Journalism Of Hope
BREAKING NEWS
ਝੋਟਾ ਕਤਲ ਕਾਂਡ: SHO ਬੇਅੰਤ ਕੌਰ ਮੁਅੱਤਲ, DSP ਖ਼ਿਲਾਫ਼ ਜਾਂਚ ਦੀ ਸਿਫ਼ਾਰਸ਼....ਪਰਮਿੰਦਰ ਝੋਟਾ ਕਤਲ ਕਾਂਡ: ਕੈਮਿਸਟ ਅਸ਼ਵਨੀ ਦੀ ਪਤਨੀ ਵੀ ਕੇਸ ‘ਚ ਨਾਮਜ਼ਦ !.....ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਅੱਜ ਪੰਜਾਬ ਬੰਦ.......ਤਿਉਹਾਰੀ ਸੀਜ਼ਨ ’ਚ ਬਾਜ਼ਾਰ ਬੰਦ ਦੀ ਕਾਲ ਤੋਂ ਵਪਾਰੀ ਚਿੰਤਤ, ਦੁਕਾਨਦਾਰਾਂ ਨੇ ਕੀਤੀ ਦੁਕਾਨਾਂ ਖੁੱਲ੍ਹੀਆਂ ਰੱਖਣ ਦੀ ਅਪੀਲ........ਦੋ ਕਾਰ ਸਵਾਰਾਂ ਵਿਚਾਲੇ ਫਾਇਰਿੰਗ, ਲਪੇਟ ‘ਚ ਆਏ ਬਜ਼ੁਰਗ ਦੀ ਗੋਲੀ ਲੱਗਣ ਨਾਲ ਮੌਤ........ਅੰਮ੍ਰਿਤਸਰ ‘ਚ ਫਿਰੌਤੀ ਨਾ ਦੇਣ ’ਤੇ ਕੱਪੜਾ ਵਪਾਰੀ ’ਤੇ ਫਾਇਰਿੰਗ, ਹਾਲਤ ਗੰਭੀਰ......ਕੈਨੇਡਾ: ਫਿਰੌਤੀ ਤੇ ਗੋਲੀਬਾਰੀ ਦੇ ਮਾਮਲਿਆਂ ’ਚ ਵਾਂਟੇਡ ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ, ਸਾਰੇ ਪੰਜਾਬੀ.....ਡਾ. ਹਰਵਿੰਦਰ ਸਿੰਘ ਧਾਲੀਵਾਲ ਬਣੇ PAU ਦੇ ਨਵੇਂ ਵਾਈਸ ਚਾਂਸਲਰ......ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਕਈ ਥਾਵਾਂ ’ਤੇ ਮੀਂਹ ਤੇ ਗੜੇਮਾਰੀ

ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਦੇ ਭਾਣਜੇ ਇਮਰਾਨ ਖ਼ਾਨ ਨੂੰ ਭਾਰਤ ਛੱਡਣ ਦਾ ਨੋਟਿਸ ਜਾਰੀ

Notice issued to Imran Khan to leave India: ਮੁੰਬਈ: ਬਾਲੀਵੁੱਡ ਅਦਾਕਾਰ ਅਤੇ ਆਮਿਰ ਖ਼ਾਨ ਦੇ ਭਾਣਜੇ ਇਮਰਾਨ ਖ਼ਾਨ ਨੂੰ ਮੁੰਬਈ ਪੁਲਿਸ ਨੇ ਭਾਰਤ ਛੱਡਣ ਸਬੰਧੀ ਨੋਟਿਸ ਜਾਰੀ ਕੀਤਾ ਹੈ। ਨੋਟਿਸ ਮੁਤਾਬਕ, ਉਨ੍ਹਾਂ ਨੂੰ 28 ਅਕਤੂਬਰ ਤੱਕ ਦੇਸ਼ ਛੱਡਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਕਾਰਵਾਈ ਮੁੰਬਈ ਦੇ ਅਗਸਤ ਕ੍ਰਾਂਤੀ ਮੈਦਾਨ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ […]
By : Updated On: 15 Oct 2026 17:12:PM
ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਦੇ ਭਾਣਜੇ ਇਮਰਾਨ ਖ਼ਾਨ ਨੂੰ ਭਾਰਤ ਛੱਡਣ ਦਾ ਨੋਟਿਸ ਜਾਰੀ

Notice issued to Imran Khan to leave India: ਮੁੰਬਈ: ਬਾਲੀਵੁੱਡ ਅਦਾਕਾਰ ਅਤੇ ਆਮਿਰ ਖ਼ਾਨ ਦੇ ਭਾਣਜੇ ਇਮਰਾਨ ਖ਼ਾਨ ਨੂੰ ਮੁੰਬਈ ਪੁਲਿਸ ਨੇ ਭਾਰਤ ਛੱਡਣ ਸਬੰਧੀ ਨੋਟਿਸ ਜਾਰੀ ਕੀਤਾ ਹੈ। ਨੋਟਿਸ ਮੁਤਾਬਕ, ਉਨ੍ਹਾਂ ਨੂੰ 28 ਅਕਤੂਬਰ ਤੱਕ ਦੇਸ਼ ਛੱਡਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਕਾਰਵਾਈ ਮੁੰਬਈ ਦੇ ਅਗਸਤ ਕ੍ਰਾਂਤੀ ਮੈਦਾਨ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਹੋਏ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਤੋਂ ਬਾਅਦ ਕੀਤੀ ਗਈ ਹੈ। ਪੁਲਿਸ ਅਨੁਸਾਰ, ਇਮਰਾਨ ਖ਼ਾਨ ਭਾਰਤੀ ਨਾਗਰਿਕ ਨਹੀਂ ਹਨ ਅਤੇ ਉਨ੍ਹਾਂ ਕੋਲ ਅਮਰੀਕੀ ਨਾਗਰਿਕਤਾ ਦੇ ਨਾਲ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ (OCI) ਕਾਰਡ ਹੈ। ਪੁਲਿਸ ਨੇ ਇਮੀਗ੍ਰੇਸ਼ਨ ਕਾਨੂੰਨ ਦੀਆਂ ਧਾਰਾਵਾਂ 7 ਅਤੇ 29 ਤਹਿਤ ਕਾਰਵਾਈ ਕੀਤੀ ਹੈ।

ਇਸ਼ਤਿਹਾਰ

ਕੀ ਹੈ ਪੂਰਾ ਮਾਮਲਾ ?
10 ਅਕਤੂਬਰ ਨੂੰ ਮੁੰਬਈ ਦੇ ਅਗਸਤ ਕ੍ਰਾਂਤੀ ਮੈਦਾਨ ਵਿੱਚ ‘ਕਾਕਰੋਚ ਜਨਤਾ ਪਾਰਟੀ’ (CJP) ਵੱਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਦੇ ਸਮਰਥਨ ਵਿੱਚ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਦੌਰਾਨ ਪੁਲਿਸ ਨੇ ਇਮਰਾਨ ਖ਼ਾਨ ਸਮੇਤ ਕਈ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਸੀ। ਹਾਲਾਂਕਿ, ਉਸੇ ਸ਼ਾਮ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਸੀ। ਹੁਣ ਇਮਰਾਨ ਖ਼ਾਨ ਨੂੰ ਭਾਰਤ ਛੱਡਣ ਦਾ ਨੋਟਿਸ ਜਾਰੀ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਪੁਲਿਸ ਦੀ ਇਹ ਕਾਰਵਾਈ ਉਨ੍ਹਾਂ ਦੇ ਵਿਦੇਸ਼ੀ ਨਾਗਰਿਕ ਹੋਣ ਅਤੇ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਨਾਲ ਜੁੜੀ ਦੱਸੀ ਜਾ ਰਹੀ ਹੈ।

ਭਾਜਪਾ ਆਗੂ ਕਿਰੀਟ ਸੋਮੱਈਆ ਨੇ ਕੀਤੀ ਸੀ ਕਾਰਵਾਈ ਦੀ ਮੰਗ
ਸਾਬਕਾ ਭਾਜਪਾ ਸੰਸਦ ਮੈਂਬਰ ਕਿਰੀਟ ਸੋਮੱਈਆ ਨੇ ਮੁੰਬਈ ਪੁਲਿਸ ਨੂੰ ਪੱਤਰ ਲਿਖ ਕੇ ਇਮਰਾਨ ਖ਼ਾਨ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਮੁੰਬਈ ਦੇ ਸੰਯੁਕਤ ਪੁਲਿਸ ਕਮਿਸ਼ਨਰ ਮਨੋਜ ਕੁਮਾਰ ਸ਼ਰਮਾ ਨੂੰ ਲਿਖੇ ਪੱਤਰ ਵਿੱਚ ਸਵਾਲ ਕੀਤਾ ਸੀ ਕਿ ਕੀ ਇਮਰਾਨ ਖ਼ਾਨ ਨੂੰ ਵਿਦੇਸ਼ੀ ਨਾਗਰਿਕ ਹੋਣ ਦੇ ਬਾਵਜੂਦ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਦੀ ਕਾਨੂੰਨੀ ਇਜਾਜ਼ਤ ਸੀ। ਸੋਮੱਈਆ ਨੇ ਮਾਮਲੇ ਦੀ ਜਾਂਚ ਕਰਕੇ ਢੁੱਕਵੀਂ ਕਾਰਵਾਈ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਵੀ ਇਮਰਾਨ ਖ਼ਾਨ ਨੂੰ ਤੁਰੰਤ ਦੇਸ਼ ਤੋਂ ਬਾਹਰ ਭੇਜਣ ਦੀ ਮੰਗ ਕੀਤੀ ਸੀ।

ਹਿਰਾਸਤ ਤੋਂ ਪਹਿਲਾਂ ਇਮਰਾਨ ਨੇ ਕੀ ਕਿਹਾ ਸੀ ?
ਹਿਰਾਸਤ ਵਿੱਚ ਲਏ ਜਾਣ ਤੋਂ ਪਹਿਲਾਂ ਇਮਰਾਨ ਖ਼ਾਨ ਨੇ ਕਿਹਾ ਸੀ ਕਿ ਉਹ ਕਿਸੇ ਸੰਗਠਨ ਦੀ ਨੁਮਾਇੰਦਗੀ ਨਹੀਂ ਕਰ ਰਹੇ ਅਤੇ ਨਾ ਹੀ ਉਨ੍ਹਾਂ ਦੀ ਕੋਈ ਨਿੱਜੀ ਮੰਗ ਹੈ। ਉਨ੍ਹਾਂ ਮੁਤਾਬਕ, ਉਹ ਇੱਕ ਨਾਗਰਿਕ ਵਜੋਂ ਪ੍ਰਦਰਸ਼ਨ ਵਾਲੀ ਥਾਂ ’ਤੇ ਮੌਜੂਦ ਸਨ ਅਤੇ ਇਹ ਜਾਣਨਾ ਚਾਹੁੰਦੇ ਸਨ ਕਿ ਲੋਕਾਂ ਦੀ ਆਵਾਜਾਈ ਅਤੇ ਆਪਣੀ ਗੱਲ ਰੱਖਣ ਦੇ ਅਧਿਕਾਰ ’ਤੇ ਪਾਬੰਦੀਆਂ ਕਿਉਂ ਲਗਾਈਆਂ ਜਾ ਰਹੀਆਂ ਹਨ। ਅਦਾਕਾਰ ਨੇ ਲੋਕਾਂ ਦੇ ਅਸਹਿਮਤੀ ਪ੍ਰਗਟਾਉਣ ਦੇ ਅਧਿਕਾਰ ’ਤੇ ਲੱਗੀਆਂ ਪਾਬੰਦੀਆਂ ਬਾਰੇ ਵੀ ਸਵਾਲ ਉਠਾਏ ਸਨ।

ਇਮਰਾਨ ਦੀ ਸਾਥੀ ਅਤੇ ਅਦਾਕਾਰਾ ਲੇਖਾ ਵਾਸ਼ਿੰਗਟਨ ਨੇ ਵੀ ਦੋਸ਼ ਲਾਇਆ ਸੀ ਕਿ ਹਿਰਾਸਤ ਦੌਰਾਨ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਅਤੇ ਅਦਾਕਾਰਾ ਜ਼ੈਨ ਮੈਰੀ ਖ਼ਾਨ ਨੂੰ ਫੜਿਆ, ਜਿਸ ਕਾਰਨ ਉਨ੍ਹਾਂ ਨੂੰ ਸੱਟਾਂ ਲੱਗੀਆਂ।

ਪੁਲਿਸ ਵੈਨ ਵਿੱਚੋਂ ਸੈਲਫ਼ੀ ਕੀਤੀ ਸੀ ਸਾਂਝੀ
ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਇਮਰਾਨ ਖ਼ਾਨ ਨੇ ਸੋਸ਼ਲ ਮੀਡੀਆ ’ਤੇ ਪੁਲਿਸ ਵੈਨ ਦੇ ਅੰਦਰੋਂ ਇੱਕ ਸੈਲਫ਼ੀ ਸਾਂਝੀ ਕੀਤੀ ਸੀ। ਤਸਵੀਰ ਨਾਲ ਉਨ੍ਹਾਂ ਨੇ ਲਿਖਿਆ ਸੀ, “ਲੱਗਦਾ ਹੈ ਮੈਂ ਡਰਾਈਵ ’ਤੇ ਜਾ ਰਿਹਾ ਹਾਂ।” ਹੁਣ ਉਨ੍ਹਾਂ ਨੂੰ ਭਾਰਤ ਛੱਡਣ ਦਾ ਨੋਟਿਸ ਜਾਰੀ ਹੋਣ ਤੋਂ ਬਾਅਦ ਇਹ ਮਾਮਲਾ ਮੁੜ ਚਰਚਾ ਵਿੱਚ ਆ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News