ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ, BRP ਨੇ ਸੁਖਮਿੰਦਰਪਾਲ ਸਿੰਘ ਗਰੇਵਾਲ ਨੂੰ ਸੌਂਪੀ ਪੰਜਾਬ ਦੀ ਕਮਾਨ
BRP Removes Navjot Kaur Sidhu As Punjab In charge ;ਭਾਰਤੀ ਰਾਸ਼ਟਰਵਾਦੀ ਪਾਰਟੀ (BRP) ਨੇ ਡਾ. ਨਵਜੋਤ ਕੌਰ ਸਿੱਧੂ ਨੂੰ ਸੰਗਠਨ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰ ਦਿੱਤਾ ਹੈ। ਉਹ ਪਾਰਟੀ ਦੀ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਵਜੋਂ ਕੰਮ ਕਰ ਰਹੇ ਸਨ। ਪਾਰਟੀ ਨੇ ਵੀਰਵਾਰ, 15 ਅਕਤੂਬਰ ਨੂੰ ਜਾਰੀ ਕੀਤੇ ਅਧਿਕਾਰਤ ਬਿਆਨ ਵਿੱਚ ਇਸ ਫੈਸਲੇ ਦੀ ਜਾਣਕਾਰੀ ਦਿੱਤੀ।
ਬਿਆਨ ਵਿੱਚ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਜ਼ਿੰਮੇਵਾਰੀਆਂ ਤੋਂ ਮੁਕਤ ਕੀਤਾ ਗਿਆ ਹੈ।
ਪਾਰਟੀ ਨੇ ਪੰਜਾਬ ਵਿੱਚ ਸੰਗਠਨਾਤਮਕ ਗਤੀਵਿਧੀਆਂ ਨੂੰ ਅੱਗੇ ਵਧਾਉਣ ਲਈ ਸੁਖਮਿੰਦਰਪਾਲ ਸਿੰਘ ਗਰੇਵਾਲ ਨੂੰ ਨਵਾਂ ਪੰਜਾਬ ਇੰਚਾਰਜ ਨਿਯੁਕਤ ਕੀਤਾ ਹੈ। ਗਰੇਵਾਲ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਵੀ ਹਨ।
BRP ਦਾ ਕਹਿਣਾ ਹੈ ਕਿ ਪੰਜਾਬ ਵਿੱਚ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਵਧਾਉਣ ਲਈ ਇਹ ਤਬਦੀਲੀ ਕੀਤੀ ਗਈ ਹੈ।
