Journalism Of Hope
BREAKING NEWS
ਝੋਟਾ ਕਤਲ ਕਾਂਡ: SHO ਬੇਅੰਤ ਕੌਰ ਮੁਅੱਤਲ, DSP ਖ਼ਿਲਾਫ਼ ਜਾਂਚ ਦੀ ਸਿਫ਼ਾਰਸ਼....ਪਰਮਿੰਦਰ ਝੋਟਾ ਕਤਲ ਕਾਂਡ: ਕੈਮਿਸਟ ਅਸ਼ਵਨੀ ਦੀ ਪਤਨੀ ਵੀ ਕੇਸ ‘ਚ ਨਾਮਜ਼ਦ !.....ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਅੱਜ ਪੰਜਾਬ ਬੰਦ.......ਤਿਉਹਾਰੀ ਸੀਜ਼ਨ ’ਚ ਬਾਜ਼ਾਰ ਬੰਦ ਦੀ ਕਾਲ ਤੋਂ ਵਪਾਰੀ ਚਿੰਤਤ, ਦੁਕਾਨਦਾਰਾਂ ਨੇ ਕੀਤੀ ਦੁਕਾਨਾਂ ਖੁੱਲ੍ਹੀਆਂ ਰੱਖਣ ਦੀ ਅਪੀਲ........ਦੋ ਕਾਰ ਸਵਾਰਾਂ ਵਿਚਾਲੇ ਫਾਇਰਿੰਗ, ਲਪੇਟ ‘ਚ ਆਏ ਬਜ਼ੁਰਗ ਦੀ ਗੋਲੀ ਲੱਗਣ ਨਾਲ ਮੌਤ........ਅੰਮ੍ਰਿਤਸਰ ‘ਚ ਫਿਰੌਤੀ ਨਾ ਦੇਣ ’ਤੇ ਕੱਪੜਾ ਵਪਾਰੀ ’ਤੇ ਫਾਇਰਿੰਗ, ਹਾਲਤ ਗੰਭੀਰ......ਕੈਨੇਡਾ: ਫਿਰੌਤੀ ਤੇ ਗੋਲੀਬਾਰੀ ਦੇ ਮਾਮਲਿਆਂ ’ਚ ਵਾਂਟੇਡ ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ, ਸਾਰੇ ਪੰਜਾਬੀ.....ਡਾ. ਹਰਵਿੰਦਰ ਸਿੰਘ ਧਾਲੀਵਾਲ ਬਣੇ PAU ਦੇ ਨਵੇਂ ਵਾਈਸ ਚਾਂਸਲਰ......ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਕਈ ਥਾਵਾਂ ’ਤੇ ਮੀਂਹ ਤੇ ਗੜੇਮਾਰੀ

ਪੰਜਾਬ ਪੁਲਿਸ ਵੱਲੋਂ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ

Punjab Police arrests most wanted fugitive: ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਸਬ-ਡਿਵੀਜ਼ਨ ਜੰਡਿਆਲਾ ਅਤੇ ਥਾਣਾ ਤਰਸਿੱਕਾ ਦੀ ਟੀਮ ਨੇ ਇੱਕ ਮੋਸਟ ਵਾਂਟੇਡ ਭਗੌੜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਮਨਦੀਪ ਸਿੰਘ ਉਰਫ਼ ਮਨੀ, ਪੁੱਤਰ ਬਲਕਾਰ ਸਿੰਘ, ਵਾਸੀ ਤਰਸਿੱਕਾ ਵਜੋਂ ਹੋਈ ਹੈ। ਐੱਸਪੀ (ਦਿਹਾਤੀ) ਰਮਨਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਮੁਹਿੰਮ ਅਤੇ ਰੇਂਜ […]
By : Updated On: 15 Oct 2026 15:03:PM
ਪੰਜਾਬ ਪੁਲਿਸ ਵੱਲੋਂ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ

Punjab Police arrests most wanted fugitive: ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਸਬ-ਡਿਵੀਜ਼ਨ ਜੰਡਿਆਲਾ ਅਤੇ ਥਾਣਾ ਤਰਸਿੱਕਾ ਦੀ ਟੀਮ ਨੇ ਇੱਕ ਮੋਸਟ ਵਾਂਟੇਡ ਭਗੌੜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਮਨਦੀਪ ਸਿੰਘ ਉਰਫ਼ ਮਨੀ, ਪੁੱਤਰ ਬਲਕਾਰ ਸਿੰਘ, ਵਾਸੀ ਤਰਸਿੱਕਾ ਵਜੋਂ ਹੋਈ ਹੈ।

ਇਸ਼ਤਿਹਾਰ

ਐੱਸਪੀ (ਦਿਹਾਤੀ) ਰਮਨਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਮੁਹਿੰਮ ਅਤੇ ਰੇਂਜ ਆਈਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਐੱਸਐੱਸਪੀ ਅਮਨੀਤ ਕੌਂਡਲ ਦੀ ਨਿਗਰਾਨੀ ਵਿੱਚ ਅਪਰਾਧੀਆਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਪੁਲਿਸ ਨੂੰ ਮਿਲੀ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਮਨਦੀਪ ਸਿੰਘ ਨੂੰ ਕਾਬੂ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਵਿਰੁੱਧ ਕੁੱਲ 10 ਅਪਰਾਧਿਕ ਮਾਮਲੇ ਦਰਜ ਹਨ ਅਤੇ ਉਹ ਚਾਰ ਗੰਭੀਰ ਮਾਮਲਿਆਂ ਵਿੱਚ ਲੰਮੇ ਸਮੇਂ ਤੋਂ ਫ਼ਰਾਰ ਸੀ। ਉਸ ਵਿਰੁੱਧ ਗੋਲੀਬਾਰੀ, ਚੋਰੀ, ਐਨਡੀਪੀਐਸ ਐਕਟ ਅਤੇ ਥਾਣਾ ਘੁਮਾਣ ਵਿੱਚ ਧਾਰਾ 302 ਤਹਿਤ ਕਤਲ ਦਾ ਮਾਮਲਾ ਵੀ ਦਰਜ ਹੈ।

ਪੁਲਿਸ ਮੁਤਾਬਕ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁੱਛਗਿੱਛ ਦੌਰਾਨ ਹੋਰ ਅਪਰਾਧਿਕ ਵਾਰਦਾਤਾਂ ਅਤੇ ਗਿਰੋਹ ਦੇ ਹੋਰ ਮੈਂਬਰਾਂ ਬਾਰੇ ਜਾਣਕਾਰੀ ਮਿਲਣ ਦੀ ਉਮੀਦ ਹੈ। ਪੁਲਿਸ ਨੇ ਕਿਹਾ ਕਿ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਕਾਰਵਾਈ ਜਾਰੀ ਰਹੇਗੀ।

Read Latest News and Breaking News at Daily Post TV, Browse for more News

Ad
Ad

Punjab District News