Journalism Of Hope
BREAKING NEWS
ਝੋਟਾ ਕਤਲ ਕਾਂਡ: SHO ਬੇਅੰਤ ਕੌਰ ਮੁਅੱਤਲ, DSP ਖ਼ਿਲਾਫ਼ ਜਾਂਚ ਦੀ ਸਿਫ਼ਾਰਸ਼....ਪਰਮਿੰਦਰ ਝੋਟਾ ਕਤਲ ਕਾਂਡ: ਕੈਮਿਸਟ ਅਸ਼ਵਨੀ ਦੀ ਪਤਨੀ ਵੀ ਕੇਸ ‘ਚ ਨਾਮਜ਼ਦ !.....ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਅੱਜ ਪੰਜਾਬ ਬੰਦ.......ਤਿਉਹਾਰੀ ਸੀਜ਼ਨ ’ਚ ਬਾਜ਼ਾਰ ਬੰਦ ਦੀ ਕਾਲ ਤੋਂ ਵਪਾਰੀ ਚਿੰਤਤ, ਦੁਕਾਨਦਾਰਾਂ ਨੇ ਕੀਤੀ ਦੁਕਾਨਾਂ ਖੁੱਲ੍ਹੀਆਂ ਰੱਖਣ ਦੀ ਅਪੀਲ........ਦੋ ਕਾਰ ਸਵਾਰਾਂ ਵਿਚਾਲੇ ਫਾਇਰਿੰਗ, ਲਪੇਟ ‘ਚ ਆਏ ਬਜ਼ੁਰਗ ਦੀ ਗੋਲੀ ਲੱਗਣ ਨਾਲ ਮੌਤ........ਅੰਮ੍ਰਿਤਸਰ ‘ਚ ਫਿਰੌਤੀ ਨਾ ਦੇਣ ’ਤੇ ਕੱਪੜਾ ਵਪਾਰੀ ’ਤੇ ਫਾਇਰਿੰਗ, ਹਾਲਤ ਗੰਭੀਰ......ਕੈਨੇਡਾ: ਫਿਰੌਤੀ ਤੇ ਗੋਲੀਬਾਰੀ ਦੇ ਮਾਮਲਿਆਂ ’ਚ ਵਾਂਟੇਡ ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ, ਸਾਰੇ ਪੰਜਾਬੀ.....ਡਾ. ਹਰਵਿੰਦਰ ਸਿੰਘ ਧਾਲੀਵਾਲ ਬਣੇ PAU ਦੇ ਨਵੇਂ ਵਾਈਸ ਚਾਂਸਲਰ......ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਕਈ ਥਾਵਾਂ ’ਤੇ ਮੀਂਹ ਤੇ ਗੜੇਮਾਰੀ

CM ਭਗਵੰਤ ਮਾਨ ਦੇ ਫਰਾਂਸ ਦੌਰੇ ਨੂੰ ਮਨਜ਼ੂਰੀ ਨਾ ਮਿਲਣ ਦਾ ਮਾਮਲਾ ਹਾਈ ਕੋਰਟ ਪੁੱਜਿਆ

CM Mann did not receive approval for visit to France: ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰਸਤਾਵਿਤ ਫਰਾਂਸ ਦੌਰੇ ਨੂੰ ਕੇਂਦਰ ਸਰਕਾਰ ਵੱਲੋਂ ਮਨਜ਼ੂਰੀ ਨਾ ਦਿੱਤੇ ਜਾਣ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚ ਗਿਆ ਹੈ। ਪੰਜਾਬ ਸਰਕਾਰ ਨੇ ਵਿਦੇਸ਼ ਮੰਤਰਾਲੇ ਵੱਲੋਂ ਸਿਆਸੀ ਮਨਜ਼ੂਰੀ (Political Clearance) ਦੇਣ ਤੋਂ ਇਨਕਾਰ ਕਰਨ ਦੇ ਫ਼ੈਸਲੇ […]
By : Updated On: 15 Oct 2026 13:54:PM
CM ਭਗਵੰਤ ਮਾਨ ਦੇ ਫਰਾਂਸ ਦੌਰੇ ਨੂੰ ਮਨਜ਼ੂਰੀ ਨਾ ਮਿਲਣ ਦਾ ਮਾਮਲਾ ਹਾਈ ਕੋਰਟ ਪੁੱਜਿਆ

CM Mann did not receive approval for visit to France: ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰਸਤਾਵਿਤ ਫਰਾਂਸ ਦੌਰੇ ਨੂੰ ਕੇਂਦਰ ਸਰਕਾਰ ਵੱਲੋਂ ਮਨਜ਼ੂਰੀ ਨਾ ਦਿੱਤੇ ਜਾਣ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚ ਗਿਆ ਹੈ। ਪੰਜਾਬ ਸਰਕਾਰ ਨੇ ਵਿਦੇਸ਼ ਮੰਤਰਾਲੇ ਵੱਲੋਂ ਸਿਆਸੀ ਮਨਜ਼ੂਰੀ (Political Clearance) ਦੇਣ ਤੋਂ ਇਨਕਾਰ ਕਰਨ ਦੇ ਫ਼ੈਸਲੇ ਨੂੰ ਚੁਣੌਤੀ ਦਿੰਦਿਆਂ ਰਿੱਟ ਪਟੀਸ਼ਨ ਦਾਇਰ ਕੀਤੀ ਹੈ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹਾਈ ਕੋਰਟ ਨੇ ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿੱਚ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ।

ਇਸ਼ਤਿਹਾਰ

ਪਟੀਸ਼ਨ 13 ਅਕਤੂਬਰ 2026 ਨੂੰ ਪੰਜਾਬ ਸਰਕਾਰ ਦੇ ਵਕੀਲ ਰਾਜੀਵ ਮਦਾਨ ਵੱਲੋਂ ਦਾਇਰ ਕੀਤੀ ਗਈ ਸੀ। ਪੰਜਾਬ ਸਰਕਾਰ ਦੇ ਵਫ਼ਦ ਨੇ 15 ਤੋਂ 21 ਅਕਤੂਬਰ ਤੱਕ ਫਰਾਂਸ ਜਾਣਾ ਸੀ। ਇਸ ਵਫ਼ਦ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਦੇ ਮੁੱਖ ਸਕੱਤਰ ਅਤੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ਼ਾਮਲ ਸਨ।

ਵਪਾਰਕ ਸਮਾਗਮ ਵਿੱਚ ਸ਼ਮੂਲੀਅਤ ਲਈ ਜਾਣਾ ਸੀ ਫਰਾਂਸ
ਪੰਜਾਬ ਸਰਕਾਰ ਮੁਤਾਬਕ, ਸੂਬੇ ਦੀ ਸਹਿਕਾਰੀ ਸੰਸਥਾ ਮਾਰਕਫੈੱਡ (MARKFED) ਨੇ ਫਰਾਂਸ ਦੇ ਪੈਰਿਸ ਵਿੱਚ ਹੋਣ ਵਾਲੇ ਅੰਤਰਰਾਸ਼ਟਰੀ ਫੂਡ ਟਰੇਡ ਸ਼ੋਅ SIAL Paris 2026 ਵਿੱਚ ਹਿੱਸਾ ਲੈਣਾ ਸੀ। ਇਹ ਸਮਾਗਮ 17 ਤੋਂ 21 ਅਕਤੂਬਰ ਤੱਕ ਹੋਣਾ ਹੈ। ਇਸ ਦਾ ਉਦੇਸ਼ ਪੰਜਾਬ ਦੇ ਉਤਪਾਦਾਂ ਨੂੰ ਕੌਮਾਂਤਰੀ ਬਾਜ਼ਾਰ ਵਿੱਚ ਉਤਸ਼ਾਹਿਤ ਕਰਨਾ ਅਤੇ ਵਪਾਰਕ ਮੌਕਿਆਂ ਨੂੰ ਵਧਾਉਣਾ ਸੀ।

ਸਰਕਾਰ ਨੇ ਦੱਸਿਆ ਕਿ ਮਾਰਕਫੈੱਡ ਨੂੰ ਕੇਂਦਰੀ ਵਣਜ ਮੰਤਰਾਲੇ ਅਧੀਨ ਆਉਂਦੀ ਸੰਸਥਾ APEDA ਦੇ ਇੰਡੀਆ ਪਵੇਲੀਅਨ ਵਿੱਚ ਸਟਾਲ ਅਲਾਟ ਕੀਤਾ ਗਿਆ ਸੀ। ਪੰਜਾਬ ਸਰਕਾਰ ਅਨੁਸਾਰ, ਸਹਿਕਾਰਤਾ ਵਿਭਾਗ ਨੇ 3 ਅਤੇ 8 ਸਤੰਬਰ ਨੂੰ ਪੱਤਰ ਲਿਖੇ ਸਨ ਅਤੇ 9 ਸਤੰਬਰ ਨੂੰ ਆਨਲਾਈਨ ਅਰਜ਼ੀ ਵੀ ਦਿੱਤੀ ਸੀ। ਸਰਕਾਰ ਦਾ ਕਹਿਣਾ ਹੈ ਕਿ ਮਨਜ਼ੂਰੀ ਲਈ ਪ੍ਰਕਿਰਿਆ ਲਗਭਗ ਪੰਜ ਹਫ਼ਤੇ ਪਹਿਲਾਂ ਸ਼ੁਰੂ ਕਰ ਦਿੱਤੀ ਗਈ ਸੀ।

ਪਟੀਸ਼ਨ ਵਿੱਚ ਇਹ ਵੀ ਕਿਹਾ ਗਿਆ ਕਿ ਫਰਾਂਸ ਵਿੱਚ ਭਾਰਤੀ ਮਿਸ਼ਨ ਨਾਲ ਸੰਪਰਕ ਕੀਤਾ ਗਿਆ ਸੀ ਅਤੇ ਪ੍ਰਸ਼ਾਸਕੀ ਮਨਜ਼ੂਰੀ ਤੇ ਕੇਡਰ ਕਲੀਅਰੈਂਸ ਵੀ ਮਿਲ ਗਈ ਸੀ। ਦੌਰੇ ਦਾ ਖ਼ਰਚਾ ਮਾਰਕਫੈੱਡ ਵੱਲੋਂ ਚੁੱਕਿਆ ਜਾਣਾ ਸੀ। ਇਸ ਦੇ ਬਾਵਜੂਦ, ਵਿਦੇਸ਼ ਮੰਤਰਾਲੇ ਦੇ ਪੋਰਟਲ ’ਤੇ ਅਰਜ਼ੀ ਦਾ ਦਰਜਾ ਸਿੱਧਾ “DENIED” ਦਿਖਾਇਆ ਗਿਆ ਅਤੇ ਇਨਕਾਰ ਕਰਨ ਦਾ ਕੋਈ ਕਾਰਨ ਨਹੀਂ ਦੱਸਿਆ ਗਿਆ।

ਪੰਜਾਬ ਸਰਕਾਰ ਨੇ ਹਰਿਆਣਾ ਦੇ ਮੁੱਖ ਮੰਤਰੀ ਦਾ ਮਾਮਲਾ ਵੀ ਚੁੱਕਿਆ
ਹਾਈ ਕੋਰਟ ਵਿੱਚ ਪੰਜਾਬ ਸਰਕਾਰ ਵੱਲੋਂ ਦਲੀਲ ਦਿੱਤੀ ਗਈ ਕਿ ਇਜਾਜ਼ਤ ਰੱਦ ਕਰਨ ਦਾ ਕੋਈ ਕਾਰਨ ਨਹੀਂ ਦੱਸਿਆ ਗਿਆ ਅਤੇ ਸਰਕਾਰ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਵੀ ਨਹੀਂ ਦਿੱਤਾ ਗਿਆ। ਪੰਜਾਬ ਸਰਕਾਰ ਨੇ ਇਹ ਵੀ ਸਵਾਲ ਉਠਾਇਆ ਕਿ ਹਰਿਆਣਾ ਦੇ ਮੁੱਖ ਮੰਤਰੀ ਨੂੰ ਵਿਦੇਸ਼ ਦੌਰਿਆਂ ਲਈ ਮਨਜ਼ੂਰੀਆਂ ਦਿੱਤੀਆਂ ਜਾ ਰਹੀਆਂ ਹਨ, ਜਦਕਿ ਪੰਜਾਬ ਦੇ ਮੁੱਖ ਮੰਤਰੀ ਦੇ ਦੌਰੇ ਨੂੰ ਮਨਜ਼ੂਰੀ ਨਹੀਂ ਮਿਲੀ। ਸਰਕਾਰ ਨੇ ਇਸ ਕਾਰਵਾਈ ਨੂੰ ਮਨਮਾਨੀ ਕਰਾਰ ਦਿੰਦਿਆਂ ਸੰਵਿਧਾਨ ਦੀ ਧਾਰਾ 162 ਅਤੇ ਸੱਤਵੀਂ ਅਨੁਸੂਚੀ ਦੀ ਸੂਚੀ-2 ਦੀਆਂ ਐਂਟਰੀਆਂ 14, 24, 26, 27 ਅਤੇ 32 ਤਹਿਤ ਸੂਬੇ ਦੇ ਅਧਿਕਾਰਾਂ ਵਿੱਚ ਦਖ਼ਲਅੰਦਾਜ਼ੀ ਦੱਸਿਆ। ਪੰਜਾਬ ਸਰਕਾਰ ਨੇ ਦਲੀਲ ਦਿੱਤੀ ਕਿ ਇਹ ਕਦਮ ਸੰਘੀ ਢਾਂਚੇ ਦੀ ਭਾਵਨਾ ਦੇ ਉਲਟ ਹੈ।

ਕੇਂਦਰ ਸਰਕਾਰ ਨੇ ਕੀ ਦਿੱਤੀ ਦਲੀਲ ?
ਕੇਂਦਰ ਸਰਕਾਰ ਵੱਲੋਂ ਪੇਸ਼ ਹੋਏ ਵਕੀਲ ਸਤਪਾਲ ਜੈਨ ਨੇ ਕਿਹਾ ਕਿ ਸਰਕੂਲਰ ਨੰਬਰ 82 ਤਹਿਤ ਮੁੱਖ ਮੰਤਰੀਆਂ ਦੇ ਵਿਦੇਸ਼ ਦੌਰਿਆਂ ਦੀ ਮਨਜ਼ੂਰੀ ਲਈ ਸੁਰੱਖਿਆ, ਸਿਆਸੀ ਅਤੇ ਵਿੱਤੀ ਪਹਿਲੂਆਂ ਸਮੇਤ ਵੱਖ-ਵੱਖ ਮਾਪਦੰਡਾਂ ਦੀ ਜਾਂਚ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਇੱਕੋ ਜਿਹੇ ਨਿਯਮਾਂ ਅਨੁਸਾਰ ਵਿਚਾਰ ਕੀਤਾ ਜਾਂਦਾ ਹੈ ਅਤੇ ਕਿਸੇ ਨੂੰ ਵਿਸ਼ੇਸ਼ ਤਰਜੀਹ ਨਹੀਂ ਦਿੱਤੀ ਜਾਂਦੀ।

ਕੇਂਦਰ ਵੱਲੋਂ ਇਹ ਵੀ ਦਲੀਲ ਦਿੱਤੀ ਗਈ ਕਿ ਇਸ ਸਮਾਗਮ ਲਈ ਪੰਜਾਬ ਦਾ ਇੱਕ ਵਫ਼ਦ ਪਹਿਲਾਂ ਹੀ ਭੇਜਿਆ ਜਾ ਚੁੱਕਾ ਹੈ ਅਤੇ ਫਰਾਂਸ ਸਥਿਤ ਭਾਰਤੀ ਦੂਤਾਵਾਸ ਵੱਲੋਂ ਮੁੱਖ ਮੰਤਰੀ ਨੂੰ ਕੋਈ ਰਸਮੀ ਸੱਦਾ ਨਹੀਂ ਦਿੱਤਾ ਗਿਆ ਸੀ। ਕੇਂਦਰ ਮੁਤਾਬਕ, ਸਮਾਗਮ ਵਿੱਚ ਵੱਖ-ਵੱਖ ਸੂਬਿਆਂ ਦੇ ਸਟਾਲ ਲੱਗੇ ਹੋਏ ਹਨ ਅਤੇ ਕਿਸੇ ਸੂਬੇ ਦੇ ਮੁੱਖ ਮੰਤਰੀ ਨੂੰ ਰਸਮੀ ਤੌਰ ’ਤੇ ਸੱਦਾ ਨਹੀਂ ਦਿੱਤਾ ਗਿਆ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹਾਈ ਕੋਰਟ ਨੇ ਕੇਂਦਰ ਸਰਕਾਰ ਨੂੰ ਹਲਫ਼ਨਾਮਾ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਮਾਮਲੇ ਵਿੱਚ ਅਗਲੀ ਕਾਨੂੰਨੀ ਕਾਰਵਾਈ ਕੇਂਦਰ ਦੇ ਜਵਾਬ ਤੋਂ ਬਾਅਦ ਅੱਗੇ ਵਧੇਗੀ।

Read Latest News and Breaking News at Daily Post TV, Browse for more News

Ad
Ad

Punjab District News