ਵਿਧਾਇਕ ਗਿਆਸਪੁਰਾ ਮਾਮਲਾ: ਅਕਾਲ ਤਖ਼ਤ ਸਾਹਿਬ ਵੱਲੋਂ ‘ਆਪ’ ਵਿਧਾਇਕਾਂ ਤੇ ਆਗੂਆਂ ਨੂੰ ਅੱਜ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ
AAP MLAs and leaders to appear before Akal Takht Sahib: ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਆਮ ਆਦਮੀ ਪਾਰਟੀ (ਆਪ) ਨਾਲ ਸਬੰਧਤ ਕੁਝ ਵਿਧਾਇਕਾਂ ਅਤੇ ਆਗੂਆਂ ਨੂੰ ਅੱਜ 16 ਅਕਤੂਬਰ ਨੂੰ ਨਿੱਜੀ ਤੌਰ ’ਤੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ। ਸਬੰਧਤ ਆਗੂਆਂ ਨੂੰ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੇਸ਼ ਹੋਣ ਲਈ ਕਿਹਾ ਗਿਆ ਹੈ।
ਇਹ ਮਾਮਲਾ ਲੁਧਿਆਣਾ ਜ਼ਿਲ੍ਹੇ ਦੇ ਪਾਇਲ ਹਲਕੇ ਤੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਜਥੇਦਾਰ ਵੱਲੋਂ ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ ਨਾਲ ਜੁੜੇ ਕੁਝ ਵਿਧਾਇਕਾਂ ਅਤੇ ਆਗੂਆਂ ਨੂੰ ਤਲਬ ਕਰਦਿਆਂ ਆਪਣਾ ਪੱਖ ਸਪੱਸ਼ਟ ਕਰਨ ਲਈ ਕਿਹਾ ਗਿਆ ਸੀ।
ਜਾਣਕਾਰੀ ਅਨੁਸਾਰ, ਸਬੰਧਤ ਆਗੂਆਂ ਨੂੰ ਨਿੱਜੀ ਤੌਰ ’ਤੇ ਪੇਸ਼ ਹੋ ਕੇ ਮਾਮਲੇ ਸਬੰਧੀ ਆਪਣਾ ਪੱਖ ਰੱਖਣਾ ਹੋਵੇਗਾ। ਇਸ ਪੇਸ਼ੀ ਦੌਰਾਨ ਉਨ੍ਹਾਂ ਵੱਲੋਂ ਦਿੱਤੇ ਜਾਣ ਵਾਲੇ ਸਪੱਸ਼ਟੀਕਰਨ ਅਤੇ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੀ ਜਾਣ ਵਾਲੀ ਅਗਲੀ ਕਾਰਵਾਈ ’ਤੇ ਨਜ਼ਰ ਰਹੇਗੀ।
