Journalism Of Hope
BREAKING NEWS
ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ.......ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਟੀਮ ਇਸ ਮਹੀਨੇ ਦੇ ਅਖੀਰ ‘ਚ ਕਰੇਗੀ ਸੂਬੇ ਦਾ ਦੌਰਾ........5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ ਲਿਆ.....ਅਮਰੀਕਾ ‘ਚ ਪੰਜਾਬੀ ਮੂਲ ਦੀ ਔਰਤ ਦਾ ਕਤਲ, ਪਤੀ ਗ੍ਰਿਫ਼ਤਾਰ.....ਬਾਲੀਵੁੱਡ ਅਦਾਕਾਰ ਅਜੈ ਦੇਵਗਨ ਦੇ ਬੰਗਲੇ ’ਤੇ ਚੱਲਿਆ BMC ਦਾ ਬੁਲਡੋਜ਼ਰ.....ਜੰਮੂ-ਕਸ਼ਮੀਰ ’ਚ ਪੰਜਾਬੀ ਸਮੇਤ 3 ਭਾਸ਼ਾਵਾਂ ਨੂੰ ਮਿਲ ਸਕਦਾ ਹੈ ਸਰਕਾਰੀ ਦਰਜਾ.....ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ

ਸੁਪਰੀਮ ਕੋਰਟ ਦਾ ਅਹਿਮ ਫੈਸਲਾ: ਪਟਿਆਲਾ ਨਗਰ ਨਿਗਮ ਦੇ ਦੋ ਵਾਰਡਾਂ ‘ਚ ਮੁੜ ਹੋਣਗੀਆਂ ਚੋਣਾਂ

Re-Elections in two wards of Patiala Municipal Corporation: ਚੰਡੀਗੜ੍ਹ: ਸੁਪਰੀਮ ਕੋਰਟ ਨੇ ਪਟਿਆਲਾ ਨਗਰ ਨਿਗਮ ਦੇ ਵਾਰਡ ਨੰਬਰ 15 ਅਤੇ 58 ਵਿੱਚ ਮੁੜ ਚੋਣਾਂ ਕਰਵਾਉਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ 28 ਸਤੰਬਰ ਨੂੰ ਜਾਰੀ ਕੀਤੇ ਆਪਣੇ ਪੁਰਾਣੇ ਹੁਕਮ ਵਿੱਚ ਸੋਧ ਕਰਦਿਆਂ ਇਨ੍ਹਾਂ ਦੋਵਾਂ ਵਾਰਡਾਂ ਨੂੰ ਨਵੀਆਂ ਚੋਣਾਂ ਕਰਵਾਉਣ ਦੇ ਦਾਇਰੇ ਵਿੱਚ ਸ਼ਾਮਲ ਕਰ ਲਿਆ […]
By : Updated On: 18 Oct 2026 07:29:AM
ਸੁਪਰੀਮ ਕੋਰਟ ਦਾ ਅਹਿਮ ਫੈਸਲਾ: ਪਟਿਆਲਾ ਨਗਰ ਨਿਗਮ ਦੇ ਦੋ ਵਾਰਡਾਂ ‘ਚ ਮੁੜ ਹੋਣਗੀਆਂ ਚੋਣਾਂ
  • ਧਰਮਕੋਟ ਦੇ ਵਾਰਡ ਨੰਬਰ 10 ਅਤੇ 11 ਵਿੱਚ ਮੁੜ ਚੋਣਾਂ ਕਰਵਾਉਣ ਦੀ ਮੰਗ ਰੱਦ

Re-Elections in two wards of Patiala Municipal Corporation: ਚੰਡੀਗੜ੍ਹ: ਸੁਪਰੀਮ ਕੋਰਟ ਨੇ ਪਟਿਆਲਾ ਨਗਰ ਨਿਗਮ ਦੇ ਵਾਰਡ ਨੰਬਰ 15 ਅਤੇ 58 ਵਿੱਚ ਮੁੜ ਚੋਣਾਂ ਕਰਵਾਉਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ 28 ਸਤੰਬਰ ਨੂੰ ਜਾਰੀ ਕੀਤੇ ਆਪਣੇ ਪੁਰਾਣੇ ਹੁਕਮ ਵਿੱਚ ਸੋਧ ਕਰਦਿਆਂ ਇਨ੍ਹਾਂ ਦੋਵਾਂ ਵਾਰਡਾਂ ਨੂੰ ਨਵੀਆਂ ਚੋਣਾਂ ਕਰਵਾਉਣ ਦੇ ਦਾਇਰੇ ਵਿੱਚ ਸ਼ਾਮਲ ਕਰ ਲਿਆ ਹੈ।

ਇਸ਼ਤਿਹਾਰ

ਇਹ ਫੈਸਲਾ ਜਸਟਿਸ ਨਿਰਮਲਜੀਤ ਕੌਰ ਦੀ ਰਿਪੋਰਟ ਦੇ ਆਧਾਰ ’ਤੇ ਲਿਆ ਗਿਆ ਹੈ। ਇਸ ਦੇ ਨਾਲ ਹੀ ਅਦਾਲਤ ਨੇ ਧਰਮਕੋਟ ਨਗਰ ਕੌਂਸਲ ਦੇ ਵਾਰਡ ਨੰਬਰ 10 ਅਤੇ 11 ਵਿੱਚ ਮੁੜ ਚੋਣਾਂ ਕਰਵਾਉਣ ਦੀ ਮੰਗ ਰੱਦ ਕਰ ਦਿੱਤੀ।

ਅਦਾਲਤ ਨੇ ਕਿਹਾ ਕਿ ਧਰਮਕੋਟ ਦੇ ਇਹ ਦੋਵੇਂ ਵਾਰਡ ਜਸਟਿਸ ਨਿਰਮਲਜੀਤ ਕੌਰ ਦੀ ਰਿਪੋਰਟ ਵਿੱਚ ਸ਼ਾਮਲ ਨਹੀਂ ਹਨ, ਇਸ ਲਈ ਇਨ੍ਹਾਂ ਵਿੱਚ ਮੁੜ ਚੋਣਾਂ ਕਰਵਾਉਣ ਦੀ ਮੰਗ ਸਵੀਕਾਰ ਨਹੀਂ ਕੀਤੀ ਜਾ ਸਕਦੀ। ਇਸ ਮਾਮਲੇ ਦੀ ਸੁਣਵਾਈ ਚੀਫ਼ ਜਸਟਿਸ ਅਤੇ ਜਸਟਿਸ ਜੋਇਮਾਲਿਆ ਬਾਗਚੀ ਦੇ ਬੈਂਚ ਨੇ ਕੀਤੀ।

Read Latest News and Breaking News at Daily Post TV, Browse for more News

Ad
Ad

Punjab District News