Journalism Of Hope
BREAKING NEWS
ਭਾਈ ਪਰਵਿੰਦਰ ਸਿੰਘ (ਝੋਟਾ) ਕੌਮ ਦਾ ਸ਼ਹੀਦ, ਜਥੇਦਾਰ ਗੜਗੱਜ ਨੇ ਕੀਤਾ ਐਲਾਨ.....OSD ਰਾਜਬੀਰ ਸਿੰਘ ਘੁੰਮਣ ਨੂੰ ਹਾਈਕੋਰਟ ਤੋਂ ਫਿਲਹਾਲ ਰਾਹਤ ਨਹੀਂ, ਸੁਣਵਾਈ ਮੁਲਤਵੀ....ਹਾਈਕੋਰਟ ਤੋਂ ਸੰਜੀਵ ਅਰੋੜਾ ਨੂੰ ਵੱਡਾ ਝਟਕਾ: ਜ਼ਮਾਨਤ ਪਟੀਸ਼ਨ ਖਾਰਜ....ਮਾਨਸਾ ਤੋਂ ਬਾਅਦ ਫੇਰ ਵੱਡੀ ਵਾਰਦਾਤ ! ਨਸ਼ਾ ਵੇਚਣ ਤੋਂ ਰੋਕਣ ’ਤੇ ਤਿੰਨ ਵਿਅਕਤੀਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇੱਕ ਦੀ ਮੌਤ......ਮੋਗਾ ਬੱਸ ਅੱਗਜ਼ਨੀ ਮਾਮਲੇ ’ਚ ਡੇਰਾ ਸੱਚਾ ਸੌਦਾ ਦੇ 9 ਪ੍ਰੇਮੀ ਬਰੀ.....15 ਸਾਲ ਪੁਰਾਣੇ ਸਿਟਰਸ ਕੌਂਸਲ ਘੁਟਾਲੇ ’ਚ 9 ਦੋਸ਼ੀਆਂ ਨੂੰ ਹੋਈ ਸਜ਼ਾ.....ਦਿਲ ਦਹਿਲਾਉਣ ਵਾਲੀ ਘਟਨਾ: 10 ਸਾਲ ਦੀ ਬੱਚੀ ਨੇ 18 ਮਹੀਨਿਆਂ ਦੀ ਬੱਚੀ ਨੂੰ ਛੇਵੀਂ ਮੰਜ਼ਿਲ ਤੋਂ ਸੁੱਟਿਆ......ਦਸੰਬਰ ’ਚ ਕੈਨੇਡਾ ਦੌਰੇ ‘ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ.....

ਅਮਰੀਕਾ ‘ਚ ਪੰਜਾਬੀ ਮੂਲ ਦੀ ਔਰਤ ਦਾ ਕਤਲ, ਪਤੀ ਗ੍ਰਿਫ਼ਤਾਰ

Woman of Punjabi origin murdered in US: ਨਵੀਂ ਦਿੱਲੀ: ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਪੰਜਾਬੀ ਮੂਲ ਦੀ ਮਹਿਲਾ ਜੈਸਮੀਨ ਔਜਲਾ ਗਿੱਲ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਸੈਕਰਾਮੈਂਟੋ ਕਾਊਂਟੀ ਸ਼ੈਰਿਫ਼ ਦਫ਼ਤਰ ਮੁਤਾਬਕ, ਜੈਸਮੀਨ ਦੇ ਕਤਲ ਦੇ ਦੋਸ਼ ਹੇਠ ਉਸ ਦੇ ਪਤੀ ਗੁਰਿੰਦਰ ਗਿੱਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜੈਸਮੀਨ 30 ਸਤੰਬਰ ਨੂੰ ਸੈਕਰਾਮੈਂਟੋ ਸਥਿਤ […]
By : Updated On: 17 Oct 2026 11:50:AM
ਅਮਰੀਕਾ ‘ਚ ਪੰਜਾਬੀ ਮੂਲ ਦੀ ਔਰਤ ਦਾ ਕਤਲ, ਪਤੀ ਗ੍ਰਿਫ਼ਤਾਰ

Woman of Punjabi origin murdered in US: ਨਵੀਂ ਦਿੱਲੀ: ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਪੰਜਾਬੀ ਮੂਲ ਦੀ ਮਹਿਲਾ ਜੈਸਮੀਨ ਔਜਲਾ ਗਿੱਲ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਸੈਕਰਾਮੈਂਟੋ ਕਾਊਂਟੀ ਸ਼ੈਰਿਫ਼ ਦਫ਼ਤਰ ਮੁਤਾਬਕ, ਜੈਸਮੀਨ ਦੇ ਕਤਲ ਦੇ ਦੋਸ਼ ਹੇਠ ਉਸ ਦੇ ਪਤੀ ਗੁਰਿੰਦਰ ਗਿੱਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜੈਸਮੀਨ 30 ਸਤੰਬਰ ਨੂੰ ਸੈਕਰਾਮੈਂਟੋ ਸਥਿਤ ਆਪਣੇ ਘਰ ਤੋਂ ਲਾਪਤਾ ਹੋ ਗਈ ਸੀ। 1 ਅਕਤੂਬਰ ਨੂੰ ਐਲ ਡੋਰਾਡੋ ਕਾਊਂਟੀ ਵਿੱਚ ਇੱਕ ਮਹਿਲਾ ਦੇ ਸੜੇ ਹੋਏ ਅਵਸ਼ੇਸ਼ ਮਿਲੇ ਸਨ, ਜਿਨ੍ਹਾਂ ਦੀ ਬਾਅਦ ਵਿੱਚ ਪਛਾਣ ਜੈਸਮੀਨ ਵਜੋਂ ਹੋਈ। ਉਸ ਦੇ ਚਚੇਰੇ ਭਰਾ ਨੇ 4 ਅਕਤੂਬਰ ਨੂੰ ਉਸ ਦੇ ਲਾਪਤਾ ਹੋਣ ਦੀ ਰਿਪੋਰਟ ਦਰਜ ਕਰਵਾਈ ਸੀ।

ਇਸ਼ਤਿਹਾਰ

ਪਤੀ ਨੇ ICE ਵੱਲੋਂ ਹਿਰਾਸਤ ’ਚ ਲਏ ਜਾਣ ਦਾ ਕੀਤਾ ਸੀ ਦਾਅਵਾ
ਜਾਂਚ ਦੌਰਾਨ ਗੁਰਿੰਦਰ ਨੇ ਕਥਿਤ ਤੌਰ ’ਤੇ ਪੁਲਿਸ ਨੂੰ ਦੱਸਿਆ ਸੀ ਕਿ ਅਮਰੀਕੀ ਇਮੀਗ੍ਰੇਸ਼ਨ ਅਤੇ ਕਸਟਮਜ਼ ਇਨਫੋਰਸਮੈਂਟ (ICE) ਦੇ ਅਧਿਕਾਰੀ ਉਸ ਦੀ ਪਤਨੀ ਨੂੰ ਘਰ ਦੇ ਬਾਹਰ ਡਾਕ ਚੈੱਕ ਕਰਦੇ ਸਮੇਂ ਹਿਰਾਸਤ ਵਿੱਚ ਲੈ ਗਏ ਸਨ। ਹਾਲਾਂਕਿ, ਜਾਂਚਕਰਤਾਵਾਂ ਨੇ ICE ਨਾਲ ਸੰਪਰਕ ਕੀਤਾ ਤਾਂ ਏਜੰਸੀ ਨੇ ਪੁਸ਼ਟੀ ਕੀਤੀ ਕਿ ਉਸ ਪਤੇ ’ਤੇ ਕੋਈ ਕਾਰਵਾਈ ਨਹੀਂ ਕੀਤੀ ਗਈ ਸੀ। ਇਸ ਤੋਂ ਬਾਅਦ ਜਾਂਚ ਅੱਗੇ ਵਧਣ ’ਤੇ ਪੁਲਿਸ ਨੂੰ ਗੁਰਿੰਦਰ ਦੇ ਬਿਆਨਾਂ ਵਿੱਚ ਕਈ ਵਿਰੋਧਾਭਾਸ ਮਿਲੇ।

ਤਲਾਕ ਅਤੇ ਬੱਚਿਆਂ ਦੀ ਕਸਟਡੀ ਨੂੰ ਲੈ ਕੇ ਚੱਲ ਰਿਹਾ ਸੀ ਵਿਵਾਦਜਾਂਚਕਰਤਾਵਾਂ ਨੂੰ ਇਹ ਵੀ ਪਤਾ ਲੱਗਿਆ ਕਿ ਪਤੀ-ਪਤਨੀ ਵਿਚਕਾਰ ਤਲਾਕ ਅਤੇ ਬੱਚਿਆਂ ਦੀ ਕਸਟਡੀ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਜਾਂਚ ਦੇ ਆਧਾਰ ’ਤੇ ਕਤਲ ਦੀ ਜਾਂਚ ਕਰ ਰਹੇ ਅਧਿਕਾਰੀਆਂ ਨੇ ਗੁਰਿੰਦਰ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਹਾਸਲ ਕੀਤਾ। ਗੁਰਿੰਦਰ ਨੂੰ 14 ਅਕਤੂਬਰ ਨੂੰ ਲੱਭ ਕੇ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਨੇ ਉਸ ਨਾਲ ਜੁੜੇ ਦੋ ਰਿਹਾਇਸ਼ੀ ਸਥਾਨਾਂ ’ਤੇ ਵੀ ਤਲਾਸ਼ੀ ਵਾਰੰਟ ਤਹਿਤ ਜਾਂਚ ਕੀਤੀ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News