Journalism Of Hope
BREAKING NEWS
ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਮਿੰਦਰ ਸਿੰਘ ਝੋਟੇ ਦਾ ਗੋਲੀਆਂ ਮਾਰ ਕੇ ਕਤਲ......ਪਰਮਿੰਦਰ ਝੋਟਾ ਕਤਲ ਮਾਮਲੇ ’ਚ CM ਮਾਨ ਨੇ ਸੱਦੀ ਉੱਚ ਪੱਧਰੀ ਮੀਟਿੰਗ.....10 ਰੁਪਏ ਪਿੱਛੇ ਨੌਜਵਾਨ ਦਾ ਕਤਲ, ਪਿਤਾ ਦੇ ਸਾਹਮਣੇ ਛਾਤੀ ’ਚ ਮਾਰਿਆ ਚਾਕੂ......ਸੁਖਬੀਰ ਬਾਦਲ ਨੇ ਦੋ ਸੀਨੀਅਰ ਆਗੂਆਂ ਨੂੰ ਅਕਾਲੀ ਦਲ ਦਾ ਜਨਰਲ ਸਕੱਤਰ ਕੀਤਾ ਨਿਯੁਕਤ.......ਇਤਿਹਾਸਕ ਪ੍ਰਾਪਤੀ: ਮਾਈ ਭਾਗੋ AFPI ਦੀਆਂ 17 ਮਹਿਲਾ ਕੈਡਿਟਾਂ ਵੱਲੋਂ NDA ਪ੍ਰੀਖਿਆ ਪਾਸ.....LPU ਹਿੰਸਾ ਮਾਮਲੇ ’ਚ ਹਾਈਕੋਰਟ ਨੇ ਪੰਜਾਬ ਪੁਲਿਸ ਦੀ ਜਾਂਚ ’ਤੇ ਚੁੱਕੇ ਸਵਾਲ.....ਫਰਜ਼ੀ ਇਮੀਗ੍ਰੇਸ਼ਨ ਏਜੰਟਾਂ ’ਤੇ ਹੋਵੇਗੀ ਸਖ਼ਤੀ, ਹੁਣ ਜਾਇਦਾਦਾਂ ਤੇ ਬੈਂਕ ਖਾਤਿਆਂ ਦੀ ਵੀ ਹੋਵੇਗੀ ਜਾਂਚ.....

ਅਦਾਲਤ ਨੇ CJP ਆਗੂ ਆਸ਼ੂਤੋਸ਼ ਅਤੇ ਸੌਰਭ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ

Court sent CJP leaders Ashutosh and Saurabh to judicial custody: ਨਵੀਂ ਦਿੱਲੀ: ਦਿੱਲੀ ਦੀ ਅਦਾਲਤ ਨੇ CJP ਆਗੂਆਂ ਆਸ਼ੂਤੋਸ਼ ਅਤੇ ਸੌਰਭ ਨੂੰ ਪੰਜ ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਦਿੱਤੇ ਹਨ। ਸੁਣਵਾਈ ਦੌਰਾਨ ਦਿੱਲੀ ਪੁਲਿਸ ਨੇ ਦਲੀਲ ਦਿੱਤੀ ਕਿ ਮੁਲਜ਼ਮਾਂ ਨੇ ਸ਼ਾਂਤੀ ਭੰਗ ਕੀਤੀ ਅਤੇ ਬਾਂਡ ਵਿੱਚ ਤੈਅ ਸ਼ਰਤਾਂ ਦੀ ਉਲੰਘਣਾ ਕੀਤੀ। ਪੁਲਿਸ […]
By : Updated On: 14 Oct 2026 11:15:AM
ਅਦਾਲਤ ਨੇ CJP ਆਗੂ ਆਸ਼ੂਤੋਸ਼ ਅਤੇ ਸੌਰਭ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ

Court sent CJP leaders Ashutosh and Saurabh to judicial custody: ਨਵੀਂ ਦਿੱਲੀ: ਦਿੱਲੀ ਦੀ ਅਦਾਲਤ ਨੇ CJP ਆਗੂਆਂ ਆਸ਼ੂਤੋਸ਼ ਅਤੇ ਸੌਰਭ ਨੂੰ ਪੰਜ ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਦਿੱਤੇ ਹਨ। ਸੁਣਵਾਈ ਦੌਰਾਨ ਦਿੱਲੀ ਪੁਲਿਸ ਨੇ ਦਲੀਲ ਦਿੱਤੀ ਕਿ ਮੁਲਜ਼ਮਾਂ ਨੇ ਸ਼ਾਂਤੀ ਭੰਗ ਕੀਤੀ ਅਤੇ ਬਾਂਡ ਵਿੱਚ ਤੈਅ ਸ਼ਰਤਾਂ ਦੀ ਉਲੰਘਣਾ ਕੀਤੀ। ਪੁਲਿਸ ਮੁਤਾਬਕ, ਦੋਵਾਂ ਨੇ ਪ੍ਰਦਰਸ਼ਨ ਲਈ ਲੋਕਾਂ ਨੂੰ ਸੱਦਾ ਵੀ ਦਿੱਤਾ ਸੀ। ਅਜਿੰਕਿਆ ਸ਼ਿੰਦੇ ਨੂੰ ਵੀ ਉਨ੍ਹਾਂ ਦੇ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਨੂੰ ਨਿੱਜੀ ਮੁਚਲਕੇ ‘ਤੇ ਰਿਹਾਅ ਕਰ ਦਿੱਤਾ ਗਿਆ ਹੈ।

ਇਸ਼ਤਿਹਾਰ

ਆਸ਼ੂਤੋਸ਼, ਸੌਰਵ ਅਤੇ ਅਜਿੰਕਿਆ ਨੂੰ ਮੰਗਲਵਾਰ ਸਵੇਰੇ ਜੰਤਰ-ਮੰਤਰ ‘ਤੇ ਇੱਕ ਵਿਰੋਧ ਪ੍ਰਦਰਸ਼ਨ ਦੌਰਾਨ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਸੀ। ਇਸ ਤੋਂ ਬਾਅਦ, ਰਾਤ 3 ਵਜੇ, ਤਿੰਨਾਂ ਨੂੰ ਸਾਵਧਾਨੀ ਦੇ ਤੌਰ ‘ਤੇ ਗ੍ਰਿਫ਼ਤਾਰ ਕਰ ਲਿਆ ਗਿਆ। ਤਿੰਨਾਂ ਨੂੰ ਅੱਜ ਸਵੇਰੇ ਇੱਕ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਕਈ ਦਲੀਲਾਂ ਦੇ ਆਧਾਰ ’ਤੇ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਇਸ ਤੋਂ ਬਾਅਦ ਅਦਾਲਤ ਨੇ ਦੋਵਾਂ ਨੂੰ ਪੰਜ ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਣ ਦਾ ਹੁਕਮ ਸੁਣਾਇਆ।

Read Latest News and Breaking News at Daily Post TV, Browse for more News

Ad
Ad

Punjab District News