Journalism Of Hope
BREAKING NEWS
ਝੋਟਾ ਕਤਲ ਕਾਂਡ: SHO ਬੇਅੰਤ ਕੌਰ ਮੁਅੱਤਲ, DSP ਖ਼ਿਲਾਫ਼ ਜਾਂਚ ਦੀ ਸਿਫ਼ਾਰਸ਼....ਪਰਮਿੰਦਰ ਝੋਟਾ ਕਤਲ ਕਾਂਡ: ਕੈਮਿਸਟ ਅਸ਼ਵਨੀ ਦੀ ਪਤਨੀ ਵੀ ਕੇਸ ‘ਚ ਨਾਮਜ਼ਦ !.....ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਅੱਜ ਪੰਜਾਬ ਬੰਦ.......ਤਿਉਹਾਰੀ ਸੀਜ਼ਨ ’ਚ ਬਾਜ਼ਾਰ ਬੰਦ ਦੀ ਕਾਲ ਤੋਂ ਵਪਾਰੀ ਚਿੰਤਤ, ਦੁਕਾਨਦਾਰਾਂ ਨੇ ਕੀਤੀ ਦੁਕਾਨਾਂ ਖੁੱਲ੍ਹੀਆਂ ਰੱਖਣ ਦੀ ਅਪੀਲ........ਦੋ ਕਾਰ ਸਵਾਰਾਂ ਵਿਚਾਲੇ ਫਾਇਰਿੰਗ, ਲਪੇਟ ‘ਚ ਆਏ ਬਜ਼ੁਰਗ ਦੀ ਗੋਲੀ ਲੱਗਣ ਨਾਲ ਮੌਤ........ਅੰਮ੍ਰਿਤਸਰ ‘ਚ ਫਿਰੌਤੀ ਨਾ ਦੇਣ ’ਤੇ ਕੱਪੜਾ ਵਪਾਰੀ ’ਤੇ ਫਾਇਰਿੰਗ, ਹਾਲਤ ਗੰਭੀਰ......ਕੈਨੇਡਾ: ਫਿਰੌਤੀ ਤੇ ਗੋਲੀਬਾਰੀ ਦੇ ਮਾਮਲਿਆਂ ’ਚ ਵਾਂਟੇਡ ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ, ਸਾਰੇ ਪੰਜਾਬੀ.....ਡਾ. ਹਰਵਿੰਦਰ ਸਿੰਘ ਧਾਲੀਵਾਲ ਬਣੇ PAU ਦੇ ਨਵੇਂ ਵਾਈਸ ਚਾਂਸਲਰ......ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਕਈ ਥਾਵਾਂ ’ਤੇ ਮੀਂਹ ਤੇ ਗੜੇਮਾਰੀ

ਪਰਮਿੰਦਰ ਝੋਟਾ ਕਤਲ ਮਾਮਲਾ: ਦੋ ਮੁਲਜ਼ਮ ਅਦਾਲਤ ’ਚ ਪੇਸ਼, ਪੁਲਿਸ ਨੂੰ ਮਿਲਿਆ ਰਿਮਾਂਡ

Parminder Jhota murder case: Accused on 7-day police remand: ਮਾਨਸਾ: ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਦੋਵਾਂ ਮੁਲਜ਼ਮਾਂ ਦਾ 7 ਦਿਨ ਦਾ ਪੁਲਿਸ ਰਿਮਾਂਡ ਮਨਜ਼ੂਰ ਕੀਤਾ ਹੈ। ਜਾਣਕਾਰੀ ਅਨੁਸਾਰ, 13 ਅਕਤੂਬਰ ਨੂੰ ਮਾਨਸਾ ਵਿੱਚ ਪਰਮਿੰਦਰ ਸਿੰਘ […]
By : Updated On: 15 Oct 2026 18:40:PM
ਪਰਮਿੰਦਰ ਝੋਟਾ ਕਤਲ ਮਾਮਲਾ: ਦੋ ਮੁਲਜ਼ਮ ਅਦਾਲਤ ’ਚ ਪੇਸ਼, ਪੁਲਿਸ ਨੂੰ ਮਿਲਿਆ ਰਿਮਾਂਡ
  • ਮਾਨਸਾ ਪੁਲਿਸ ਕਰੇਗੀ ਮੁਲਜ਼ਮਾਂ ਤੋਂ ਪੁੱਛਗਿੱਛ, ਕਤਲ ਮਾਮਲੇ ਦੀ ਜਾਂਚ ਜਾਰੀ

Parminder Jhota murder case: Accused on 7-day police remand: ਮਾਨਸਾ: ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਦੋਵਾਂ ਮੁਲਜ਼ਮਾਂ ਦਾ 7 ਦਿਨ ਦਾ ਪੁਲਿਸ ਰਿਮਾਂਡ ਮਨਜ਼ੂਰ ਕੀਤਾ ਹੈ।

ਇਸ਼ਤਿਹਾਰ

ਜਾਣਕਾਰੀ ਅਨੁਸਾਰ, 13 ਅਕਤੂਬਰ ਨੂੰ ਮਾਨਸਾ ਵਿੱਚ ਪਰਮਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਅਸ਼ਵਨੀ ਕੁਮਾਰ, ਜੋ ਮੈਡੀਕਲ ਸਟੋਰ ਦਾ ਮਾਲਕ ਦੱਸਿਆ ਜਾ ਰਿਹਾ ਹੈ, ਦਾ ਨਾਮ ਸਾਹਮਣੇ ਆਇਆ ਹੈ। ਪੁਲਿਸ ਨੇ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ।

ਸੁਣਵਾਈ ਦੌਰਾਨ ਸੀਜੇਐੱਮ ਰਜਿੰਦਰ ਨਾਗਪਾਲ ਦੀ ਅਦਾਲਤ ਨੇ ਪੁਲਿਸ ਨੂੰ ਦੋਵਾਂ ਮੁਲਜ਼ਮਾਂ ਦਾ ਸੱਤ ਦਿਨ ਦਾ ਰਿਮਾਂਡ ਦਿੱਤਾ। ਇਸ ਦੌਰਾਨ ਪੁਲਿਸ ਵੱਲੋਂ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਕਤਲ ਨਾਲ ਸਬੰਧਤ ਤੱਥਾਂ ਦੀ ਜਾਂਚ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਨਸ਼ਿਆਂ ਵਿਰੁੱਧ ਸਰਗਰਮ ਰਹੇ ਸਨ। ਉਨ੍ਹਾਂ ਦੇ ਕਤਲ ਤੋਂ ਬਾਅਦ ਇਨਸਾਫ਼ ਦੀ ਮੰਗ ਨੂੰ ਲੈ ਕੇ ਵਿਰੋਧ ਵੀ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News