Journalism Of Hope
BREAKING NEWS
ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਮਿੰਦਰ ਸਿੰਘ ਝੋਟੇ ਦਾ ਗੋਲੀਆਂ ਮਾਰ ਕੇ ਕਤਲ......ਪਰਮਿੰਦਰ ਝੋਟਾ ਕਤਲ ਮਾਮਲੇ ’ਚ CM ਮਾਨ ਨੇ ਸੱਦੀ ਉੱਚ ਪੱਧਰੀ ਮੀਟਿੰਗ.....10 ਰੁਪਏ ਪਿੱਛੇ ਨੌਜਵਾਨ ਦਾ ਕਤਲ, ਪਿਤਾ ਦੇ ਸਾਹਮਣੇ ਛਾਤੀ ’ਚ ਮਾਰਿਆ ਚਾਕੂ......ਸੁਖਬੀਰ ਬਾਦਲ ਨੇ ਦੋ ਸੀਨੀਅਰ ਆਗੂਆਂ ਨੂੰ ਅਕਾਲੀ ਦਲ ਦਾ ਜਨਰਲ ਸਕੱਤਰ ਕੀਤਾ ਨਿਯੁਕਤ.......ਇਤਿਹਾਸਕ ਪ੍ਰਾਪਤੀ: ਮਾਈ ਭਾਗੋ AFPI ਦੀਆਂ 17 ਮਹਿਲਾ ਕੈਡਿਟਾਂ ਵੱਲੋਂ NDA ਪ੍ਰੀਖਿਆ ਪਾਸ.....LPU ਹਿੰਸਾ ਮਾਮਲੇ ’ਚ ਹਾਈਕੋਰਟ ਨੇ ਪੰਜਾਬ ਪੁਲਿਸ ਦੀ ਜਾਂਚ ’ਤੇ ਚੁੱਕੇ ਸਵਾਲ.....ਫਰਜ਼ੀ ਇਮੀਗ੍ਰੇਸ਼ਨ ਏਜੰਟਾਂ ’ਤੇ ਹੋਵੇਗੀ ਸਖ਼ਤੀ, ਹੁਣ ਜਾਇਦਾਦਾਂ ਤੇ ਬੈਂਕ ਖਾਤਿਆਂ ਦੀ ਵੀ ਹੋਵੇਗੀ ਜਾਂਚ.....

ਮਮਤਾ ਬੈਨਰਜੀ ’ਤੇ ਚਾਕੂ ਨਾਲ ਹਮਲੇ ਦੀ ਕੋਸ਼ਿਸ਼ !

Attempted knife attack on Mamata Banerjee: ਕੋਲਕਾਤਾ: ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ’ਤੇ ਮੰਗਲਵਾਰ ਸ਼ਾਮ ਉਨ੍ਹਾਂ ਦੀ ਕਾਲੀਘਾਟ ਸਥਿਤ ਰਿਹਾਇਸ਼ ਨੇੜੇ ਚਾਕੂ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸ਼ਾਮ ਕਰੀਬ 6 ਵਜੇ ਉਸ ਸਮੇਂ ਵਾਪਰੀ, ਜਦੋਂ ਮਮਤਾ ਬੈਨਰਜੀ ਦੁਰਗਾ ਪੂਜਾ ਪੰਡਾਲ ਦਾ ਉਦਘਾਟਨ ਕਰਨ ਜਾ […]
By : Updated On: 14 Oct 2026 08:59:AM
ਮਮਤਾ ਬੈਨਰਜੀ ’ਤੇ ਚਾਕੂ ਨਾਲ ਹਮਲੇ ਦੀ ਕੋਸ਼ਿਸ਼ !

Attempted knife attack on Mamata Banerjee: ਕੋਲਕਾਤਾ: ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ’ਤੇ ਮੰਗਲਵਾਰ ਸ਼ਾਮ ਉਨ੍ਹਾਂ ਦੀ ਕਾਲੀਘਾਟ ਸਥਿਤ ਰਿਹਾਇਸ਼ ਨੇੜੇ ਚਾਕੂ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸ਼ਾਮ ਕਰੀਬ 6 ਵਜੇ ਉਸ ਸਮੇਂ ਵਾਪਰੀ, ਜਦੋਂ ਮਮਤਾ ਬੈਨਰਜੀ ਦੁਰਗਾ ਪੂਜਾ ਪੰਡਾਲ ਦਾ ਉਦਘਾਟਨ ਕਰਨ ਜਾ ਰਹੇ ਸਨ। ਇਸ ਘਟਨਾ ਵਿੱਚ ਉਹ ਸੁਰੱਖਿਅਤ ਰਹੇ। ਘਟਨਾ ਤੋਂ ਬਾਅਦ ਮਮਤਾ ਬੈਨਰਜੀ ਨੇ ਦੁਰਗਾ ਪੂਜਾ ਪੰਡਾਲ ਦਾ ਉਦਘਾਟਨ ਕੀਤਾ ਅਤੇ ਫਿਰ ਆਪਣੀ ਰਿਹਾਇਸ਼ ਵਾਪਸ ਚਲੇ ਗਏ। ਤ੍ਰਿਣਮੂਲ ਕਾਂਗਰਸ ਦੀ ਸਾਬਕਾ ਰਾਜ ਸਭਾ ਮੈਂਬਰ ਡੋਲਾ ਸੇਨ ਨੇ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।

ਇਸ਼ਤਿਹਾਰ

ਸ਼ਿਕਾਇਤ ਮੁਤਾਬਕ, ਮੁਲਜ਼ਮ ਔਰਤ ਦੀ ਪਛਾਣ ਤਨਿਸ਼ਠਾ ਸਾਹਾ ਵਜੋਂ ਹੋਈ ਹੈ। ਦੋਸ਼ ਹੈ ਕਿ ਔਰਤ ਨਸ਼ੇ ਦੀ ਹਾਲਤ ਵਿੱਚ ਗਾਲੀ-ਗਲੋਚ ਕਰ ਰਹੀ ਸੀ ਅਤੇ ਚਾਕੂ ਲੈ ਕੇ ਮਮਤਾ ਬੈਨਰਜੀ ਵੱਲ ਵਧਣ ਦੀ ਕੋਸ਼ਿਸ਼ ਕਰ ਰਹੀ ਸੀ। ਮੌਕੇ ’ਤੇ ਮੌਜੂਦ ਲੋਕਾਂ ਨੇ ਉਸ ਨੂੰ ਕਾਬੂ ਕਰ ਲਿਆ, ਜਿਸ ਤੋਂ ਬਾਅਦ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ।

ਮਮਤਾ ਦੀ ਭਤੀਜੀ ਹੋਣ ਦਾ ਦਾਅਵਾ ਕਰਨ ਦਾ ਦੋਸ਼
ਡੋਲਾ ਸੇਨ ਵੱਲੋਂ ਦਰਜ ਕਰਵਾਈ ਗਈ ਐੱਫਆਈਆਰ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਔਰਤ ਨੇ ਖ਼ੁਦ ਨੂੰ ਮਮਤਾ ਬੈਨਰਜੀ ਦੀ ਭਤੀਜੀ ਦੱਸ ਕੇ ਉਨ੍ਹਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਉਸ ਨੇ ਸੜਕ ’ਤੇ ਲੇਟ ਕੇ ਹੰਗਾਮਾ ਵੀ ਕੀਤਾ। ਟੀਐਮਸੀ ਨੇ ਇਸ ਘਟਨਾ ਪਿੱਛੇ ਸਾਜ਼ਿਸ਼ ਹੋਣ ਦਾ ਖ਼ਦਸ਼ਾ ਜਤਾਇਆ ਹੈ।

ਪੁਲਿਸ ਵੱਲੋਂ ਵੀਡੀਓ ਫੁਟੇਜ ਦੀ ਜਾਂਚ
ਪੀਟੀਆਈ ਦੀ ਰਿਪੋਰਟ ਮੁਤਾਬਕ, ਪੁਲਿਸ ਨੇ ਦੱਸਿਆ ਕਿ ਔਰਤ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਘਟਨਾ ਦੀ ਵੀਡੀਓ ਫੁਟੇਜ ਦੀ ਜਾਂਚ ਕੀਤੀ ਜਾਵੇਗੀ ਅਤੇ ਮੌਕੇ ’ਤੇ ਮੌਜੂਦ ਲੋਕਾਂ ਦੇ ਬਿਆਨ ਵੀ ਦਰਜ ਕੀਤੇ ਜਾਣਗੇ। ਪੁਲਿਸ ਜਾਂਚ ਤੋਂ ਬਾਅਦ ਹੀ ਘਟਨਾ ਸਬੰਧੀ ਹੋਰ ਤੱਥ ਸਪੱਸ਼ਟ ਹੋਣਗੇ।

Read Latest News and Breaking News at Daily Post TV, Browse for more News

Ad
Ad

Punjab District News