Journalism Of Hope
BREAKING NEWS
ਭਾਈ ਪਰਵਿੰਦਰ ਸਿੰਘ (ਝੋਟਾ) ਕੌਮ ਦਾ ਸ਼ਹੀਦ, ਜਥੇਦਾਰ ਗੜਗੱਜ ਨੇ ਕੀਤਾ ਐਲਾਨ.....OSD ਰਾਜਬੀਰ ਸਿੰਘ ਘੁੰਮਣ ਨੂੰ ਹਾਈਕੋਰਟ ਤੋਂ ਫਿਲਹਾਲ ਰਾਹਤ ਨਹੀਂ, ਸੁਣਵਾਈ ਮੁਲਤਵੀ....ਹਾਈਕੋਰਟ ਤੋਂ ਸੰਜੀਵ ਅਰੋੜਾ ਨੂੰ ਵੱਡਾ ਝਟਕਾ: ਜ਼ਮਾਨਤ ਪਟੀਸ਼ਨ ਖਾਰਜ....ਮਾਨਸਾ ਤੋਂ ਬਾਅਦ ਫੇਰ ਵੱਡੀ ਵਾਰਦਾਤ ! ਨਸ਼ਾ ਵੇਚਣ ਤੋਂ ਰੋਕਣ ’ਤੇ ਤਿੰਨ ਵਿਅਕਤੀਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇੱਕ ਦੀ ਮੌਤ......ਮੋਗਾ ਬੱਸ ਅੱਗਜ਼ਨੀ ਮਾਮਲੇ ’ਚ ਡੇਰਾ ਸੱਚਾ ਸੌਦਾ ਦੇ 9 ਪ੍ਰੇਮੀ ਬਰੀ.....15 ਸਾਲ ਪੁਰਾਣੇ ਸਿਟਰਸ ਕੌਂਸਲ ਘੁਟਾਲੇ ’ਚ 9 ਦੋਸ਼ੀਆਂ ਨੂੰ ਹੋਈ ਸਜ਼ਾ.....ਦਿਲ ਦਹਿਲਾਉਣ ਵਾਲੀ ਘਟਨਾ: 10 ਸਾਲ ਦੀ ਬੱਚੀ ਨੇ 18 ਮਹੀਨਿਆਂ ਦੀ ਬੱਚੀ ਨੂੰ ਛੇਵੀਂ ਮੰਜ਼ਿਲ ਤੋਂ ਸੁੱਟਿਆ......ਦਸੰਬਰ ’ਚ ਕੈਨੇਡਾ ਦੌਰੇ ‘ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ.....

OSD ਰਾਜਬੀਰ ਘੁੰਮਣ ਤੋਂ 6 ਘੰਟੇ ਪੁੱਛਗਿੱਛ, CBI ਦੇ 40 ਸਵਾਲਾਂ ਦੇ ਦਿੱਤੇ ਜਵਾਬ, ਸੋਮਵਾਰ ਮੁੜ ਕੀਤਾ ਤਲਬ

Punjab CM OSD Rajbir Ghumman Reaches CBI Office; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ ਸ਼ੁੱਕਰਵਾਰ ਨੂੰ CMO ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਚੰਡੀਗੜ੍ਹ ਸਥਿਤ CBI ਦਫ਼ਤਰ ਵਿੱਚ ਪੇਸ਼ ਹੋਏ। CBI ਨੇ ਉਨ੍ਹਾਂ ਤੋਂ ਕਰੀਬ 6 ਘੰਟੇ ਪੁੱਛਗਿੱਛ ਕੀਤੀ। ਹੁਣ ਉਨ੍ਹਾਂ ਨੂੰ ਸੋਮਵਾਰ ਦੁਪਹਿਰ 2 ਵਜੇ ਮੁੜ ਪੁੱਛਗਿੱਛ ਲਈ ਬੁਲਾਇਆ ਗਿਆ […]
By : Updated On: 16 Oct 2026 22:34:PM
OSD ਰਾਜਬੀਰ ਘੁੰਮਣ ਤੋਂ 6 ਘੰਟੇ ਪੁੱਛਗਿੱਛ, CBI ਦੇ 40 ਸਵਾਲਾਂ ਦੇ ਦਿੱਤੇ ਜਵਾਬ, ਸੋਮਵਾਰ ਮੁੜ ਕੀਤਾ ਤਲਬ

Punjab CM OSD Rajbir Ghumman Reaches CBI Office; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ ਸ਼ੁੱਕਰਵਾਰ ਨੂੰ CMO ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਚੰਡੀਗੜ੍ਹ ਸਥਿਤ CBI ਦਫ਼ਤਰ ਵਿੱਚ ਪੇਸ਼ ਹੋਏ। CBI ਨੇ ਉਨ੍ਹਾਂ ਤੋਂ ਕਰੀਬ 6 ਘੰਟੇ ਪੁੱਛਗਿੱਛ ਕੀਤੀ। ਹੁਣ ਉਨ੍ਹਾਂ ਨੂੰ ਸੋਮਵਾਰ ਦੁਪਹਿਰ 2 ਵਜੇ ਮੁੜ ਪੁੱਛਗਿੱਛ ਲਈ ਬੁਲਾਇਆ ਗਿਆ ਹੈ।

ਇਸ਼ਤਿਹਾਰ

ਪੁੱਛਗਿੱਛ ਤੋਂ ਬਾਅਦ ਰਾਜਬੀਰ ਘੁੰਮਣ ਨੇ ਕਿਹਾ ਕਿ ਜਾਂਚ ਬਹੁਤ ਚੰਗੇ ਤਰੀਕੇ ਨਾਲ ਹੋਈ। CBI ਨੇ ਉਨ੍ਹਾਂ ਤੋਂ ਕਰੀਬ 40 ਸਵਾਲ ਪੁੱਛੇ, ਜਿਨ੍ਹਾਂ ਦੇ ਉਨ੍ਹਾਂ ਨੇ ਤਸੱਲੀ ਨਾਲ ਜਵਾਬ ਦਿੱਤੇ। ਉਨ੍ਹਾਂ ਕਿਹਾ ਕਿ ਪੁੱਛਗਿੱਛ ਦੌਰਾਨ ਮਾਹੌਲ ਵਧੀਆ ਰਿਹਾ।

ਰਾਜਬੀਰ ਘੁੰਮਣ ਨੇ ਦੱਸਿਆ ਕਿ CBI ਨੇ ਉਨ੍ਹਾਂ ਦੇ ਵਕੀਲਾਂ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ, ਕਿਉਂਕਿ ਜਾਂਚ ਕਰਨ ਦਾ ਆਪਣਾ ਤਰੀਕਾ ਹੁੰਦਾ ਹੈ। ਉਨ੍ਹਾਂ ਆਪਣੇ ਸਾਥੀਆਂ ਨੂੰ ਵੀ ਘਬਰਾਉਣ ਦੀ ਲੋੜ ਨਾ ਹੋਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਉਹ ਜਲਦ ਹੀ ਕਲੀਨ ਚਿੱਟ ਲੈ ਕੇ ਆਉਣਗੇ।

ਸੁਪਰੀਮ ਕੋਰਟ ਤੋਂ ਮਿਲੀ ਸੀ ਅੰਤਰਿਮ ਰਾਹਤ

FIR ਦਰਜ ਹੋਣ ਤੋਂ ਬਾਅਦ CBI ਨੇ ਰਾਜਬੀਰ ਘੁੰਮਣ ਨੂੰ ਪੇਸ਼ ਹੋਣ ਲਈ ਤਿੰਨ ਵਾਰ ਸੰਮਨ ਭੇਜੇ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਇਸ ਤੋਂ ਬਾਅਦ 12 ਅਕਤੂਬਰ ਨੂੰ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ’ਤੇ ਅੰਤਰਿਮ ਰੋਕ ਲਗਾ ਦਿੱਤੀ ਸੀ। ਅਦਾਲਤ ਨੇ ਉਨ੍ਹਾਂ ਨੂੰ ਜਾਂਚ ਵਿੱਚ ਪੂਰਾ ਸਹਿਯੋਗ ਦੇਣ ਦੇ ਨਿਰਦੇਸ਼ ਦਿੱਤੇ ਸਨ। ਇਸ ਤੋਂ ਬਾਅਦ ਉਹ ਪਹਿਲੀ ਵਾਰ CBI ਸਾਹਮਣੇ ਪੇਸ਼ ਹੋਏ।

ਉਨ੍ਹਾਂ ਦੇ ਵਕੀਲ ਜੀ.ਪੀ.ਐੱਸ. ਘੁੰਮਣ ਨੇ ਕਿਹਾ ਕਿ ਰਾਜਬੀਰ ਘੁੰਮਣ ਅਦਾਲਤ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜਾਂਚ ਵਿੱਚ ਸਹਿਯੋਗ ਕਰ ਰਹੇ ਹਨ।

ED ਵੀ ਕਰ ਰਹੀ ਹੈ ਜਾਂਚ

ਇਸ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੀ ਕਾਰਵਾਈ ਕਰ ਰਿਹਾ ਹੈ। ED ਨੇ 13 ਅਕਤੂਬਰ ਨੂੰ ਜਲੰਧਰ ਵਿੱਚ ਕੇਸ ਦਰਜ ਕੀਤਾ ਸੀ। ਇਸ ਤਰ੍ਹਾਂ ਕਥਿਤ ਭ੍ਰਿਸ਼ਟਾਚਾਰ ਦੇ ਇਸ ਮਾਮਲੇ ਵਿੱਚ CBI ਦੇ ਨਾਲ-ਨਾਲ ED ਦੀ ਜਾਂਚ ਵੀ ਅੱਗੇ ਵਧ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News