Journalism Of Hope
BREAKING NEWS
ਭਾਈ ਪਰਵਿੰਦਰ ਸਿੰਘ (ਝੋਟਾ) ਕੌਮ ਦਾ ਸ਼ਹੀਦ, ਜਥੇਦਾਰ ਗੜਗੱਜ ਨੇ ਕੀਤਾ ਐਲਾਨ.....OSD ਰਾਜਬੀਰ ਸਿੰਘ ਘੁੰਮਣ ਨੂੰ ਹਾਈਕੋਰਟ ਤੋਂ ਫਿਲਹਾਲ ਰਾਹਤ ਨਹੀਂ, ਸੁਣਵਾਈ ਮੁਲਤਵੀ....ਹਾਈਕੋਰਟ ਤੋਂ ਸੰਜੀਵ ਅਰੋੜਾ ਨੂੰ ਵੱਡਾ ਝਟਕਾ: ਜ਼ਮਾਨਤ ਪਟੀਸ਼ਨ ਖਾਰਜ....ਮਾਨਸਾ ਤੋਂ ਬਾਅਦ ਫੇਰ ਵੱਡੀ ਵਾਰਦਾਤ ! ਨਸ਼ਾ ਵੇਚਣ ਤੋਂ ਰੋਕਣ ’ਤੇ ਤਿੰਨ ਵਿਅਕਤੀਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇੱਕ ਦੀ ਮੌਤ......ਮੋਗਾ ਬੱਸ ਅੱਗਜ਼ਨੀ ਮਾਮਲੇ ’ਚ ਡੇਰਾ ਸੱਚਾ ਸੌਦਾ ਦੇ 9 ਪ੍ਰੇਮੀ ਬਰੀ.....15 ਸਾਲ ਪੁਰਾਣੇ ਸਿਟਰਸ ਕੌਂਸਲ ਘੁਟਾਲੇ ’ਚ 9 ਦੋਸ਼ੀਆਂ ਨੂੰ ਹੋਈ ਸਜ਼ਾ.....ਦਿਲ ਦਹਿਲਾਉਣ ਵਾਲੀ ਘਟਨਾ: 10 ਸਾਲ ਦੀ ਬੱਚੀ ਨੇ 18 ਮਹੀਨਿਆਂ ਦੀ ਬੱਚੀ ਨੂੰ ਛੇਵੀਂ ਮੰਜ਼ਿਲ ਤੋਂ ਸੁੱਟਿਆ......ਦਸੰਬਰ ’ਚ ਕੈਨੇਡਾ ਦੌਰੇ ‘ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ.....

CM ਭਗਵੰਤ ਮਾਨ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਫਰਾਂਸ ਜਾਣ ਦੀ ਮਿਲੀ ਇਜਾਜ਼ਤ

ਫਰਾਂਸ ਦੌਰੇ ਦੀ ਮਨਜ਼ੂਰੀ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਆਹਮੋ-ਸਾਹਮਣੇ, ਕੇਂਦਰ ਨੇ ਸੁਰੱਖਿਆ ਖ਼ਤਰੇ ਦਾ ਦਿੱਤਾ ਹਵਾਲਾ Bhagwant Mann France visit; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਫਰਾਂਸ ਦੌਰੇ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਚਾਲੇ ਚੱਲ ਰਹੇ ਵਿਵਾਦ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੁੱਖ ਮੰਤਰੀ ਨੂੰ ਵੱਡੀ ਰਾਹਤ […]
By : Updated On: 16 Oct 2026 15:18:PM
CM ਭਗਵੰਤ ਮਾਨ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਫਰਾਂਸ ਜਾਣ ਦੀ ਮਿਲੀ ਇਜਾਜ਼ਤ

ਫਰਾਂਸ ਦੌਰੇ ਦੀ ਮਨਜ਼ੂਰੀ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਆਹਮੋ-ਸਾਹਮਣੇ, ਕੇਂਦਰ ਨੇ ਸੁਰੱਖਿਆ ਖ਼ਤਰੇ ਦਾ ਦਿੱਤਾ ਹਵਾਲਾ

Bhagwant Mann France visit; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਫਰਾਂਸ ਦੌਰੇ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਚਾਲੇ ਚੱਲ ਰਹੇ ਵਿਵਾਦ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੁੱਖ ਮੰਤਰੀ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਮੁੱਖ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਖ਼ਤਰੇ ਦਾ ਖ਼ਦਸ਼ਾ ਜਤਾਇਆ, ਜਦਕਿ ਪੰਜਾਬ ਸਰਕਾਰ ਨੇ ਕੇਂਦਰ ਦੇ ਫ਼ੈਸਲੇ ਨੂੰ ਪੱਖਪਾਤੀ ਦੱਸਦਿਆਂ ਸਵਾਲ ਚੁੱਕੇ।

ਇਸ਼ਤਿਹਾਰ

ਅਦਾਲਤ ਨੇ ਕਿਹਾ ਕਿ ਇਸ ਮਾਮਲੇ ਵਿੱਚ ਵਿਸਥਾਰਪੂਰਵਕ ਹੁਕਮ ਕੁਝ ਸਮੇਂ ਬਾਅਦ ਜਾਰੀ ਕੀਤਾ ਜਾਵੇਗਾ।

ਸੁਣਵਾਈ ਦੌਰਾਨ ਕੇਂਦਰ ਸਰਕਾਰ ਵੱਲੋਂ ਦੱਸਿਆ ਗਿਆ ਕਿ ਉਸ ਨੂੰ ਵੀਰਵਾਰ ਸ਼ਾਮ ਨੂੰ ਹੀ ਪੰਜਾਬ ਸਰਕਾਰ ਦਾ ਇੱਕ ਪੱਤਰ ਮਿਲਿਆ ਸੀ। ਇਸ ਪੱਤਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੇਸ਼ ਅਤੇ ਵਿਦੇਸ਼ ਵਿੱਚ ਖ਼ਾਲਿਸਤਾਨੀ ਸੰਗਠਨਾਂ ਤੋਂ ਖ਼ਤਰਾ ਹੋਣ ਦੀ ਸੰਭਾਵਨਾ ਜਤਾਈ ਗਈ ਸੀ। ਪੱਤਰ ਵਿੱਚ ਖ਼ਾਲਿਸਤਾਨੀ ਸੰਗਠਨ ਨਾਲ ਜੁੜੇ ਗੁਰਪਤਵੰਤ ਸਿੰਘ ਦਾ ਨਾਂ ਵੀ ਲਿਆ ਗਿਆ ਸੀ।

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਦੇ ਫਰਾਂਸ ਦੌਰੇ ਦੌਰਾਨ ਲੋੜੀਂਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਇਸ ਸਬੰਧੀ ਫਰਾਂਸ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੀ ਅਪੀਲ ਕੀਤੀ ਸੀ।

ਕੇਂਦਰ ਸਰਕਾਰ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਮੁੱਖ ਮੰਤਰੀ ਦੀ ਜਾਨ ਨੂੰ ਸੰਭਾਵਿਤ ਖ਼ਤਰੇ ਦੇ ਮੱਦੇਨਜ਼ਰ ਹੀ ਉਨ੍ਹਾਂ ਨੂੰ ਫਰਾਂਸ ਜਾਣ ਲਈ ਸਿਆਸੀ ਮਨਜ਼ੂਰੀ ਨਹੀਂ ਦਿੱਤੀ ਗਈ। ਕੇਂਦਰ ਮੁਤਾਬਕ, ਮੁੱਖ ਮੰਤਰੀ ਦੀ ਸੁਰੱਖਿਆ ਸਰਕਾਰ ਲਈ ਬੇਹੱਦ ਮਹੱਤਵਪੂਰਨ ਹੈ ਅਤੇ ਇਸ ਮਾਮਲੇ ਵਿੱਚ ਕਿਸੇ ਤਰ੍ਹਾਂ ਦਾ ਜੋਖ਼ਮ ਨਹੀਂ ਲਿਆ ਜਾ ਸਕਦਾ।

ਰਸਮੀ ਸੱਦਾ ਨਾ ਮਿਲਣ ਦਾ ਦਿੱਤਾ ਤਰਕ

ਕੇਂਦਰ ਸਰਕਾਰ ਨੇ ਇਹ ਦਲੀਲ ਵੀ ਦਿੱਤੀ ਕਿ ਭਗਵੰਤ ਮਾਨ ਨੂੰ ਫਰਾਂਸ ਸਰਕਾਰ ਵੱਲੋਂ ਕੋਈ ਰਸਮੀ ਸੱਦਾ ਨਹੀਂ ਮਿਲਿਆ ਹੈ। ਅਜਿਹੀ ਸਥਿਤੀ ਵਿੱਚ ਫਰਾਂਸ ਸਰਕਾਰ ਮੁੱਖ ਮੰਤਰੀ ਨੂੰ ਲੋੜੀਂਦਾ ਸਰਕਾਰੀ ਸਨਮਾਨ ਅਤੇ ਪ੍ਰੋਟੋਕੋਲ ਕਿਵੇਂ ਮੁਹੱਈਆ ਕਰਵਾਏਗੀ।

ਕੇਂਦਰ ਨੇ ਫਰਾਂਸ ਵਿੱਚ ਹੋਣ ਵਾਲੇ ਫੂਡ ਟਰੇਡ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੀ ਮੌਜੂਦਗੀ ਦਾ ਹਵਾਲਾ ਦਿੰਦਿਆਂ ਸੁਰੱਖਿਆ ਸਬੰਧੀ ਚਿੰਤਾਵਾਂ ਵੀ ਪ੍ਰਗਟਾਈਆਂ।

ਹੁਣ ਇਸ ਮਾਮਲੇ ਵਿੱਚ ਹਾਈਕੋਰਟ ਦੇ ਵਿਸਥਾਰਪੂਰਵਕ ਹੁਕਮਾਂ ਦੀ ਉਡੀਕ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News