Journalism Of Hope
BREAKING NEWS
ਭਾਈ ਪਰਵਿੰਦਰ ਸਿੰਘ (ਝੋਟਾ) ਕੌਮ ਦਾ ਸ਼ਹੀਦ, ਜਥੇਦਾਰ ਗੜਗੱਜ ਨੇ ਕੀਤਾ ਐਲਾਨ.....OSD ਰਾਜਬੀਰ ਸਿੰਘ ਘੁੰਮਣ ਨੂੰ ਹਾਈਕੋਰਟ ਤੋਂ ਫਿਲਹਾਲ ਰਾਹਤ ਨਹੀਂ, ਸੁਣਵਾਈ ਮੁਲਤਵੀ....ਹਾਈਕੋਰਟ ਤੋਂ ਸੰਜੀਵ ਅਰੋੜਾ ਨੂੰ ਵੱਡਾ ਝਟਕਾ: ਜ਼ਮਾਨਤ ਪਟੀਸ਼ਨ ਖਾਰਜ....ਮਾਨਸਾ ਤੋਂ ਬਾਅਦ ਫੇਰ ਵੱਡੀ ਵਾਰਦਾਤ ! ਨਸ਼ਾ ਵੇਚਣ ਤੋਂ ਰੋਕਣ ’ਤੇ ਤਿੰਨ ਵਿਅਕਤੀਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇੱਕ ਦੀ ਮੌਤ......ਮੋਗਾ ਬੱਸ ਅੱਗਜ਼ਨੀ ਮਾਮਲੇ ’ਚ ਡੇਰਾ ਸੱਚਾ ਸੌਦਾ ਦੇ 9 ਪ੍ਰੇਮੀ ਬਰੀ.....15 ਸਾਲ ਪੁਰਾਣੇ ਸਿਟਰਸ ਕੌਂਸਲ ਘੁਟਾਲੇ ’ਚ 9 ਦੋਸ਼ੀਆਂ ਨੂੰ ਹੋਈ ਸਜ਼ਾ.....ਦਿਲ ਦਹਿਲਾਉਣ ਵਾਲੀ ਘਟਨਾ: 10 ਸਾਲ ਦੀ ਬੱਚੀ ਨੇ 18 ਮਹੀਨਿਆਂ ਦੀ ਬੱਚੀ ਨੂੰ ਛੇਵੀਂ ਮੰਜ਼ਿਲ ਤੋਂ ਸੁੱਟਿਆ......ਦਸੰਬਰ ’ਚ ਕੈਨੇਡਾ ਦੌਰੇ ‘ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ.....

ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਅਮਿਤ ਸ਼ਾਹ ਨੇ ਚੁੱਕੇ ਸਵਾਲ, ਪੰਜਾਬੀ ‘ਚ ਕੀਤਾ ਟਵੀਟ

Amit Shah raises questions about Punjab’s law and order: ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਵਿੱਚ ਨਸ਼ਿਆਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਮੁੱਦੇ ’ਤੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਦਿੜਬਾ ਵਿੱਚ ਇੱਕ ਪਿਤਾ ਵੱਲੋਂ ਕਥਿਤ ਦਬਾਅ ਹੇਠ ਜ਼ਹਿਰ ਖਾਣ ਅਤੇ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਪਰਵਿੰਦਰ […]
By : Updated On: 16 Oct 2026 13:31:PM
ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਅਮਿਤ ਸ਼ਾਹ ਨੇ ਚੁੱਕੇ ਸਵਾਲ, ਪੰਜਾਬੀ ‘ਚ ਕੀਤਾ ਟਵੀਟ

Amit Shah raises questions about Punjab’s law and order: ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਵਿੱਚ ਨਸ਼ਿਆਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਮੁੱਦੇ ’ਤੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਦਿੜਬਾ ਵਿੱਚ ਇੱਕ ਪਿਤਾ ਵੱਲੋਂ ਕਥਿਤ ਦਬਾਅ ਹੇਠ ਜ਼ਹਿਰ ਖਾਣ ਅਤੇ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਦਿਨ-ਦਿਹਾੜੇ ਹੱਤਿਆ ਦੀਆਂ ਘਟਨਾਵਾਂ ਨੇ ਸੂਬੇ ਦੀ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।

ਇਸ਼ਤਿਹਾਰ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਪੋਸਟ ਸਾਂਝੀ ਕਰਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲਾ ਇਨ੍ਹਾਂ ਦੋਵਾਂ ਘਟਨਾਵਾਂ ਬਾਰੇ ਪੰਜਾਬ ਸਰਕਾਰ ਤੋਂ ਜਵਾਬ ਮੰਗੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਇਸ ਦੇ ਇੱਕ ਵਿਧਾਇਕ ’ਤੇ ਗੰਭੀਰ ਦੋਸ਼ ਲਗਾਏ ਹਨ।

ਅਮਿਤ ਸ਼ਾਹ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਨਸ਼ਿਆਂ ਦਾ ਕਾਰੋਬਾਰ ਵਧ ਰਿਹਾ ਹੈ ਅਤੇ ਸੰਗਠਿਤ ਅਪਰਾਧ ਦਾ ਖ਼ਤਰਾ ਗੰਭੀਰ ਹੁੰਦਾ ਜਾ ਰਿਹਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਪ੍ਰਚਾਰ ਅਤੇ ਐਲਾਨਾਂ ਦੀ ਬਜਾਏ ਠੋਸ ਨਤੀਜੇ ਚਾਹੀਦੇ ਹਨ। ਉਨ੍ਹਾਂ ਨਸ਼ਾ ਤਸਕਰੀ ਦੇ ਨੈੱਟਵਰਕ ਵਿਰੁੱਧ ਫ਼ੈਸਲਾਕੁਨ ਕਾਰਵਾਈ ਅਤੇ ਅਪਰਾਧੀਆਂ ਨੂੰ ਮਿਲ ਰਹੀ ਕਿਸੇ ਵੀ ਕਥਿਤ ਸਿਆਸੀ ਸਰਪ੍ਰਸਤੀ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ।

ਭਾਜਪਾ ਦੇ ਸੱਤਾ ਵਿੱਚ ਆਉਣ ’ਤੇ ਪੰਜਾਬ ਨੂੰ ਨਸ਼ਾਮੁਕਤ, ਗੈਂਗਸਟਰਮੁਕਤ ਅਤੇ ਸੁਰੱਖਿਅਤ ਬਣਾਉਣ ਦਾ ਸੰਕਲਪ ਦੁਹਰਾਉਂਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ’ਤੇ ਸਖ਼ਤ ਕਾਰਵਾਈ, ਨੌਜਵਾਨਾਂ ਦੇ ਭਵਿੱਖ ਦੀ ਰੱਖਿਆ ਅਤੇ ਅਪਰਾਧੀਆਂ ਵਿਰੁੱਧ ਸਖ਼ਤ ਕਦਮ ਚੁੱਕਣਾ ਉਨ੍ਹਾਂ ਦੀ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਜਿਹਾ ਕਾਨੂੰਨ ਦਾ ਰਾਜ ਹੋਣਾ ਚਾਹੀਦਾ ਹੈ, ਜਿੱਥੇ ਕਿਸੇ ਵੀ ਨਾਗਰਿਕ ਨੂੰ ਡਰ ਦੇ ਮਾਹੌਲ ਵਿੱਚ ਨਾ ਰਹਿਣਾ ਪਵੇ।

Read Latest News and Breaking News at Daily Post TV, Browse for more News

Ad
Ad

Punjab District News