Journalism Of Hope
BREAKING NEWS
ਭਾਈ ਪਰਵਿੰਦਰ ਸਿੰਘ (ਝੋਟਾ) ਕੌਮ ਦਾ ਸ਼ਹੀਦ, ਜਥੇਦਾਰ ਗੜਗੱਜ ਨੇ ਕੀਤਾ ਐਲਾਨ.....OSD ਰਾਜਬੀਰ ਸਿੰਘ ਘੁੰਮਣ ਨੂੰ ਹਾਈਕੋਰਟ ਤੋਂ ਫਿਲਹਾਲ ਰਾਹਤ ਨਹੀਂ, ਸੁਣਵਾਈ ਮੁਲਤਵੀ....ਹਾਈਕੋਰਟ ਤੋਂ ਸੰਜੀਵ ਅਰੋੜਾ ਨੂੰ ਵੱਡਾ ਝਟਕਾ: ਜ਼ਮਾਨਤ ਪਟੀਸ਼ਨ ਖਾਰਜ....ਮਾਨਸਾ ਤੋਂ ਬਾਅਦ ਫੇਰ ਵੱਡੀ ਵਾਰਦਾਤ ! ਨਸ਼ਾ ਵੇਚਣ ਤੋਂ ਰੋਕਣ ’ਤੇ ਤਿੰਨ ਵਿਅਕਤੀਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇੱਕ ਦੀ ਮੌਤ......ਮੋਗਾ ਬੱਸ ਅੱਗਜ਼ਨੀ ਮਾਮਲੇ ’ਚ ਡੇਰਾ ਸੱਚਾ ਸੌਦਾ ਦੇ 9 ਪ੍ਰੇਮੀ ਬਰੀ.....15 ਸਾਲ ਪੁਰਾਣੇ ਸਿਟਰਸ ਕੌਂਸਲ ਘੁਟਾਲੇ ’ਚ 9 ਦੋਸ਼ੀਆਂ ਨੂੰ ਹੋਈ ਸਜ਼ਾ.....ਦਿਲ ਦਹਿਲਾਉਣ ਵਾਲੀ ਘਟਨਾ: 10 ਸਾਲ ਦੀ ਬੱਚੀ ਨੇ 18 ਮਹੀਨਿਆਂ ਦੀ ਬੱਚੀ ਨੂੰ ਛੇਵੀਂ ਮੰਜ਼ਿਲ ਤੋਂ ਸੁੱਟਿਆ......ਦਸੰਬਰ ’ਚ ਕੈਨੇਡਾ ਦੌਰੇ ‘ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ.....

ਮਨਪ੍ਰੀਤ ਬਾਦਲ ਨੇ ਪਰਿਵਾਰ ਸਮੇਤ PM ਮੋਦੀ ਨਾਲ ਕੀਤੀ ਮੁਲਾਕਾਤ, ਧੀ ਦੇ ਵਿਆਹ ਦਾ ਦਿੱਤਾ ਸੱਦਾ

Manpreet Badal invited PM Modi to his daughter’s wedding: ਨਵੀਂ ਦਿੱਲੀ: ਪੰਜਾਬ ਦੀ ਸਿਆਸਤ ਵਿੱਚ ਚੋਣ ਸਰਗਰਮੀਆਂ ਤੇਜ਼ ਹੋਣ ਦਰਮਿਆਨ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਪਰਿਵਾਰ ਸਮੇਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਕਈ ਤਰ੍ਹਾਂ […]
By : Updated On: 16 Oct 2026 14:37:PM
ਮਨਪ੍ਰੀਤ ਬਾਦਲ ਨੇ ਪਰਿਵਾਰ ਸਮੇਤ PM ਮੋਦੀ ਨਾਲ ਕੀਤੀ ਮੁਲਾਕਾਤ, ਧੀ ਦੇ ਵਿਆਹ ਦਾ ਦਿੱਤਾ ਸੱਦਾ

Manpreet Badal invited PM Modi to his daughter’s wedding: ਨਵੀਂ ਦਿੱਲੀ: ਪੰਜਾਬ ਦੀ ਸਿਆਸਤ ਵਿੱਚ ਚੋਣ ਸਰਗਰਮੀਆਂ ਤੇਜ਼ ਹੋਣ ਦਰਮਿਆਨ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਪਰਿਵਾਰ ਸਮੇਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਸਨ, ਪਰ ਹੁਣ ਸਾਹਮਣੇ ਆਇਆ ਹੈ ਕਿ ਮਨਪ੍ਰੀਤ ਬਾਦਲ ਪ੍ਰਧਾਨ ਮੰਤਰੀ ਨੂੰ ਆਪਣੀ ਧੀ ਦੇ ਵਿਆਹ ਦਾ ਸੱਦਾ ਦੇਣ ਪਹੁੰਚੇ ਸਨ।

ਇਸ਼ਤਿਹਾਰ

ਮਨਪ੍ਰੀਤ ਬਾਦਲ ਨੇ ਨਵੀਂ ਦਿੱਲੀ ਸਥਿਤ ਪ੍ਰਧਾਨ ਮੰਤਰੀ ਦੀ ਰਿਹਾਇਸ਼ 7, ਲੋਕ ਕਲਿਆਣ ਮਾਰਗ ’ਤੇ ਪਤਨੀ, ਪੁੱਤਰ ਅਤੇ ਧੀ ਰਿਆ ਬਾਦਲ ਸਮੇਤ ਮੁਲਾਕਾਤ ਕੀਤੀ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਰਿਆ ਬਾਦਲ ਦੇ ਵਿਆਹ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਰਿਆ ਬਾਦਲ ਦਾ ਵਿਆਹ ਕਾਂਗਰਸ ਦੇ ਸੀਨੀਅਰ ਆਗੂ ਕਰਨ ਸਿੰਘ ਦੇ ਪੋਤੇ ਆਰ.ਕੇ. ਮਾਰਤੰਡ ਸਿੰਘ ਨਾਲ ਹੋਣ ਜਾ ਰਿਹਾ ਹੈ। ਮਾਰਤੰਡ ਸਿੰਘ, ਵਿਕਰਮਾਦਿੱਤਿਆ ਸਿੰਘ ਦੇ ਪੁੱਤਰ ਹਨ। ਇਸ ਵਿਆਹ ਰਾਹੀਂ ਦੇਸ਼ ਦੇ ਦੋ ਪ੍ਰਮੁੱਖ ਸਿਆਸੀ ਪਰਿਵਾਰ ਇਕੱਠੇ ਹੋਣਗੇ।

ਵਿਆਹ ਸਮਾਗਮਾਂ ਦੀ ਸ਼ੁਰੂਆਤ 28 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਰਾਤ ਦੇ ਖਾਣੇ ਅਤੇ ਰਿਸੈਪਸ਼ਨ ਨਾਲ ਹੋਵੇਗੀ। ਇਸ ਤੋਂ ਬਾਅਦ 4 ਨਵੰਬਰ ਨੂੰ ਦਿੱਲੀ ਵਿੱਚ ਆਨੰਦ ਕਾਰਜ ਹੋਵੇਗਾ।

Read Latest News and Breaking News at Daily Post TV, Browse for more News

Ad
Ad

Punjab District News