਹਮਲੇ ਦੇ ਕਾਰਨਾਂ ਅਤੇ ਪੁਲਿਸ ਦੀ ਅਗਲੀ ਕਾਰਵਾਈ ਬਾਰੇ ਅਧਿਕਾਰਤ ਜਾਣਕਾਰੀ ਦੀ ਉਡੀਕ ਹੈ।

Read Latest News and Breaking News at Daily Post TV, Browse for more News

Ad
Ad

Punjab District News