Journalism Of Hope
BREAKING NEWS
ਝੋਟਾ ਕਤਲ ਕਾਂਡ: SHO ਬੇਅੰਤ ਕੌਰ ਮੁਅੱਤਲ, DSP ਖ਼ਿਲਾਫ਼ ਜਾਂਚ ਦੀ ਸਿਫ਼ਾਰਸ਼....ਪਰਮਿੰਦਰ ਝੋਟਾ ਕਤਲ ਕਾਂਡ: ਕੈਮਿਸਟ ਅਸ਼ਵਨੀ ਦੀ ਪਤਨੀ ਵੀ ਕੇਸ ‘ਚ ਨਾਮਜ਼ਦ !.....ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਅੱਜ ਪੰਜਾਬ ਬੰਦ.......ਤਿਉਹਾਰੀ ਸੀਜ਼ਨ ’ਚ ਬਾਜ਼ਾਰ ਬੰਦ ਦੀ ਕਾਲ ਤੋਂ ਵਪਾਰੀ ਚਿੰਤਤ, ਦੁਕਾਨਦਾਰਾਂ ਨੇ ਕੀਤੀ ਦੁਕਾਨਾਂ ਖੁੱਲ੍ਹੀਆਂ ਰੱਖਣ ਦੀ ਅਪੀਲ........ਦੋ ਕਾਰ ਸਵਾਰਾਂ ਵਿਚਾਲੇ ਫਾਇਰਿੰਗ, ਲਪੇਟ ‘ਚ ਆਏ ਬਜ਼ੁਰਗ ਦੀ ਗੋਲੀ ਲੱਗਣ ਨਾਲ ਮੌਤ........ਅੰਮ੍ਰਿਤਸਰ ‘ਚ ਫਿਰੌਤੀ ਨਾ ਦੇਣ ’ਤੇ ਕੱਪੜਾ ਵਪਾਰੀ ’ਤੇ ਫਾਇਰਿੰਗ, ਹਾਲਤ ਗੰਭੀਰ......ਕੈਨੇਡਾ: ਫਿਰੌਤੀ ਤੇ ਗੋਲੀਬਾਰੀ ਦੇ ਮਾਮਲਿਆਂ ’ਚ ਵਾਂਟੇਡ ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ, ਸਾਰੇ ਪੰਜਾਬੀ.....ਡਾ. ਹਰਵਿੰਦਰ ਸਿੰਘ ਧਾਲੀਵਾਲ ਬਣੇ PAU ਦੇ ਨਵੇਂ ਵਾਈਸ ਚਾਂਸਲਰ......ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਕਈ ਥਾਵਾਂ ’ਤੇ ਮੀਂਹ ਤੇ ਗੜੇਮਾਰੀ

15 ਸਾਲ ਪੁਰਾਣੇ ਸਿਟਰਸ ਕੌਂਸਲ ਘੁਟਾਲੇ ’ਚ 9 ਦੋਸ਼ੀਆਂ ਨੂੰ ਹੋਈ ਸਜ਼ਾ

15-Year-Old Citrus Council Scam: ਮੁਹਾਲੀ: ਪੰਜਾਬ ਦੀਆਂ ਚਾਰ ਸਰਕਾਰੀ ਖੇਤੀਬਾੜੀ ਕੌਂਸਲਾਂ ਨਾਲ ਜੁੜੇ ਕਰੀਬ 21.5 ਕਰੋੜ ਰੁਪਏ ਦੇ ਕਥਿਤ ਘੁਟਾਲੇ ਦੇ 15 ਸਾਲ ਪੁਰਾਣੇ ਮਾਮਲੇ ਵਿੱਚ ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ 9 ਦੋਸ਼ੀਆਂ ਨੂੰ ਸਜ਼ਾ ਸੁਣਾਈ ਹੈ। ਅਦਾਲਤ ਨੇ ਦੋਸ਼ੀਆਂ ਨੂੰ 7 ਤੋਂ 10 ਸਾਲ ਤੱਕ ਦੀ ਕੈਦ ਦੀ ਸਜ਼ਾ ਸੁਣਾਉਣ ਦੇ ਨਾਲ ਕੁੱਲ 11 […]
By : Updated On: 16 Oct 2026 08:33:AM
15 ਸਾਲ ਪੁਰਾਣੇ ਸਿਟਰਸ ਕੌਂਸਲ ਘੁਟਾਲੇ ’ਚ 9 ਦੋਸ਼ੀਆਂ ਨੂੰ ਹੋਈ ਸਜ਼ਾ
  • ਮੁੱਖ ਮੁਲਜ਼ਮਾਂ ਨੂੰ 10-10 ਸਾਲ ਦੀ ਕੈਦ
  • ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ ਸੁਣਾਇਆ ਫ਼ੈਸਲਾ
  • ਦੋਸ਼ੀਆਂ ’ਤੇ 11 ਲੱਖ ਰੁਪਏ ਦਾ ਜੁਰਮਾਨਾ ਵੀ ਲਾਇਆ

15-Year-Old Citrus Council Scam: ਮੁਹਾਲੀ: ਪੰਜਾਬ ਦੀਆਂ ਚਾਰ ਸਰਕਾਰੀ ਖੇਤੀਬਾੜੀ ਕੌਂਸਲਾਂ ਨਾਲ ਜੁੜੇ ਕਰੀਬ 21.5 ਕਰੋੜ ਰੁਪਏ ਦੇ ਕਥਿਤ ਘੁਟਾਲੇ ਦੇ 15 ਸਾਲ ਪੁਰਾਣੇ ਮਾਮਲੇ ਵਿੱਚ ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ 9 ਦੋਸ਼ੀਆਂ ਨੂੰ ਸਜ਼ਾ ਸੁਣਾਈ ਹੈ। ਅਦਾਲਤ ਨੇ ਦੋਸ਼ੀਆਂ ਨੂੰ 7 ਤੋਂ 10 ਸਾਲ ਤੱਕ ਦੀ ਕੈਦ ਦੀ ਸਜ਼ਾ ਸੁਣਾਉਣ ਦੇ ਨਾਲ ਕੁੱਲ 11 ਲੱਖ ਰੁਪਏ ਦਾ ਜੁਰਮਾਨਾ ਵੀ ਲਾਇਆ ਹੈ।

ਇਸ਼ਤਿਹਾਰ

ਵਧੀਕ ਸੈਸ਼ਨ ਜੱਜ ਨੀਤਿਕਾ ਵਰਮਾ ਦੀ ਅਦਾਲਤ ਨੇ ਮੁੱਖ ਦੋਸ਼ੀਆਂ ਵਿਕਰਮਜੀਤ ਸਿੰਘ ਚਿਮਨੀ ਅਤੇ ਗੁਰਪ੍ਰੀਤ ਸਿੰਘ ਨੈਨ ਨੂੰ 10-10 ਸਾਲ ਦੀ ਕੈਦ ਦੀ ਸਜ਼ਾ ਸੁਣਾਈ। ਜਦਕਿ ਹੋਰ ਦੋਸ਼ੀਆਂ ਨੂੰ ਵੱਖ-ਵੱਖ ਧਾਰਾਵਾਂ ਤਹਿਤ ਵੱਧ ਤੋਂ ਵੱਧ 7 ਸਾਲ ਤੱਕ ਦੀ ਕੈਦ ਦੀ ਸਜ਼ਾ ਦਿੱਤੀ ਗਈ ਹੈ।

ਸੀਰਤ ਢਿੱਲੋਂ ਵੀ ਦੋਸ਼ੀਆਂ ਵਿੱਚ ਸ਼ਾਮਲ
ਸਜ਼ਾ ਪਾਉਣ ਵਾਲਿਆਂ ਵਿੱਚ ਸੀਰਤ ਢਿੱਲੋਂ ਦਾ ਨਾਂ ਵੀ ਸ਼ਾਮਲ ਹੈ। ਉਹ ਆਪਣੇ ਪਤੀ ਏਕਮ ਸਿੰਘ ਢਿੱਲੋਂ ਦੇ ਕਤਲ ਦੇ ਮਾਮਲੇ ਵਿੱਚ ਪਹਿਲਾਂ ਹੀ ਉਮਰ ਕੈਦ ਦੀ ਸਜ਼ਾ ਕੱਟ ਰਹੀ ਹੈ।

ਸਰਕਾਰੀ ਫੰਡਾਂ ਦੀ ਹੇਰਾਫੇਰੀ ਦੇ ਲੱਗੇ ਸਨ ਦੋਸ਼
ਇਸ ਮਾਮਲੇ ਵਿੱਚ ਮੁਲਜ਼ਮਾਂ ਵਿਰੁੱਧ ਸਰਕਾਰੀ ਫੰਡਾਂ ਦੀ ਕਥਿਤ ਹੇਰਾਫੇਰੀ, ਜਾਅਲੀ ਦਸਤਾਵੇਜ਼ ਤਿਆਰ ਕਰਨ ਅਤੇ ਅਪਰਾਧਿਕ ਸਾਜ਼ਿਸ਼ ਰਚਣ ਸਮੇਤ ਹੋਰ ਦੋਸ਼ ਲਾਏ ਗਏ ਸਨ। ਮਾਮਲਾ ਸਿਟਰਸ ਕੌਂਸਲਾਂ ਨਾਲ ਸਬੰਧਤ ਵਿੱਤੀ ਬੇਨਿਯਮੀਆਂ ਨਾਲ ਜੁੜਿਆ ਹੋਇਆ ਹੈ। ਅਦਾਲਤ ਵੱਲੋਂ ਸੁਣਾਈ ਗਈ ਸਜ਼ਾ ਨਾਲ ਇਸ ਲੰਬੇ ਸਮੇਂ ਤੋਂ ਚੱਲ ਰਹੇ ਮਾਮਲੇ ਵਿੱਚ ਅਹਿਮ ਕਾਨੂੰਨੀ ਕਾਰਵਾਈ ਪੂਰੀ ਹੋਈ ਹੈ।

Read Latest News and Breaking News at Daily Post TV, Browse for more News

Ad
Ad

Punjab District News