Journalism Of Hope
BREAKING NEWS
ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ.......ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਟੀਮ ਇਸ ਮਹੀਨੇ ਦੇ ਅਖੀਰ ‘ਚ ਕਰੇਗੀ ਸੂਬੇ ਦਾ ਦੌਰਾ........5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ ਲਿਆ.....ਅਮਰੀਕਾ ‘ਚ ਪੰਜਾਬੀ ਮੂਲ ਦੀ ਔਰਤ ਦਾ ਕਤਲ, ਪਤੀ ਗ੍ਰਿਫ਼ਤਾਰ.....ਬਾਲੀਵੁੱਡ ਅਦਾਕਾਰ ਅਜੈ ਦੇਵਗਨ ਦੇ ਬੰਗਲੇ ’ਤੇ ਚੱਲਿਆ BMC ਦਾ ਬੁਲਡੋਜ਼ਰ.....ਜੰਮੂ-ਕਸ਼ਮੀਰ ’ਚ ਪੰਜਾਬੀ ਸਮੇਤ 3 ਭਾਸ਼ਾਵਾਂ ਨੂੰ ਮਿਲ ਸਕਦਾ ਹੈ ਸਰਕਾਰੀ ਦਰਜਾ.....ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ

ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ

Stampede at a Durga Puja pandal in Kolkata: ਕੋਲਕਾਤਾ: ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਵਿੱਚ ਸ਼ਨੀਵਾਰ ਸ਼ਾਮ ਚੋਰਬਾਗਾਨ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ ਮਚਣ ਕਾਰਨ 19 ਲੋਕਾਂ ਦੀ ਮੌਤ ਹੋ ਗਈ, ਜਦਕਿ 25 ਲੋਕ ਜ਼ਖ਼ਮੀ ਹੋ ਗਏ। ਮ੍ਰਿਤਕਾਂ ਵਿੱਚ ਦੋ ਬੱਚੇ ਵੀ ਸ਼ਾਮਲ ਹਨ। ਹਾਲਾਂਕਿ, ਕੋਲਕਾਤਾ ਮੈਡੀਕਲ ਕਾਲਜ ਦੇ ਸੂਤਰਾਂ ਨੇ 20 ਲੋਕਾਂ ਦੀ ਮੌਤ […]
By : Updated On: 18 Oct 2026 07:20:AM
ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ
  • ਮ੍ਰਿਤਕਾਂ ਵਿੱਚ ਦੋ ਬੱਚੇ ਵੀ ਸ਼ਾਮਲ

Stampede at a Durga Puja pandal in Kolkata: ਕੋਲਕਾਤਾ: ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਵਿੱਚ ਸ਼ਨੀਵਾਰ ਸ਼ਾਮ ਚੋਰਬਾਗਾਨ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ ਮਚਣ ਕਾਰਨ 19 ਲੋਕਾਂ ਦੀ ਮੌਤ ਹੋ ਗਈ, ਜਦਕਿ 25 ਲੋਕ ਜ਼ਖ਼ਮੀ ਹੋ ਗਏ। ਮ੍ਰਿਤਕਾਂ ਵਿੱਚ ਦੋ ਬੱਚੇ ਵੀ ਸ਼ਾਮਲ ਹਨ। ਹਾਲਾਂਕਿ, ਕੋਲਕਾਤਾ ਮੈਡੀਕਲ ਕਾਲਜ ਦੇ ਸੂਤਰਾਂ ਨੇ 20 ਲੋਕਾਂ ਦੀ ਮੌਤ ਅਤੇ 45 ਤੋਂ ਵੱਧ ਲੋਕਾਂ ਦੇ ਜ਼ਖ਼ਮੀ ਹੋਣ ਦਾ ਦਾਅਵਾ ਕੀਤਾ ਹੈ।

ਇਸ਼ਤਿਹਾਰ

ਕੋਲਕਾਤਾ ਪੁਲਿਸ ਮੁਤਾਬਕ, ਸ਼ਨੀਵਾਰ ਸ਼ਾਮ ਨੂੰ ਮੀਂਹ ਪੈਣ ਕਾਰਨ ਕਈ ਲੋਕਾਂ ਨੇ ਬਚਾਅ ਲਈ ਪੰਡਾਲ ਦੇ ਅੰਦਰ ਸ਼ਰਨ ਲੈ ਲਈ। ਇਸ ਦੌਰਾਨ ਸ਼ਾਮ ਕਰੀਬ 7:40 ਵਜੇ ਬਾਹਰ ਖੜ੍ਹੀ ਭੀੜ ਨੇ ਵੀ ਪੰਡਾਲ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ। ਇਸ ਕਾਰਨ ਧੱਕਾ-ਮੁੱਕੀ ਸ਼ੁਰੂ ਹੋ ਗਈ ਅਤੇ ਦੇਖਦੇ ਹੀ ਦੇਖਦੇ ਭਗਦੜ ਮਚ ਗਈ।

ਪੰਡਾਲ ਦੀਆਂ ਲਾਈਟਾਂ ਬੰਦ, ਦਾਖ਼ਲਾ ਰੋਕਿਆ
ਹਾਦਸੇ ਤੋਂ ਬਾਅਦ ਪੰਡਾਲ ਦੀਆਂ ਲਾਈਟਾਂ ਬੰਦ ਕਰ ਦਿੱਤੀਆਂ ਗਈਆਂ ਅਤੇ ਲੋਕਾਂ ਦੇ ਦਾਖ਼ਲੇ ’ਤੇ ਰੋਕ ਲਗਾ ਦਿੱਤੀ ਗਈ। ਸੁਰੱਖਿਆ ਦੇ ਮੱਦੇਨਜ਼ਰ ਸ਼ਹਿਰ ਦੇ ਕਈ ਹੋਰ ਦੁਰਗਾ ਪੂਜਾ ਪੰਡਾਲ ਵੀ ਬੰਦ ਕਰਵਾ ਦਿੱਤੇ ਗਏ ਹਨ।

ਜ਼ਿਕਰਯੋਗ ਹੈ ਕਿ ਕੋਲਕਾਤਾ ਵਿੱਚ ਦੁਰਗਾ ਪੂਜਾ ਲਈ ਲਗਭਗ 3,500 ਪੰਡਾਲ ਬਣਾਏ ਗਏ ਹਨ। ਹਾਦਸੇ ਨਾਲ ਸਬੰਧਤ ਜਾਣਕਾਰੀ ਲਈ ਪੱਛਮੀ ਬੰਗਾਲ ਸਰਕਾਰ ਨੇ ਹੈਲਪਲਾਈਨ ਨੰਬਰ 18003455678 ਜਾਰੀ ਕੀਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News