Journalism Of Hope
BREAKING NEWS
ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ.......ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਟੀਮ ਇਸ ਮਹੀਨੇ ਦੇ ਅਖੀਰ ‘ਚ ਕਰੇਗੀ ਸੂਬੇ ਦਾ ਦੌਰਾ........5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ ਲਿਆ.....ਅਮਰੀਕਾ ‘ਚ ਪੰਜਾਬੀ ਮੂਲ ਦੀ ਔਰਤ ਦਾ ਕਤਲ, ਪਤੀ ਗ੍ਰਿਫ਼ਤਾਰ.....ਬਾਲੀਵੁੱਡ ਅਦਾਕਾਰ ਅਜੈ ਦੇਵਗਨ ਦੇ ਬੰਗਲੇ ’ਤੇ ਚੱਲਿਆ BMC ਦਾ ਬੁਲਡੋਜ਼ਰ.....ਜੰਮੂ-ਕਸ਼ਮੀਰ ’ਚ ਪੰਜਾਬੀ ਸਮੇਤ 3 ਭਾਸ਼ਾਵਾਂ ਨੂੰ ਮਿਲ ਸਕਦਾ ਹੈ ਸਰਕਾਰੀ ਦਰਜਾ.....ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ

ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ

Fifth T20 India vs West Indies called off due to rain: ਬੈਂਗਲੁਰੂ: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਪੰਜਵਾਂ ਟੀ-20 ਮੈਚ ਮੀਂਹ ਕਾਰਨ ਰੱਦ ਹੋ ਗਿਆ। ਇਸ ਦੇ ਨਾਲ ਹੀ ਪੰਜ ਮੈਚਾਂ ਦੀ ਸੀਰੀਜ਼ 2-2 ਨਾਲ ਬਰਾਬਰ ਰਹੀ। ਟੀਮ ਇੰਡੀਆ ਚਾਰ ਸਾਲ ਬਾਅਦ ਆਪਣੇ ਘਰੇਲੂ ਮੈਦਾਨ ’ਤੇ ਟੀ-20 ਸੀਰੀਜ਼ ਜਿੱਤਣ ਵਿੱਚ ਨਾਕਾਮ ਰਹੀ। ਇਸ ਤੋਂ ਪਹਿਲਾਂ 2022 […]
By : Updated On: 18 Oct 2026 07:51:AM
ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ
  • 4 ਸਾਲ ਬਾਅਦ ਘਰੇਲੂ ਮੈਦਾਨ ’ਤੇ ਸੀਰੀਜ਼ ਜਿੱਤਣ ’ਚ ਨਾਕਾਮ ਰਹੀ ਟੀਮ ਇੰਡੀਆ
  • ਈਸ਼ਾਨ ਕਿਸ਼ਨ ਨੇ 10 ਗੇਂਦਾਂ ’ਚ ਬਣਾਈਆਂ 30 ਦੌੜਾਂ

Fifth T20 India vs West Indies called off due to rain: ਬੈਂਗਲੁਰੂ: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਪੰਜਵਾਂ ਟੀ-20 ਮੈਚ ਮੀਂਹ ਕਾਰਨ ਰੱਦ ਹੋ ਗਿਆ। ਇਸ ਦੇ ਨਾਲ ਹੀ ਪੰਜ ਮੈਚਾਂ ਦੀ ਸੀਰੀਜ਼ 2-2 ਨਾਲ ਬਰਾਬਰ ਰਹੀ। ਟੀਮ ਇੰਡੀਆ ਚਾਰ ਸਾਲ ਬਾਅਦ ਆਪਣੇ ਘਰੇਲੂ ਮੈਦਾਨ ’ਤੇ ਟੀ-20 ਸੀਰੀਜ਼ ਜਿੱਤਣ ਵਿੱਚ ਨਾਕਾਮ ਰਹੀ। ਇਸ ਤੋਂ ਪਹਿਲਾਂ 2022 ਵਿੱਚ ਦੱਖਣੀ ਅਫਰੀਕਾ ਨੇ ਵੀ ਭਾਰਤ ਖ਼ਿਲਾਫ਼ ਪੰਜ ਮੈਚਾਂ ਦੀ ਸੀਰੀਜ਼ 2-2 ਨਾਲ ਬਰਾਬਰ ਕਰਵਾਈ ਸੀ।

ਇਸ਼ਤਿਹਾਰ

ਬੈਂਗਲੁਰੂ ਦੇ ਚਿੰਨਾਸਵਾਮੀ ਸਟੇਡੀਅਮ ਵਿੱਚ ਮੀਂਹ ਕਾਰਨ ਟਾਸ ਵਿੱਚ ਢਾਈ ਘੰਟੇ ਦੀ ਦੇਰੀ ਹੋਈ। ਸ਼ਾਮ 6:30 ਵਜੇ ਹੋਣ ਵਾਲਾ ਟਾਸ ਰਾਤ 9 ਵਜੇ ਹੋਇਆ। ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਮੀਂਹ ਕਾਰਨ ਮੈਚ ਨੂੰ 9-9 ਓਵਰਾਂ ਦਾ ਕਰ ਦਿੱਤਾ ਗਿਆ।

ਭਾਰਤ ਨੇ 7.4 ਓਵਰਾਂ ਵਿੱਚ ਬਣਾਈਆਂ 118 ਦੌੜਾਂ
ਭਾਰਤੀ ਟੀਮ ਨੇ 7.4 ਓਵਰਾਂ ਵਿੱਚ ਪੰਜ ਵਿਕਟਾਂ ਦੇ ਨੁਕਸਾਨ ’ਤੇ 118 ਦੌੜਾਂ ਬਣਾਈਆਂ ਸਨ ਕਿ ਮੁੜ ਮੀਂਹ ਸ਼ੁਰੂ ਹੋ ਗਿਆ। ਇਸ ਕਾਰਨ ਮੈਚ ਅੱਗੇ ਨਹੀਂ ਖੇਡਿਆ ਜਾ ਸਕਿਆ ਅਤੇ ਇਸ ਨੂੰ ਰੱਦ ਕਰਨਾ ਪਿਆ। ਈਸ਼ਾਨ ਕਿਸ਼ਨ ਨੇ ਸਿਰਫ਼ 10 ਗੇਂਦਾਂ ਵਿੱਚ 30 ਦੌੜਾਂ ਬਣਾਈਆਂ, ਜਦਕਿ ਨਮਨ ਧੀਰ ਨੇ ਛੇ ਗੇਂਦਾਂ ਵਿੱਚ ਅਜੇਤੂ 24 ਦੌੜਾਂ ਦੀ ਪਾਰੀ ਖੇਡੀ।

Read Latest News and Breaking News at Daily Post TV, Browse for more News

Ad
Ad

Punjab District News