Journalism Of Hope
BREAKING NEWS
ਝੋਟਾ ਕਤਲ ਕਾਂਡ: SHO ਬੇਅੰਤ ਕੌਰ ਮੁਅੱਤਲ, DSP ਖ਼ਿਲਾਫ਼ ਜਾਂਚ ਦੀ ਸਿਫ਼ਾਰਸ਼....ਪਰਮਿੰਦਰ ਝੋਟਾ ਕਤਲ ਕਾਂਡ: ਕੈਮਿਸਟ ਅਸ਼ਵਨੀ ਦੀ ਪਤਨੀ ਵੀ ਕੇਸ ‘ਚ ਨਾਮਜ਼ਦ !.....ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਅੱਜ ਪੰਜਾਬ ਬੰਦ.......ਤਿਉਹਾਰੀ ਸੀਜ਼ਨ ’ਚ ਬਾਜ਼ਾਰ ਬੰਦ ਦੀ ਕਾਲ ਤੋਂ ਵਪਾਰੀ ਚਿੰਤਤ, ਦੁਕਾਨਦਾਰਾਂ ਨੇ ਕੀਤੀ ਦੁਕਾਨਾਂ ਖੁੱਲ੍ਹੀਆਂ ਰੱਖਣ ਦੀ ਅਪੀਲ........ਦੋ ਕਾਰ ਸਵਾਰਾਂ ਵਿਚਾਲੇ ਫਾਇਰਿੰਗ, ਲਪੇਟ ‘ਚ ਆਏ ਬਜ਼ੁਰਗ ਦੀ ਗੋਲੀ ਲੱਗਣ ਨਾਲ ਮੌਤ........ਅੰਮ੍ਰਿਤਸਰ ‘ਚ ਫਿਰੌਤੀ ਨਾ ਦੇਣ ’ਤੇ ਕੱਪੜਾ ਵਪਾਰੀ ’ਤੇ ਫਾਇਰਿੰਗ, ਹਾਲਤ ਗੰਭੀਰ......ਕੈਨੇਡਾ: ਫਿਰੌਤੀ ਤੇ ਗੋਲੀਬਾਰੀ ਦੇ ਮਾਮਲਿਆਂ ’ਚ ਵਾਂਟੇਡ ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ, ਸਾਰੇ ਪੰਜਾਬੀ.....ਡਾ. ਹਰਵਿੰਦਰ ਸਿੰਘ ਧਾਲੀਵਾਲ ਬਣੇ PAU ਦੇ ਨਵੇਂ ਵਾਈਸ ਚਾਂਸਲਰ......ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਕਈ ਥਾਵਾਂ ’ਤੇ ਮੀਂਹ ਤੇ ਗੜੇਮਾਰੀ

ਦਿੱਲੀ ਵਿੱਚ ਅੱਜ CJP ਦਾ ‘ਤਿਰੰਗਾ ਮਾਰਚ’, ਕਨਾਟ ਪਲੇਸ ’ਚ ਵਧਾਈ ਗਈ ਸੁਰੱਖਿਆ

CJP ‘Tiranga March’ in Delhi: ਨਵੀਂ ਦਿੱਲੀ: ਦਿੱਲੀ ਵਿੱਚ ਅੱਜ ਕਾਕਰੋਚ ਜਨਤਾ ਪਾਰਟੀ (CJP) ਦੇ ਤਿਰੰਗਾ ਮਾਰਚ ਅਤੇ ਹੋਰ ਸੰਗਠਨਾਂ ਵੱਲੋਂ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਦੇ ਮੱਦੇਨਜ਼ਰ ਕਨਾਟ ਪਲੇਸ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਕਈ ਸੰਗਠਨਾਂ ਨੇ ਸ਼ੁੱਕਰਵਾਰ, 16 ਅਕਤੂਬਰ ਨੂੰ ਕਨਾਟ ਪਲੇਸ ਦੇ ਸੈਂਟਰਲ ਪਾਰਕ ਵਿੱਚ ‘ਲਹਿਰਾ ਦੋ ਤਿਰੰਗਾ’ ਪ੍ਰੋਗਰਾਮ ਕਰਵਾਉਣ ਦਾ ਐਲਾਨ […]
By : Updated On: 16 Oct 2026 07:52:AM
ਦਿੱਲੀ ਵਿੱਚ ਅੱਜ CJP ਦਾ ‘ਤਿਰੰਗਾ ਮਾਰਚ’, ਕਨਾਟ ਪਲੇਸ ’ਚ ਵਧਾਈ ਗਈ ਸੁਰੱਖਿਆ

CJP ‘Tiranga March’ in Delhi: ਨਵੀਂ ਦਿੱਲੀ: ਦਿੱਲੀ ਵਿੱਚ ਅੱਜ ਕਾਕਰੋਚ ਜਨਤਾ ਪਾਰਟੀ (CJP) ਦੇ ਤਿਰੰਗਾ ਮਾਰਚ ਅਤੇ ਹੋਰ ਸੰਗਠਨਾਂ ਵੱਲੋਂ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਦੇ ਮੱਦੇਨਜ਼ਰ ਕਨਾਟ ਪਲੇਸ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਕਈ ਸੰਗਠਨਾਂ ਨੇ ਸ਼ੁੱਕਰਵਾਰ, 16 ਅਕਤੂਬਰ ਨੂੰ ਕਨਾਟ ਪਲੇਸ ਦੇ ਸੈਂਟਰਲ ਪਾਰਕ ਵਿੱਚ ‘ਲਹਿਰਾ ਦੋ ਤਿਰੰਗਾ’ ਪ੍ਰੋਗਰਾਮ ਕਰਵਾਉਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।

ਇਸ਼ਤਿਹਾਰ

ਦੂਜੇ ਪਾਸੇ, ਦਿੱਲੀ ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਕਾਨੂੰਨ ਵਿਵਸਥਾ ਭੰਗ ਨਾ ਕਰਨ ਦੀ ਅਪੀਲ ਕੀਤੀ ਹੈ। ਪ੍ਰੋਗਰਾਮ ਦੇ ਮੱਦੇਨਜ਼ਰ ਇਲਾਕੇ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਹਨ।

ਪ੍ਰੈੱਸ ਕਾਨਫਰੰਸ ਦੌਰਾਨ ਹੋਈ ਸੀ ਨਾਅਰੇਬਾਜ਼ੀ
ਇਸ ਤੋਂ ਪਹਿਲਾਂ ਵੀਰਵਾਰ ਨੂੰ ਵੋਟਰ ਸੂਚੀ ਵਿੱਚ ਕਥਿਤ ਗੜਬੜੀਆਂ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪ੍ਰੈੱਸ ਕਲੱਬ ਆਫ਼ ਇੰਡੀਆ ਵਿੱਚ ਪ੍ਰੈੱਸ ਕਾਨਫਰੰਸ ਕੀਤੀ ਗਈ ਸੀ। ਇਸ ਦੌਰਾਨ ਹੰਗਾਮਾ ਹੋ ਗਿਆ। ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (AISA) ਦੀ ਪ੍ਰਧਾਨ ਨੇਹਾ ਬੋਰਾ ਦੇ ਬੋਲਣ ਸਮੇਂ ਕੁਝ ਲੋਕਾਂ ਨੇ ਨਾਅਰੇਬਾਜ਼ੀ ਕਰਦਿਆਂ ਵਿਰੋਧ ਜਤਾਇਆ।

ਇਸ ਘਟਨਾ ਤੋਂ ਬਾਅਦ ਪ੍ਰੋਗਰਾਮ ਦੇ ਪ੍ਰਬੰਧਕਾਂ ਨੇ ਸ਼ੁੱਕਰਵਾਰ ਨੂੰ ਕਨਾਟ ਪਲੇਸ ਦੇ ਸੈਂਟਰਲ ਪਾਰਕ ਵਿੱਚ ਤਿਰੰਗਾ ਲਹਿਰਾਉਣ ਦੇ ਪ੍ਰੋਗਰਾਮ ਦਾ ਐਲਾਨ ਕੀਤਾ। ਹੁਣ ਇਸ ਪ੍ਰੋਗਰਾਮ ਦੌਰਾਨ ਸੁਰੱਖਿਆ ਪ੍ਰਬੰਧਾਂ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਦਿੱਲੀ ਪੁਲਿਸ ਚੌਕਸ ਹੈ।

Read Latest News and Breaking News at Daily Post TV, Browse for more News

Ad
Ad

Punjab District News