Journalism Of Hope
BREAKING NEWS
ਝੋਟਾ ਕਤਲ ਕਾਂਡ: SHO ਬੇਅੰਤ ਕੌਰ ਮੁਅੱਤਲ, DSP ਖ਼ਿਲਾਫ਼ ਜਾਂਚ ਦੀ ਸਿਫ਼ਾਰਸ਼....ਪਰਮਿੰਦਰ ਝੋਟਾ ਕਤਲ ਕਾਂਡ: ਕੈਮਿਸਟ ਅਸ਼ਵਨੀ ਦੀ ਪਤਨੀ ਵੀ ਕੇਸ ‘ਚ ਨਾਮਜ਼ਦ !.....ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਅੱਜ ਪੰਜਾਬ ਬੰਦ.......ਤਿਉਹਾਰੀ ਸੀਜ਼ਨ ’ਚ ਬਾਜ਼ਾਰ ਬੰਦ ਦੀ ਕਾਲ ਤੋਂ ਵਪਾਰੀ ਚਿੰਤਤ, ਦੁਕਾਨਦਾਰਾਂ ਨੇ ਕੀਤੀ ਦੁਕਾਨਾਂ ਖੁੱਲ੍ਹੀਆਂ ਰੱਖਣ ਦੀ ਅਪੀਲ........ਦੋ ਕਾਰ ਸਵਾਰਾਂ ਵਿਚਾਲੇ ਫਾਇਰਿੰਗ, ਲਪੇਟ ‘ਚ ਆਏ ਬਜ਼ੁਰਗ ਦੀ ਗੋਲੀ ਲੱਗਣ ਨਾਲ ਮੌਤ........ਅੰਮ੍ਰਿਤਸਰ ‘ਚ ਫਿਰੌਤੀ ਨਾ ਦੇਣ ’ਤੇ ਕੱਪੜਾ ਵਪਾਰੀ ’ਤੇ ਫਾਇਰਿੰਗ, ਹਾਲਤ ਗੰਭੀਰ......ਕੈਨੇਡਾ: ਫਿਰੌਤੀ ਤੇ ਗੋਲੀਬਾਰੀ ਦੇ ਮਾਮਲਿਆਂ ’ਚ ਵਾਂਟੇਡ ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ, ਸਾਰੇ ਪੰਜਾਬੀ.....ਡਾ. ਹਰਵਿੰਦਰ ਸਿੰਘ ਧਾਲੀਵਾਲ ਬਣੇ PAU ਦੇ ਨਵੇਂ ਵਾਈਸ ਚਾਂਸਲਰ......ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਕਈ ਥਾਵਾਂ ’ਤੇ ਮੀਂਹ ਤੇ ਗੜੇਮਾਰੀ

ਪਰਮਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲੱਗੇ ਧਰਨੇ ਦੌਰਾਨ ਵੱਡਾ ਹਾਦਸਾ, ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

Incident during protest for Parminder Jhota; young man dies: ਲੁਧਿਆਣਾ: ਚੰਡੀਗੜ੍ਹ ਰੋਡ ’ਤੇ ਹਸਪਤਾਲ ਨੇੜੇ ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੌਰਾਨ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਇਸ ਦੌਰਾਨ ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ […]
By : Updated On: 15 Oct 2026 12:24:PM
ਪਰਮਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲੱਗੇ ਧਰਨੇ ਦੌਰਾਨ ਵੱਡਾ ਹਾਦਸਾ, ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

Incident during protest for Parminder Jhota; young man dies: ਲੁਧਿਆਣਾ: ਚੰਡੀਗੜ੍ਹ ਰੋਡ ’ਤੇ ਹਸਪਤਾਲ ਨੇੜੇ ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੌਰਾਨ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਇਸ ਦੌਰਾਨ ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਜਸਨਦੀਪ ਸਿੰਘ ਵਜੋਂ ਹੋਈ ਹੈ।

ਇਸ਼ਤਿਹਾਰ

ਜਾਣਕਾਰੀ ਅਨੁਸਾਰ, ਝੋਟਾ ਦੇ ਹੱਕ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਆਲੇ-ਦੁਆਲੇ ਦੇ ਪਿੰਡਾਂ ਦੇ ਲੋਕਾਂ ਨੇ ਚੰਡੀਗੜ੍ਹ ਰੋਡ ’ਤੇ ਜਾਮ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਹੋਇਆ ਸੀ। ਇਸੇ ਦੌਰਾਨ ਪ੍ਰਦਰਸ਼ਨ ਵਿੱਚ ਸ਼ਾਮਲ ਨੌਜਵਾਨ ਦੇ ਹੱਥ ਵਿੱਚ ਫੜੀ ਲੋਹੇ ਦੀ ਰਾਡ ਉੱਪਰੋਂ ਲੰਘ ਰਹੀਆਂ 11 ਹਜ਼ਾਰ ਵੋਲਟ ਦੀਆਂ ਬਿਜਲੀ ਦੀਆਂ ਤਾਰਾਂ ਨਾਲ ਟਕਰਾ ਗਈ। ਇਸ ਕਾਰਨ ਨੌਜਵਾਨ ਕਰੰਟ ਦੀ ਲਪੇਟ ਵਿੱਚ ਆ ਗਿਆ। ਹਾਦਸੇ ਤੋਂ ਬਾਅਦ ਨੌਜਵਾਨ ਨੂੰ ਤੁਰੰਤ ਹਸਪਤਾਲ ਲਿਜਾਣ ਦੀ ਕੋਸ਼ਿਸ਼ ਕੀਤੀ ਗਈ, ਪਰ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਘਟਨਾ ਕਾਰਨ ਪ੍ਰਦਰਸ਼ਨ ਵਾਲੀ ਥਾਂ ’ਤੇ ਸੋਗ ਦਾ ਮਾਹੌਲ ਬਣ ਗਿਆ।

Read Latest News and Breaking News at Daily Post TV, Browse for more News

Ad
Ad

Punjab District News