Journalism Of Hope
BREAKING NEWS
ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਮਿੰਦਰ ਸਿੰਘ ਝੋਟੇ ਦਾ ਗੋਲੀਆਂ ਮਾਰ ਕੇ ਕਤਲ......ਪਰਮਿੰਦਰ ਝੋਟਾ ਕਤਲ ਮਾਮਲੇ ’ਚ CM ਮਾਨ ਨੇ ਸੱਦੀ ਉੱਚ ਪੱਧਰੀ ਮੀਟਿੰਗ.....10 ਰੁਪਏ ਪਿੱਛੇ ਨੌਜਵਾਨ ਦਾ ਕਤਲ, ਪਿਤਾ ਦੇ ਸਾਹਮਣੇ ਛਾਤੀ ’ਚ ਮਾਰਿਆ ਚਾਕੂ......ਸੁਖਬੀਰ ਬਾਦਲ ਨੇ ਦੋ ਸੀਨੀਅਰ ਆਗੂਆਂ ਨੂੰ ਅਕਾਲੀ ਦਲ ਦਾ ਜਨਰਲ ਸਕੱਤਰ ਕੀਤਾ ਨਿਯੁਕਤ.......ਇਤਿਹਾਸਕ ਪ੍ਰਾਪਤੀ: ਮਾਈ ਭਾਗੋ AFPI ਦੀਆਂ 17 ਮਹਿਲਾ ਕੈਡਿਟਾਂ ਵੱਲੋਂ NDA ਪ੍ਰੀਖਿਆ ਪਾਸ.....LPU ਹਿੰਸਾ ਮਾਮਲੇ ’ਚ ਹਾਈਕੋਰਟ ਨੇ ਪੰਜਾਬ ਪੁਲਿਸ ਦੀ ਜਾਂਚ ’ਤੇ ਚੁੱਕੇ ਸਵਾਲ.....ਫਰਜ਼ੀ ਇਮੀਗ੍ਰੇਸ਼ਨ ਏਜੰਟਾਂ ’ਤੇ ਹੋਵੇਗੀ ਸਖ਼ਤੀ, ਹੁਣ ਜਾਇਦਾਦਾਂ ਤੇ ਬੈਂਕ ਖਾਤਿਆਂ ਦੀ ਵੀ ਹੋਵੇਗੀ ਜਾਂਚ.....

ਕੈਨੇਡਾ: ਚਾਕੂ ਨਾਲ ਹਮਲੇ ਮਾਮਲੇ ‘ਚ ਭਾਰਤੀ ਮੂਲ ਦਾ ਮੁਲਜ਼ਮ ਪੁਲਿਸ ਅੱਗੇ ਪੇਸ਼, ਕਤਲ ਦੀ ਕੋਸ਼ਿਸ਼ ਸਣੇ ਕਈ ਦੋਸ਼

Canada: Indian-origin accused presented before police: ਬਰੈਂਪਟਨ: ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ 7 ਅਕਤੂਬਰ ਨੂੰ ਹੋਏ ਚਾਕੂ ਹਮਲੇ ਦੇ ਮਾਮਲੇ ਵਿੱਚ ਲੋੜੀਂਦੇ 35 ਸਾਲਾ ਭਾਰਤੀ ਮੂਲ ਦੇ ਵਿਅਕਤੀ ਵਿਮਲ ਮੋਹਨ ਨੇ ਪੁਲਿਸ ਅੱਗੇ ਆਤਮ-ਸਮਰਪਣ ਕਰ ਦਿੱਤਾ ਹੈ। ਪੀਲ ਰੀਜਨਲ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰਕੇ ਕਤਲ ਦੀ ਕੋਸ਼ਿਸ਼ ਅਤੇ ਗੰਭੀਰ ਹਮਲੇ ਦੇ ਦੋਸ਼ਾਂ ਤਹਿਤ ਮਾਮਲਾ […]
By : Updated On: 13 Oct 2026 15:02:PM
ਕੈਨੇਡਾ: ਚਾਕੂ ਨਾਲ ਹਮਲੇ ਮਾਮਲੇ ‘ਚ ਭਾਰਤੀ ਮੂਲ ਦਾ ਮੁਲਜ਼ਮ ਪੁਲਿਸ ਅੱਗੇ ਪੇਸ਼, ਕਤਲ ਦੀ ਕੋਸ਼ਿਸ਼ ਸਣੇ ਕਈ ਦੋਸ਼

Canada: Indian-origin accused presented before police: ਬਰੈਂਪਟਨ: ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ 7 ਅਕਤੂਬਰ ਨੂੰ ਹੋਏ ਚਾਕੂ ਹਮਲੇ ਦੇ ਮਾਮਲੇ ਵਿੱਚ ਲੋੜੀਂਦੇ 35 ਸਾਲਾ ਭਾਰਤੀ ਮੂਲ ਦੇ ਵਿਅਕਤੀ ਵਿਮਲ ਮੋਹਨ ਨੇ ਪੁਲਿਸ ਅੱਗੇ ਆਤਮ-ਸਮਰਪਣ ਕਰ ਦਿੱਤਾ ਹੈ। ਪੀਲ ਰੀਜਨਲ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰਕੇ ਕਤਲ ਦੀ ਕੋਸ਼ਿਸ਼ ਅਤੇ ਗੰਭੀਰ ਹਮਲੇ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਹੈ।

ਇਸ਼ਤਿਹਾਰ

ਪੁਲਿਸ ਦੀ ਪ੍ਰੈੱਸ ਰਿਲੀਜ਼ ਮੁਤਾਬਕ, 7 ਅਕਤੂਬਰ ਨੂੰ ਦੁਪਹਿਰ ਕਰੀਬ 2 ਵਜੇ ਬਰੈਂਪਟਨ ਵਿੱਚ ਚਾਕੂ ਨਾਲ ਹਮਲਾ ਹੋਣ ਦੀ ਸੂਚਨਾ ਮਿਲੀ ਸੀ। ਹਮਲੇ ਵਿੱਚ ਜ਼ਖ਼ਮੀ ਵਿਅਕਤੀ ਨੂੰ ਪਹਿਲਾਂ ਸਥਾਨਕ ਹਸਪਤਾਲ ਲਿਜਾਇਆ ਗਿਆ, ਪਰ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਟਰੌਮਾ ਸੈਂਟਰ ਵਿੱਚ ਤਬਦੀਲ ਕਰ ਦਿੱਤਾ ਗਿਆ।

ਜਾਂਚ ਦੌਰਾਨ ਪੁਲਿਸ ਨੇ ਮੁਲਜ਼ਮ ਦੀ ਪਛਾਣ ਬਰੈਂਪਟਨ ਵਾਸੀ ਵਿਮਲ ਮੋਹਨ ਵਜੋਂ ਕੀਤੀ ਅਤੇ ਉਸ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ। ਐਤਵਾਰ ਨੂੰ ਉਸ ਨੇ ਖ਼ੁਦ ਪੁਲਿਸ ਡਿਵੀਜ਼ਨ ਵਿੱਚ ਪਹੁੰਚ ਕੇ ਆਤਮ-ਸਮਰਪਣ ਕਰ ਦਿੱਤਾ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਪੁਲਿਸ ਅਨੁਸਾਰ, ਵਿਮਲ ਮੋਹਨ ਨੂੰ ਜ਼ਮਾਨਤ ਸਬੰਧੀ ਅਦਾਲਤੀ ਸੁਣਵਾਈ ਤੱਕ ਹਿਰਾਸਤ ਵਿੱਚ ਰੱਖਿਆ ਗਿਆ ਹੈ। ਹਾਲੇ ਤੱਕ ਹਮਲੇ ਦੇ ਪਿੱਛੇ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News