Journalism Of Hope
BREAKING NEWS
ਝੋਟਾ ਕਤਲ ਕਾਂਡ: SHO ਬੇਅੰਤ ਕੌਰ ਮੁਅੱਤਲ, DSP ਖ਼ਿਲਾਫ਼ ਜਾਂਚ ਦੀ ਸਿਫ਼ਾਰਸ਼....ਪਰਮਿੰਦਰ ਝੋਟਾ ਕਤਲ ਕਾਂਡ: ਕੈਮਿਸਟ ਅਸ਼ਵਨੀ ਦੀ ਪਤਨੀ ਵੀ ਕੇਸ ‘ਚ ਨਾਮਜ਼ਦ !.....ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਅੱਜ ਪੰਜਾਬ ਬੰਦ.......ਤਿਉਹਾਰੀ ਸੀਜ਼ਨ ’ਚ ਬਾਜ਼ਾਰ ਬੰਦ ਦੀ ਕਾਲ ਤੋਂ ਵਪਾਰੀ ਚਿੰਤਤ, ਦੁਕਾਨਦਾਰਾਂ ਨੇ ਕੀਤੀ ਦੁਕਾਨਾਂ ਖੁੱਲ੍ਹੀਆਂ ਰੱਖਣ ਦੀ ਅਪੀਲ........ਦੋ ਕਾਰ ਸਵਾਰਾਂ ਵਿਚਾਲੇ ਫਾਇਰਿੰਗ, ਲਪੇਟ ‘ਚ ਆਏ ਬਜ਼ੁਰਗ ਦੀ ਗੋਲੀ ਲੱਗਣ ਨਾਲ ਮੌਤ........ਅੰਮ੍ਰਿਤਸਰ ‘ਚ ਫਿਰੌਤੀ ਨਾ ਦੇਣ ’ਤੇ ਕੱਪੜਾ ਵਪਾਰੀ ’ਤੇ ਫਾਇਰਿੰਗ, ਹਾਲਤ ਗੰਭੀਰ......ਕੈਨੇਡਾ: ਫਿਰੌਤੀ ਤੇ ਗੋਲੀਬਾਰੀ ਦੇ ਮਾਮਲਿਆਂ ’ਚ ਵਾਂਟੇਡ ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ, ਸਾਰੇ ਪੰਜਾਬੀ.....ਡਾ. ਹਰਵਿੰਦਰ ਸਿੰਘ ਧਾਲੀਵਾਲ ਬਣੇ PAU ਦੇ ਨਵੇਂ ਵਾਈਸ ਚਾਂਸਲਰ......ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਕਈ ਥਾਵਾਂ ’ਤੇ ਮੀਂਹ ਤੇ ਗੜੇਮਾਰੀ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦੀ ਸੰਭਾਵਨਾ, ਤਾਪਮਾਨ ‘ਚ ਗਿਰਾਵਟ

Punjab Weather Report: ਚੰਡੀਗੜ੍ਹ: ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਅੱਜ 16 ਅਕਤੂਬਰ ਨੂੰ ਕਈ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਅਸਮਾਨ ਅੰਸ਼ਕ ਤੌਰ ’ਤੇ ਬੱਦਲਵਾਈ ਵਾਲਾ ਰਹੇਗਾ ਅਤੇ ਇੱਕ-ਦੋ ਵਾਰ ਮੀਂਹ ਜਾਂ ਗਰਜ-ਚਮਕ ਨਾਲ ਬੌਛਾਰਾਂ ਪੈ ਸਕਦੀਆਂ ਹਨ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਅਨੁਸਾਰ, ਮੀਂਹ ਅਤੇ ਗੜੇਮਾਰੀ […]
By : Updated On: 16 Oct 2026 09:03:AM
ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦੀ ਸੰਭਾਵਨਾ, ਤਾਪਮਾਨ ‘ਚ ਗਿਰਾਵਟ

Punjab Weather Report: ਚੰਡੀਗੜ੍ਹ: ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਅੱਜ 16 ਅਕਤੂਬਰ ਨੂੰ ਕਈ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਅਸਮਾਨ ਅੰਸ਼ਕ ਤੌਰ ’ਤੇ ਬੱਦਲਵਾਈ ਵਾਲਾ ਰਹੇਗਾ ਅਤੇ ਇੱਕ-ਦੋ ਵਾਰ ਮੀਂਹ ਜਾਂ ਗਰਜ-ਚਮਕ ਨਾਲ ਬੌਛਾਰਾਂ ਪੈ ਸਕਦੀਆਂ ਹਨ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਅਨੁਸਾਰ, ਮੀਂਹ ਅਤੇ ਗੜੇਮਾਰੀ ਕਾਰਨ ਤਾਪਮਾਨ ਵਿੱਚ 3.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਤਾਪਮਾਨ ਹੁਣ ਆਮ ਨਾਲੋਂ 5 ਡਿਗਰੀ ਘੱਟ ਹੈ। ਬਠਿੰਡਾ ਅਤੇ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 29.9 ਡਿਗਰੀ ਦਰਜ ਕੀਤਾ ਗਿਆ।

ਇਸ਼ਤਿਹਾਰ

ਪੱਛਮੀ ਗੜਬੜੀ ਸਰਗਰਮ
ਪੰਜਾਬ ਅਤੇ ਚੰਡੀਗੜ੍ਹ ਦੇ ਉੱਪਰ 3.1 ਤੋਂ 4.5 ਕਿਲੋਮੀਟਰ ਦੀ ਉਚਾਈ ’ਤੇ ਪੱਛਮੀ ਗੜਬੜੀ ਸਰਗਰਮ ਹੈ, ਜਿਸ ਦਾ ਅਸਰ ਉੱਤਰੀ ਪੰਜਾਬ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਬਣਿਆ ਹੋਇਆ ਹੈ। ਇਸ ਤੋਂ ਇਲਾਵਾ, ਦੱਖਣੀ ਹਰਿਆਣਾ ਅਤੇ ਨੇੜਲੇ ਇਲਾਕਿਆਂ ਵਿੱਚ 0.9 ਕਿਲੋਮੀਟਰ ਦੀ ਉਚਾਈ ’ਤੇ ਉੱਪਰੀ ਹਵਾ ਦਾ ਚੱਕਰਵਾਤੀ ਘੇਰਾ ਬਣਿਆ ਹੋਇਆ ਹੈ।

ਬਿਜਲੀ ਦੀ ਮੰਗ ਘਟੀ
ਮੌਸਮ ਠੰਢਾ ਹੋਣ ਕਾਰਨ ਪੰਜਾਬ ਵਿੱਚ ਬਿਜਲੀ ਦੀ ਮੰਗ ਘਟ ਕੇ 6,717 ਮੈਗਾਵਾਟ ਰਹਿ ਗਈ ਹੈ। ਸੂਬੇ ਨੇ ਆਪਣੇ ਨਿਰਧਾਰਤ ਕੋਟੇ ਨਾਲੋਂ 90 ਮੈਗਾਵਾਟ ਘੱਟ ਬਿਜਲੀ ਲਈ। ਇਸ ਦੌਰਾਨ ਪੰਜਾਬ ਵਿੱਚ ਬਿਜਲੀ ਦਾ ਕੁੱਲ ਉਤਪਾਦਨ 4,191 ਮੈਗਾਵਾਟ ਦਰਜ ਕੀਤਾ ਗਿਆ।

23 ਅਕਤੂਬਰ ਤੱਕ ਕਿਹੋ ਜਿਹਾ ਰਹੇਗਾ ਮੌਸਮ ?
ਮੌਸਮ ਵਿਭਾਗ ਦੇ ਹਫ਼ਤਾਵਾਰੀ ਅਨੁਮਾਨ ਮੁਤਾਬਕ, 23 ਅਕਤੂਬਰ ਤੱਕ ਪੰਜਾਬ ਵਿੱਚ ਕਿਸੇ ਵੱਡੀ ਬਾਰਿਸ਼ ਦੀ ਸੰਭਾਵਨਾ ਨਹੀਂ ਹੈ। ਦਿਨ ਦਾ ਤਾਪਮਾਨ: ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫ਼ਤਹਿਗੜ੍ਹ ਸਾਹਿਬ, ਗੁਰਦਾਸਪੁਰ, ਅੰਮ੍ਰਿਤਸਰ, ਲੁਧਿਆਣਾ, ਮੋਹਾਲੀ ਅਤੇ ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 30 ਤੋਂ 32 ਡਿਗਰੀ ਰਹਿਣ ਦੀ ਸੰਭਾਵਨਾ ਹੈ। ਸੂਬੇ ਦੇ ਬਾਕੀ ਹਿੱਸਿਆਂ ਵਿੱਚ ਇਹ 32 ਤੋਂ 34 ਡਿਗਰੀ ਤੱਕ ਰਹਿ ਸਕਦਾ ਹੈ। ਦਿਨ ਦਾ ਤਾਪਮਾਨ ਆਮ ਜਾਂ ਆਮ ਨਾਲੋਂ ਵੱਧ ਰਹਿਣ ਦਾ ਅਨੁਮਾਨ ਹੈ।

ਰਾਤ ਦਾ ਤਾਪਮਾਨ: ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਦੇ ਕੁਝ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ 12 ਤੋਂ 14 ਡਿਗਰੀ ਰਹਿ ਸਕਦਾ ਹੈ। ਨਵਾਂਸ਼ਹਿਰ, ਮੋਹਾਲੀ, ਫ਼ਤਹਿਗੜ੍ਹ ਸਾਹਿਬ ਅਤੇ ਰੂਪਨਗਰ ਵਿੱਚ ਇਹ 14 ਤੋਂ 16 ਡਿਗਰੀ, ਜਦਕਿ ਬਾਕੀ ਖੇਤਰਾਂ ਵਿੱਚ 16 ਤੋਂ 18 ਡਿਗਰੀ ਰਹਿਣ ਦਾ ਅਨੁਮਾਨ ਹੈ। ਉੱਤਰੀ ਪੰਜਾਬ ਵਿੱਚ ਰਾਤ ਦਾ ਤਾਪਮਾਨ ਆਮ ਦੇ ਨੇੜੇ ਰਹਿ ਸਕਦਾ ਹੈ, ਜਦਕਿ ਹੋਰ ਇਲਾਕਿਆਂ ਵਿੱਚ ਇਹ ਆਮ ਨਾਲੋਂ ਵੱਧ ਰਹਿਣ ਦੀ ਸੰਭਾਵਨਾ ਹੈ।

Read Latest News and Breaking News at Daily Post TV, Browse for more News

Ad
Ad

Punjab District News