ਬੰਦ ਘਰ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
ਸੁਲਤਾਨਪੁਰ ਲੋਧੀ: ਸੁਲਤਾਨਪੁਰ ਲੋਧੀ ਵਿੱਚ ਇੱਕ ਬੰਦ ਪਏ ਘਰ ਨੂੰ ਅਚਾਨਕ ਭਿਆਨਕ ਅੱਗ ਲੱਗਣ ਕਾਰਨ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ। ਅੱਗ ਇੰਨੀ ਤੇਜ਼ ਸੀ ਕਿ ਘਰ ਵਿੱਚੋਂ ਧੂੰਏਂ ਦੇ ਗੁਬਾਰ ਅਤੇ ਅੱਗ ਦੀਆਂ ਉੱਚੀਆਂ ਲਪਟਾਂ ਉੱਠਣ ਲੱਗੀਆਂ। ਇਹ ਦੇਖ ਕੇ ਆਸ-ਪਾਸ ਦੇ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਇਲਾਕਾ ਵਾਸੀਆਂ ਨੇ ਫਾਇਰ ਬ੍ਰਿਗੇਡ ਨੂੰ ਦਿੱਤੀ ਸੂਚਨਾ […]
By :
Jaspreet Singh
Updated On: 18 Oct 2026 19:59:PM
ਸੁਲਤਾਨਪੁਰ ਲੋਧੀ: ਸੁਲਤਾਨਪੁਰ ਲੋਧੀ ਵਿੱਚ ਇੱਕ ਬੰਦ ਪਏ ਘਰ ਨੂੰ ਅਚਾਨਕ ਭਿਆਨਕ ਅੱਗ ਲੱਗਣ ਕਾਰਨ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ। ਅੱਗ ਇੰਨੀ ਤੇਜ਼ ਸੀ ਕਿ ਘਰ ਵਿੱਚੋਂ ਧੂੰਏਂ ਦੇ ਗੁਬਾਰ ਅਤੇ ਅੱਗ ਦੀਆਂ ਉੱਚੀਆਂ ਲਪਟਾਂ ਉੱਠਣ ਲੱਗੀਆਂ। ਇਹ ਦੇਖ ਕੇ ਆਸ-ਪਾਸ ਦੇ ਲੋਕਾਂ ਵਿੱਚ ਦਹਿਸ਼ਤ ਫੈਲ ਗਈ।
ਇਲਾਕਾ ਵਾਸੀਆਂ ਨੇ ਫਾਇਰ ਬ੍ਰਿਗੇਡ ਨੂੰ ਦਿੱਤੀ ਸੂਚਨਾ
ਘਰ ਵਿੱਚੋਂ ਧੂੰਆਂ ਅਤੇ ਅੱਗ ਦੀਆਂ ਲਪਟਾਂ ਨਿਕਲਦੀਆਂ ਦੇਖ ਕੇ ਸਥਾਨਕ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕੀਤਾ।
ਕਾਫ਼ੀ ਜੱਦੋ-ਜਹਿਦ ਤੋਂ ਬਾਅਦ ਅੱਗ ’ਤੇ ਪਾਇਆ ਕਾਬੂ
ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਕਾਫ਼ੀ ਜੱਦੋ-ਜਹਿਦ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਅੱਗ ਕਾਰਨ ਘਰ ਵਿੱਚ ਪਿਆ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।
