ਡਾ. ਹਰਵਿੰਦਰ ਸਿੰਘ ਧਾਲੀਵਾਲ ਬਣੇ PAU ਦੇ ਨਵੇਂ ਵਾਈਸ ਚਾਂਸਲਰ
Dr. Harvinder Singh Dhaliwal appointed as new VC of PAU: ਲੁਧਿਆਣਾ: ਡਾ. ਹਰਵਿੰਦਰ ਸਿੰਘ ਧਾਲੀਵਾਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਦਾ ਨਵਾਂ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਚਾਰ ਸਾਲ ਦੇ ਕਾਰਜਕਾਲ ਲਈ ਕੀਤੀ ਗਈ ਹੈ। ਡਾ. ਧਾਲੀਵਾਲ ਯੂਨੀਵਰਸਿਟੀ ਦੇ ਸੇਵਾਮੁਕਤ ਪ੍ਰੋਫੈਸਰ ਹਨ। ਯੂਨੀਵਰਸਿਟੀ ਦੇ ਬੋਰਡ ਆਫ਼ ਮੈਨੇਜਮੈਂਟ ਨੇ 14 ਅਕਤੂਬਰ […]
By :
Ranjit Singh
Updated On: 15 Oct 2026 08:43:AM
- ਚਾਰ ਸਾਲ ਲਈ ਹੋਈ ਨਿਯੁਕਤੀ
- ਬੋਰਡ ਆਫ਼ ਮੈਨੇਜਮੈਂਟ ਨੇ 14 ਅਕਤੂਬਰ ਨੂੰ ਦਿੱਤੀ ਪ੍ਰਵਾਨਗੀ
Dr. Harvinder Singh Dhaliwal appointed as new VC of PAU: ਲੁਧਿਆਣਾ: ਡਾ. ਹਰਵਿੰਦਰ ਸਿੰਘ ਧਾਲੀਵਾਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਦਾ ਨਵਾਂ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਚਾਰ ਸਾਲ ਦੇ ਕਾਰਜਕਾਲ ਲਈ ਕੀਤੀ ਗਈ ਹੈ। ਡਾ. ਧਾਲੀਵਾਲ ਯੂਨੀਵਰਸਿਟੀ ਦੇ ਸੇਵਾਮੁਕਤ ਪ੍ਰੋਫੈਸਰ ਹਨ।
ਯੂਨੀਵਰਸਿਟੀ ਦੇ ਬੋਰਡ ਆਫ਼ ਮੈਨੇਜਮੈਂਟ ਨੇ 14 ਅਕਤੂਬਰ 2026 ਨੂੰ ਹੋਈ ਆਪਣੀ 324ਵੀਂ ਵਿਸ਼ੇਸ਼ ਮੀਟਿੰਗ ਦੌਰਾਨ ਇਸ ਨਿਯੁਕਤੀ ਨੂੰ ਪ੍ਰਵਾਨਗੀ ਦਿੱਤੀ। ਉਨ੍ਹਾਂ ਦਾ ਕਾਰਜਕਾਲ ਅਹੁਦੇ ਦਾ ਚਾਰਜ ਸੰਭਾਲਣ ਵਾਲੇ ਦਿਨ ਤੋਂ ਸ਼ੁਰੂ ਹੋਵੇਗਾ।
